Text copied!
Bibles in Panjabi

ਰਸੂਲਾਂ ਦੇ ਕਰਤੱਬ 12:13-19 in Panjabi

Help us?

ਰਸੂਲਾਂ ਦੇ ਕਰਤੱਬ 12:13-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਜਦੋਂ ਉਹ ਨੇ ਡਿਉੜੀ ਦਾ ਦਰਵਾਜ਼ਾ ਖੜਕਾਇਆ ਤਾਂ ਇੱਕ ਰੋਦੇ ਨਾਮ ਦੀ ਦਾਸੀ ਦੇਖਣ ਆਈ।
14 ਅਤੇ ਪਤਰਸ ਦੀ ਅਵਾਜ਼ ਪਛਾਣ ਕੇ ਖੁਸ਼ੀ ਦੇ ਕਾਰਨ ਬੂਹਾ ਨਾ ਖੋਲ੍ਹਿਆ ਪਰ ਦੌੜ ਕੇ ਅੰਦਰ ਜਾ ਕੇ ਦੱਸਿਆ ਕਿ ਪਤਰਸ ਡਿਉੜੀ ਦੇ ਅੱਗੇ ਖੜ੍ਹਾ ਹੈ!
15 ਉਨ੍ਹਾਂ ਉਸ ਨੂੰ ਆਖਿਆ, ਤੂੰ ਤਾਂ ਕਮਲੀ ਹੈਂ, ਪਰ ਉਹ ਜੋਰ ਦੇ ਕੇ ਬੋਲੀ ਕਿ ਇਸ ਤਰ੍ਹਾਂ ਹੀ ਹੈ! ਤਦ ਉਨ੍ਹਾਂ ਆਖਿਆ, ਕਿ ਉਹ ਦਾ ਦੂਤ ਹੋਵੇਗਾ।
16 ਪਰ ਪਤਰਸ ਦਰਵਾਜ਼ਾ ਖੜਕਾਉਂਦਾ ਰਿਹਾ। ਤਦ ਉਨ੍ਹਾਂ ਨੇ ਬੂਹਾ ਖੋਲ੍ਹ ਕੇ ਉਹ ਨੂੰ ਵੇਖਿਆ ਅਤੇ ਹੈਰਾਨ ਹੋ ਗਏ।
17 ਪਰੰਤੂ ਉਹ ਨੇ ਉਨ੍ਹਾਂ ਨੂੰ ਹੱਥ ਨਾਲ ਇਸ਼ਾਰਾ ਕੀਤਾ ਕਿ ਚੁੱਪ ਰਹਿਣ ਅਤੇ ਦੱਸਿਆ ਜੋ ਪ੍ਰਭੂ ਨੇ ਕਿਵੇਂ ਮੈਨੂੰ ਕੈਦਖ਼ਾਨੇ ਵਿੱਚੋਂ ਕੱਢਿਆ ਅਤੇ ਆਖਿਆ ਕਿ ਯਾਕੂਬ ਅਤੇ ਭਰਾਵਾਂ ਨੂੰ ਵੀ ਇਨ੍ਹਾਂ ਗੱਲਾਂ ਦੀ ਖ਼ਬਰ ਦੇਵੋ, ਅਤੇ ਉਹ ਹੋਰ ਥਾਂ ਚੱਲਿਆ ਗਿਆ।
18 ਜਦੋਂ ਦਿਨ ਚੜ੍ਹਿਆ ਤਾਂ ਸਿਪਾਹੀ ਬਹੁਤ ਘਬਰਾ ਗਏ ਕਿ ਪਤਰਸ ਕਿੱਥੇ ਗਿਆ?
19 ਜਦੋਂ ਹੇਰੋਦੇਸ ਨੇ ਉਹ ਦੀ ਖੋਜ ਕੀਤੀ ਅਤੇ ਉਹ ਨਾ ਲੱਭਾ ਤਾਂ ਪਹਿਰੇ ਵਾਲਿਆਂ ਦੀ ਜਾਂਚ ਕਰ ਕੇ ਹੁਕਮ ਦਿੱਤਾ ਕਿ ਉਹ ਵੱਢੇ ਜਾਣ ਅਤੇ ਉਹ ਯਹੂਦਿਯਾ ਤੋਂ ਨਿੱਕਲ ਕੇ ਕੈਸਰਿਯਾ ਵਿੱਚ ਜਾ ਠਹਿਰਿਆ।
ਰਸੂਲਾਂ ਦੇ ਕਰਤੱਬ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ