2 ਅਤੇ ਉਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਮਰਵਾ ਦਿੱਤਾ।
3 ਅਤੇ ਜਦੋਂ ਉਸ ਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਕੰਮ ਚੰਗਾ ਲੱਗਾ, ਤਾਂ ਪਤਰਸ ਨੂੰ ਵੀ ਫੜ ਲਿਆ। ਇਹ ਅਖ਼ਮੀਰੀ ਰੋਟੀ ਦੇ ਦਿਨ ਸਨ।
4 ਇਸ ਲਈ ਉਹ ਨੂੰ ਫੜ੍ਹ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ।
5 ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ।
6 ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਜਕੜਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ।
7 ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ।
8 ਅਤੇ ਦੂਤ ਨੇ ਉਹ ਨੂੰ ਕਿਹਾ ਕਿ ਲੱਕ ਬੰਨ੍ਹ ਅਤੇ ਆਪਣੀ ਜੁੱਤੀ ਪਾ, ਤਦ ਉਹ ਨੇ ਇਸੇ ਤਰ੍ਹਾਂ ਕੀਤਾ। ਫੇਰ ਉਸ ਨੇ ਉਹ ਨੂੰ ਆਖਿਆ, ਆਪਣੇ ਕੱਪੜੇ ਪਹਿਨ ਕੇ ਮੇਰੇ ਮਗਰ ਆ ਜਾ।
9 ਅਤੇ ਉਹ ਨਿੱਕਲ ਕੇ ਉਸ ਦੇ ਪਿੱਛੇ-ਪਿੱਛੇ ਤੁਰ ਪਿਆ ਅਤੇ ਉਸ ਨੂੰ ਇਹ ਪਤਾ ਨਾ ਲੱਗਿਆ ਕਿ ਇਹ ਜੋ ਦੂਤ ਵੱਲੋਂ ਹੋ ਰਿਹਾ ਹੈ ਸੋ ਸੱਚ ਹੈ, ਪਰ ਉਸ ਨੇ ਸੋਚਿਆ ਕਿ ਮੈਂ ਇੱਕ ਦਰਸ਼ਣ ਵੇਖ ਰਿਹਾ ਹਾਂ।