20 ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬਹੁਤ ਨਰਾਜ਼ ਸੀ। ਤਦ ਉਹ ਇੱਕ ਮਨ ਹੋ ਕੇ ਉਹ ਦੇ ਕੋਲ ਆਏ ਅਤੇ ਬਲਾਸਤੁਸ ਨੂੰ ਜਿਹੜਾ ਰਾਜੇ ਦਾ ਸਹਾਇਕ ਸੀ, ਫੁਸਲਾ ਕੇ ਸੁਲਾਹ ਲਈ ਬੇਨਤੀ ਕਰਨ ਲੱਗੇ ਕਿਉਂ ਜੋ ਉਨ੍ਹਾਂ ਦੇ ਦੇਸ ਦੀ ਪਿਰਤਪਾਲ ਰਾਜੇ ਦੇ ਦੇਸ ਤੋਂ ਹੁੰਦੀ ਸੀ।
21 ਹੇਰੋਦੇਸ ਇੱਕ ਮਿਥੇ ਹੋਏ ਦਿਨ ਨੂੰ ਰਾਜ ਬਸਤਰ ਪਹਿਨ ਕੇ ਅਦਾਲਤ ਦੇ ਸਿੰਘਾਸਣ ਉੱਤੇ ਬੈਠਾ ਅਤੇ ਉਨ੍ਹਾਂ ਦੇ ਅੱਗੇ ਬੋਲਣ ਲੱਗਾ।
22 ਅਤੇ ਲੋਕ ਉੱਚੀ ਦੇ ਕੇ ਬੋਲੇ ਕਿ ਇਹ ਤਾਂ ਦੇਵਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ!
23 ਤਦ ਪ੍ਰਭੂ ਦੇ ਇੱਕ ਦੂਤ ਨੇ ਉਹ ਨੂੰ ਅਜਿਹਾ ਮਾਰਿਆ ਕਿ ਉਹ ਕੀੜੇ ਪੈ ਕੇ ਮਰ ਗਿਆ, ਕਿਉਂਕਿ ਉਸ ਨੇ ਪਰਮੇਸ਼ੁਰ ਦੀ ਵਡਿਆਈ ਨਹੀਂ ਕੀਤੀ ਸੀ।