Text copied!
Bibles in Panjabi

ਰਸੂਲਾਂ ਦੇ ਕਰਤੱਬ 12:3-7 in Panjabi

Help us?

ਰਸੂਲਾਂ ਦੇ ਕਰਤੱਬ 12:3-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਅਤੇ ਜਦੋਂ ਉਸ ਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਕੰਮ ਚੰਗਾ ਲੱਗਾ, ਤਾਂ ਪਤਰਸ ਨੂੰ ਵੀ ਫੜ ਲਿਆ। ਇਹ ਅਖ਼ਮੀਰੀ ਰੋਟੀ ਦੇ ਦਿਨ ਸਨ।
4 ਇਸ ਲਈ ਉਹ ਨੂੰ ਫੜ੍ਹ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ।
5 ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ।
6 ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਜਕੜਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ।
7 ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ।
ਰਸੂਲਾਂ ਦੇ ਕਰਤੱਬ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ