Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 12

ਰਸੂਲਾਂ ਦੇ ਕਰਤੱਬ 12:7-11

Help us?
Click on verse(s) to share them!
7ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ।
8ਅਤੇ ਦੂਤ ਨੇ ਉਹ ਨੂੰ ਕਿਹਾ ਕਿ ਲੱਕ ਬੰਨ੍ਹ ਅਤੇ ਆਪਣੀ ਜੁੱਤੀ ਪਾ, ਤਦ ਉਹ ਨੇ ਇਸੇ ਤਰ੍ਹਾਂ ਕੀਤਾ। ਫੇਰ ਉਸ ਨੇ ਉਹ ਨੂੰ ਆਖਿਆ, ਆਪਣੇ ਕੱਪੜੇ ਪਹਿਨ ਕੇ ਮੇਰੇ ਮਗਰ ਆ ਜਾ।
9ਅਤੇ ਉਹ ਨਿੱਕਲ ਕੇ ਉਸ ਦੇ ਪਿੱਛੇ-ਪਿੱਛੇ ਤੁਰ ਪਿਆ ਅਤੇ ਉਸ ਨੂੰ ਇਹ ਪਤਾ ਨਾ ਲੱਗਿਆ ਕਿ ਇਹ ਜੋ ਦੂਤ ਵੱਲੋਂ ਹੋ ਰਿਹਾ ਹੈ ਸੋ ਸੱਚ ਹੈ, ਪਰ ਉਸ ਨੇ ਸੋਚਿਆ ਕਿ ਮੈਂ ਇੱਕ ਦਰਸ਼ਣ ਵੇਖ ਰਿਹਾ ਹਾਂ।
10ਤਦ ਉਹ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿੱਕਲ ਕੇ ਇੱਕ ਲੋਹੇ ਦੇ ਫਾਟਕ ਤੱਕ ਆਏ, ਜਿਹੜਾ ਸ਼ਹਿਰ ਵਿੱਚ ਪੁਹੰਚਾਉਂਦਾ ਹੈ ਅਤੇ ਉਹ ਫਾਟਕ ਆਪਣੇ ਆਪ ਉਨ੍ਹਾਂ ਲਈ ਖੁੱਲ੍ਹ ਗਿਆ ਅਤੇ ਉਹ ਨਿੱਕਲ ਕੇ ਇੱਕ ਗਲੀ ਦੇ ਵਿੱਚ ਤੁਰ ਪਏ ਤਾਂ ਉਸੇ ਵੇਲੇ ਦੂਤ ਉਹ ਦੇ ਕੋਲੋਂ ਚੱਲਿਆ ਗਿਆ।
11ਤਦ ਪਤਰਸ ਨੇ ਹੋਸ਼ ਵਿੱਚ ਆ ਕੇ ਕਿਹਾ ਕਿ ਹੁਣ ਮੈਂ ਠੀਕ ਜਾਣ ਗਿਆਂ ਹਾਂ ਕਿ ਪ੍ਰਭੂ ਨੇ ਆਪਣਾ ਦੂਤ ਭੇਜ ਕੇ ਮੈਨੂੰ ਹੇਰੋਦੇਸ ਦੇ ਹੱਥੋਂ ਛੁਡਾਇਆ ਅਤੇ ਯਹੂਦੀ ਕੌਮ ਦੀ ਸਾਰੀ ਉਮੀਦ ਤੋੜ ਦਿੱਤੀ ਹੈ!

Read ਰਸੂਲਾਂ ਦੇ ਕਰਤੱਬ 12ਰਸੂਲਾਂ ਦੇ ਕਰਤੱਬ 12
Compare ਰਸੂਲਾਂ ਦੇ ਕਰਤੱਬ 12:7-11ਰਸੂਲਾਂ ਦੇ ਕਰਤੱਬ 12:7-11