1ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ, ਜਿਵੇਂ ਬਰਨਬਾਸ, ਸ਼ਮਊਨ ਜਿਸ ਨੂੰ ਨੀਗਰ ਵੀ ਕਿਹਾ ਜਾਂਦਾ ਹੈ, ਲੂਕਿਯੁਸ ਕੁਰੇਨੇ ਦਾ ਇੱਕ ਮਨੁੱਖ, ਮਨਏਨ ਜਿਹੜਾ ਰਾਜਾ ਹੇਰੋਦੇਸ ਦੇ ਨਾਲ ਪਲਿਆ ਸੀ ਅਤੇ ਸੌਲੁਸ।
2ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।
3ਤਦ ਉਨ੍ਹਾਂ ਵਰਤ ਰੱਖ ਕੇ ਅਤੇ ਪ੍ਰਾਰਥਨਾ ਕਰ ਕੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਨ੍ਹਾਂ ਨੂੰ ਵਿਦਾ ਕੀਤਾ।
4ਉਹ ਪਵਿੱਤਰ ਆਤਮਾ ਦੇ ਭੇਜੇ ਹੋਏ ਸਿਲੂਕਿਯਾ ਨੂੰ ਆਏ ਉੱਥੋਂ ਜਹਾਜ਼ ਤੇ ਚੜ੍ਹ ਕੇ ਕੁਪਰੁਸ ਨੂੰ ਗਏ।
5ਅਤੇ ਉਨ੍ਹਾਂ ਨੇ ਸਲਮੀਸ ਵਿੱਚ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰਾਂ ਵਿੱਚ ਪਰਮੇਸ਼ੁਰ ਦਾ ਬਚਨ ਸੁਣਾਇਆ ਅਤੇ ਯੂਹੰਨਾ ਉਨ੍ਹਾਂ ਦਾ ਸੇਵਕ ਨਾਲ ਸੀ।
6ਜਦੋਂ ਉਹ ਉਸ ਸਾਰੇ ਟਾਪੂ ਵਿੱਚ ਫਿਰਦੇ-ਫਿਰਦੇ ਪਾਫ਼ੁਸ ਤੱਕ ਆਏ ਤਾਂ ਉਨ੍ਹਾਂ ਨੂੰ ਬਰਯੇਸੂਸ ਨਾਮ ਦਾ ਇੱਕ ਆਦਮੀ ਮਿਲਿਆ ਜਿਹੜਾ ਜਾਦੂ ਟੂਣਾ ਕਰਨ ਵਾਲਾ, ਝੂਠਾ ਨਬੀ ਅਤੇ ਕੌਮ ਦਾ ਯਹੂਦੀ ਸੀ।
7ਉਹ ਰਾਜਪਾਲ ਸਰਗੀਉਸ ਪੌਲੁਸ ਦੇ ਨਾਲ ਸੀ ਜਿਹੜਾ ਬੁੱਧਵਾਨ ਮਨੁੱਖ ਸੀ। ਇਸ ਨੇ ਬਰਨਬਾਸ ਅਤੇ ਸੌਲੁਸ ਨੂੰ ਆਪਣੇ ਕੋਲ ਬੁਲਾ ਕੇ ਪਰਮੇਸ਼ੁਰ ਦਾ ਬਚਨ ਸੁਣਨਾ ਚਾਹਿਆ।
8ਇਲਮਾਸ ਜਾਦੂ ਟੂਣਾ ਕਰਨ ਵਾਲੇ ਨੇ (ਕਿਉਂ ਜੋ ਉਹ ਦੇ ਨਾਮ ਦਾ ਇਹੋ ਅਰਥ ਹੈ) ਰਾਜਪਾਲ ਦਾ ਵਿਰੋਧ ਕਰਕੇ ਉਸ ਨੂੰ ਵਿਸ਼ਵਾਸ ਤੋਂ ਭਟਕਾਉਣ ਦਾ ਯਤਨ ਕੀਤਾ।
9ਪਰ ਸੌਲੁਸ ਨੇ ਜਿਸ ਨੂੰ ਪੌਲੁਸ ਵੀ ਕਿਹਾ ਜਾਂਦਾ ਹੈ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਉਹ ਦੀ ਵੱਲ ਧਿਆਨ ਕੀਤਾ