Text copied!
Bibles in Panjabi

ਰਸੂਲਾਂ ਦੇ ਕਰਤੱਬ 13:13-16 in Panjabi

Help us?

ਰਸੂਲਾਂ ਦੇ ਕਰਤੱਬ 13:13-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਤਦ ਪੌਲੁਸ ਅਤੇ ਉਹ ਦੇ ਸਾਥੀ ਪਾਫ਼ੁਸ ਤੋਂ ਜਹਾਜ਼ ਤੇ ਚੜ੍ਹ ਕੇ ਪਮਫ਼ੁਲਿਯਾ ਦੇ ਪਰਗਾ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਅਲੱਗ ਹੋ ਕੇ ਯਰੂਸ਼ਲਮ ਨੂੰ ਵਾਪਸ ਚਲਾ ਗਿਆ।
14 ਪਰ ਉਹ ਪਰਗਾ ਤੋਂ ਲੰਘ ਕੇ ਪਿਸਿਦਿਯਾ ਦੇ ਅੰਤਾਕਿਯਾ ਵਿੱਚ ਪਹੁੰਚੇ ਅਤੇ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਜਾ ਬੈਠੇ।
15 ਅਤੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਨੂੰ ਪੜ੍ਹਨ ਤੋਂ ਬਾਅਦ ਪ੍ਰਾਰਥਨਾ ਘਰ ਦੇ ਸਰਦਾਰਾਂ ਨੇ ਉਹਨਾਂ ਨੂੰ ਕਹਿ ਕੇ ਭੇਜਿਆ ਕਿ ਹੇ ਭਾਈਓ, ਜੇ ਲੋਕਾਂ ਦੇ ਲਈ ਕੋਈ ਉਪਦੇਸ਼ ਤੁਹਾਡੇ ਕੋਲ ਹੋਵੇ ਤਾਂ ਸੁਣਾਓ।
16 ਤਦ ਪੌਲੁਸ ਖੜ੍ਹਾ ਹੋ ਗਿਆ ਅਤੇ ਹੱਥ ਨਾਲ ਇਸ਼ਾਰਾ ਕਰ ਕੇ ਕਿਹਾ, ਹੇ ਇਸਰਾਏਲੀਓ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਿਓ ਸੁਣੋ।
ਰਸੂਲਾਂ ਦੇ ਕਰਤੱਬ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ