14ਪਰ ਉਹ ਪਰਗਾ ਤੋਂ ਲੰਘ ਕੇ ਪਿਸਿਦਿਯਾ ਦੇ ਅੰਤਾਕਿਯਾ ਵਿੱਚ ਪਹੁੰਚੇ ਅਤੇ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਜਾ ਬੈਠੇ।
15ਅਤੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਨੂੰ ਪੜ੍ਹਨ ਤੋਂ ਬਾਅਦ ਪ੍ਰਾਰਥਨਾ ਘਰ ਦੇ ਸਰਦਾਰਾਂ ਨੇ ਉਹਨਾਂ ਨੂੰ ਕਹਿ ਕੇ ਭੇਜਿਆ ਕਿ ਹੇ ਭਾਈਓ, ਜੇ ਲੋਕਾਂ ਦੇ ਲਈ ਕੋਈ ਉਪਦੇਸ਼ ਤੁਹਾਡੇ ਕੋਲ ਹੋਵੇ ਤਾਂ ਸੁਣਾਓ।
16ਤਦ ਪੌਲੁਸ ਖੜ੍ਹਾ ਹੋ ਗਿਆ ਅਤੇ ਹੱਥ ਨਾਲ ਇਸ਼ਾਰਾ ਕਰ ਕੇ ਕਿਹਾ, ਹੇ ਇਸਰਾਏਲੀਓ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਿਓ ਸੁਣੋ।
17ਇਸਰਾਏਲ ਕੌਮ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ, ਇਸ ਕੌਮ ਨੂੰ ਜਦੋਂ ਮਿਸਰ ਦੇਸ ਵਿੱਚ ਪਰਦੇਸੀ ਸੀ ਵਧਾਇਆ ਅਤੇ ਆਪਣੇ ਬਲ ਨਾਲ ਉਨ੍ਹਾਂ ਨੂੰ ਉਸ ਵਿੱਚੋਂ ਕੱਢ ਲਿਆਂਦਾ।
18ਅਤੇ ਲੱਗਭਗ ਚਾਲ੍ਹੀਆਂ ਸਾਲਾਂ ਤੱਕ ਉਜਾੜ ਵਿੱਚ ਉਨ੍ਹਾਂ ਦੀ ਸਹਿੰਦਾ ਰਿਹਾ।
19ਅਤੇ ਕਨਾਨ ਦੇਸ ਵਿੱਚ ਸੱਤਾਂ ਕੌਮਾਂ ਦਾ ਨਾਸ ਕਰ ਕੇ ਉਨ੍ਹਾਂ ਦੇ ਦੇਸ ਨੂੰ ਲੱਗਭਗ ਸਾਢੇ ਚਾਰ ਸੌ ਸਾਲਾਂ ਤੱਕ ਉਨ੍ਹਾਂ ਦਾ ਵਿਰਸਾ ਕਰ ਦਿੱਤਾ।
20ਉਸ ਤੋਂ ਬਾਅਦ ਉਸ ਨੇ ਸਮੂਏਲ ਨਬੀ ਤੱਕ ਉਨ੍ਹਾਂ ਨੂੰ ਨਿਆਈਂ ਦਿੱਤੇ।