Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 13

ਰਸੂਲਾਂ ਦੇ ਕਰਤੱਬ 13:14-32

Help us?
Click on verse(s) to share them!
14ਪਰ ਉਹ ਪਰਗਾ ਤੋਂ ਲੰਘ ਕੇ ਪਿਸਿਦਿਯਾ ਦੇ ਅੰਤਾਕਿਯਾ ਵਿੱਚ ਪਹੁੰਚੇ ਅਤੇ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਜਾ ਬੈਠੇ।
15ਅਤੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਨੂੰ ਪੜ੍ਹਨ ਤੋਂ ਬਾਅਦ ਪ੍ਰਾਰਥਨਾ ਘਰ ਦੇ ਸਰਦਾਰਾਂ ਨੇ ਉਹਨਾਂ ਨੂੰ ਕਹਿ ਕੇ ਭੇਜਿਆ ਕਿ ਹੇ ਭਾਈਓ, ਜੇ ਲੋਕਾਂ ਦੇ ਲਈ ਕੋਈ ਉਪਦੇਸ਼ ਤੁਹਾਡੇ ਕੋਲ ਹੋਵੇ ਤਾਂ ਸੁਣਾਓ।
16ਤਦ ਪੌਲੁਸ ਖੜ੍ਹਾ ਹੋ ਗਿਆ ਅਤੇ ਹੱਥ ਨਾਲ ਇਸ਼ਾਰਾ ਕਰ ਕੇ ਕਿਹਾ, ਹੇ ਇਸਰਾਏਲੀਓ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਿਓ ਸੁਣੋ।
17ਇਸਰਾਏਲ ਕੌਮ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ, ਇਸ ਕੌਮ ਨੂੰ ਜਦੋਂ ਮਿਸਰ ਦੇਸ ਵਿੱਚ ਪਰਦੇਸੀ ਸੀ ਵਧਾਇਆ ਅਤੇ ਆਪਣੇ ਬਲ ਨਾਲ ਉਨ੍ਹਾਂ ਨੂੰ ਉਸ ਵਿੱਚੋਂ ਕੱਢ ਲਿਆਂਦਾ।
18ਅਤੇ ਲੱਗਭਗ ਚਾਲ੍ਹੀਆਂ ਸਾਲਾਂ ਤੱਕ ਉਜਾੜ ਵਿੱਚ ਉਨ੍ਹਾਂ ਦੀ ਸਹਿੰਦਾ ਰਿਹਾ।
19ਅਤੇ ਕਨਾਨ ਦੇਸ ਵਿੱਚ ਸੱਤਾਂ ਕੌਮਾਂ ਦਾ ਨਾਸ ਕਰ ਕੇ ਉਨ੍ਹਾਂ ਦੇ ਦੇਸ ਨੂੰ ਲੱਗਭਗ ਸਾਢੇ ਚਾਰ ਸੌ ਸਾਲਾਂ ਤੱਕ ਉਨ੍ਹਾਂ ਦਾ ਵਿਰਸਾ ਕਰ ਦਿੱਤਾ।
20ਉਸ ਤੋਂ ਬਾਅਦ ਉਸ ਨੇ ਸਮੂਏਲ ਨਬੀ ਤੱਕ ਉਨ੍ਹਾਂ ਨੂੰ ਨਿਆਈਂ ਦਿੱਤੇ।
21ਫਿਰ ਉਨ੍ਹਾਂ ਨੇ ਪਾਤਸ਼ਾਹ ਮੰਗਿਆ ਤਾਂ ਪਰਮੇਸ਼ੁਰ ਨੇ ਇੱਕ ਮਨੁੱਖ ਬਿਨਯਾਮੀਨ ਦੇ ਗੋਤ ਵਿੱਚੋਂ ਕੀਸ਼ ਦੇ ਪੁੱਤਰ ਸ਼ਾਊਲ ਨੂੰ ਚਾਲ੍ਹੀਆਂ ਸਾਲਾਂ ਤੱਕ ਉਨ੍ਹਾਂ ਨੂੰ ਦਿੱਤਾ।
22ਫੇਰ ਉਹ ਨੂੰ ਹਟਾ ਕੇ ਦਾਊਦ ਨੂੰ ਖੜ੍ਹਾ ਕੀਤਾ ਕਿ ਉਨ੍ਹਾਂ ਦਾ ਪਾਤਸ਼ਾਹ ਹੋਵੇ ਜਿਸ ਦੇ ਹੱਕ ਵਿੱਚ ਉਹ ਨੇ ਗਵਾਹੀ ਦੇ ਕੇ ਆਖਿਆ ਕਿ ਮੈਂ ਯੱਸੀ ਦੇ ਪੁੱਤਰ ਦਾਊਦ ਨੂੰ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭਿਆ, ਉਹ ਹੀ ਮੇਰੀ ਸਾਰੀ ਮਰਜ਼ੀ ਪੂਰੀ ਕਰੇਗਾ।
23ਪਰਮੇਸ਼ੁਰ ਨੇ ਆਪਣੇ ਵਾਇਦੇ ਅਨੁਸਾਰ ਉਸੇ ਦੇ ਵੰਸ਼ ਵਿੱਚੋਂ ਇਸਰਾਏਲ ਦੇ ਲਈ ਇੱਕ ਮੁਕਤੀਦਾਤਾ ਯਿਸੂ ਨੂੰ ਭੇਜਿਆ
24ਜਿਸ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਇਸਰਾਏਲ ਦੇ ਸਭ ਲੋਕਾਂ ਦੇ ਅੱਗੇ ਤੋਬਾ ਦੇ ਬਪਤਿਸਮੇ ਦਾ ਪਰਚਾਰ ਕੀਤਾ।
25ਜਦੋਂ ਯੂਹੰਨਾ ਆਪਣੀ ਦੌੜ ਪੂਰੀ ਕਰ ਰਿਹਾ ਸੀ ਤਾਂ ਉਹ ਨੇ ਆਖਿਆ ਕਿ ਤੁਸੀਂ ਮੈਨੂੰ ਕੀ ਸਮਝਦੇ ਹੋ? ਮੈਂ ਉਹ ਨਹੀਂ ਹਾਂ ਪਰ ਵੇਖੋ ਮੇਰੇ ਪਿੱਛੇ ਇੱਕ ਆਉਂਦਾ ਹੈ, ਮੈਂ ਜਿਸ ਦੇ ਪੈਰਾਂ ਦੀ ਜੁੱਤੀ ਖੋਲ੍ਹਣ ਦੇ ਯੋਗ ਵੀ ਨਹੀਂ ਹਾਂ।
26ਹੇ ਭਾਈਓ, ਅਬਰਾਹਾਮ ਦੀ ਅੰਸ ਦੇ ਪੁੱਤਰੋ ਅਤੇ ਤੁਹਾਡੇ ਵਿੱਚ ਜਿਹੜੇ ਪਰਮੇਸ਼ੁਰ ਦਾ ਡਰ ਮੰਨਦੇ ਹੋ, ਸਾਡੇ ਕੋਲ ਇਸ ਮੁਕਤੀ ਦਾ ਬਚਨ ਭੇਜਿਆ ਹੋਇਆ ਹੈ।
27ਕਿਉਂ ਜੋ ਯਰੂਸ਼ਲਮ ਦੇ ਰਹਿਣ ਵਾਲਿਆਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੇ ਉਹ ਨੂੰ ਅਤੇ ਨਬੀਆਂ ਦੇ ਬਚਨਾਂ ਨੂੰ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ ਨਾ ਸਮਝਦੇ ਹੋਏ, ਉਸ ਨੂੰ ਦੋਸ਼ੀ ਠਹਿਰਾ ਕੇ ਉਨ੍ਹਾਂ ਗੱਲਾਂ ਨੂੰ ਪੂਰਾ ਕੀਤਾ।
28ਭਾਵੇਂ ਉਨ੍ਹਾਂ ਨੇ ਉਹ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਤਾਂ ਵੀ ਪਿਲਾਤੁਸ ਦੇ ਅੱਗੇ ਬੇਨਤੀ ਕੀਤੀ ਕਿ ਉਹ ਜਾਨੋਂ ਮਾਰਿਆ ਜਾਵੇ।
29ਅਤੇ ਜਦੋਂ ਉਹ ਸਭ ਕੁਝ ਜੋ ਉਹ ਦੇ ਹੱਕ ਵਿੱਚ ਲਿਖਿਆ ਹੋਇਆ ਸੀ ਪੂਰਾ ਕਰ ਚੁੱਕੇ ਤਾਂ ਉਹ ਨੂੰ ਸਲੀਬ ਉੱਤੋਂ ਉਤਾਰ ਕੇ ਕਬਰ ਵਿੱਚ ਰੱਖਿਆ।
30ਪਰੰਤੂ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ।
31ਅਤੇ ਉਹ ਬਹੁਤ ਦਿਨਾਂ ਤੱਕ ਉਨ੍ਹਾਂ ਲੋਕਾਂ ਨੂੰ ਵਿਖਾਈ ਦਿੰਦਾ ਰਿਹਾ, ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਹ ਦੇ ਨਾਲ ਆਏ ਸਨ ਅਤੇ ਹੁਣ ਲੋਕਾਂ ਦੇ ਅੱਗੇ ਉਹ ਦੇ ਉੱਤੇ ਗਵਾਹੀ ਦੇਣ ਵਾਲੇ ਹਨ।
32ਅਸੀਂ ਤੁਹਾਨੂੰ ਉਸ ਬਚਨ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਪਿਉ-ਦਾਦਿਆਂ ਨਾਲ ਕੀਤਾ ਗਿਆ ਸੀ।

Read ਰਸੂਲਾਂ ਦੇ ਕਰਤੱਬ 13ਰਸੂਲਾਂ ਦੇ ਕਰਤੱਬ 13
Compare ਰਸੂਲਾਂ ਦੇ ਕਰਤੱਬ 13:14-32ਰਸੂਲਾਂ ਦੇ ਕਰਤੱਬ 13:14-32