Text copied!
Bibles in Panjabi

ਰਸੂਲਾਂ ਦੇ ਕਰਤੱਬ 13:23-36 in Panjabi

Help us?

ਰਸੂਲਾਂ ਦੇ ਕਰਤੱਬ 13:23-36 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਪਰਮੇਸ਼ੁਰ ਨੇ ਆਪਣੇ ਵਾਇਦੇ ਅਨੁਸਾਰ ਉਸੇ ਦੇ ਵੰਸ਼ ਵਿੱਚੋਂ ਇਸਰਾਏਲ ਦੇ ਲਈ ਇੱਕ ਮੁਕਤੀਦਾਤਾ ਯਿਸੂ ਨੂੰ ਭੇਜਿਆ
24 ਜਿਸ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਇਸਰਾਏਲ ਦੇ ਸਭ ਲੋਕਾਂ ਦੇ ਅੱਗੇ ਤੋਬਾ ਦੇ ਬਪਤਿਸਮੇ ਦਾ ਪਰਚਾਰ ਕੀਤਾ।
25 ਜਦੋਂ ਯੂਹੰਨਾ ਆਪਣੀ ਦੌੜ ਪੂਰੀ ਕਰ ਰਿਹਾ ਸੀ ਤਾਂ ਉਹ ਨੇ ਆਖਿਆ ਕਿ ਤੁਸੀਂ ਮੈਨੂੰ ਕੀ ਸਮਝਦੇ ਹੋ? ਮੈਂ ਉਹ ਨਹੀਂ ਹਾਂ ਪਰ ਵੇਖੋ ਮੇਰੇ ਪਿੱਛੇ ਇੱਕ ਆਉਂਦਾ ਹੈ, ਮੈਂ ਜਿਸ ਦੇ ਪੈਰਾਂ ਦੀ ਜੁੱਤੀ ਖੋਲ੍ਹਣ ਦੇ ਯੋਗ ਵੀ ਨਹੀਂ ਹਾਂ।
26 ਹੇ ਭਾਈਓ, ਅਬਰਾਹਾਮ ਦੀ ਅੰਸ ਦੇ ਪੁੱਤਰੋ ਅਤੇ ਤੁਹਾਡੇ ਵਿੱਚ ਜਿਹੜੇ ਪਰਮੇਸ਼ੁਰ ਦਾ ਡਰ ਮੰਨਦੇ ਹੋ, ਸਾਡੇ ਕੋਲ ਇਸ ਮੁਕਤੀ ਦਾ ਬਚਨ ਭੇਜਿਆ ਹੋਇਆ ਹੈ।
27 ਕਿਉਂ ਜੋ ਯਰੂਸ਼ਲਮ ਦੇ ਰਹਿਣ ਵਾਲਿਆਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੇ ਉਹ ਨੂੰ ਅਤੇ ਨਬੀਆਂ ਦੇ ਬਚਨਾਂ ਨੂੰ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ ਨਾ ਸਮਝਦੇ ਹੋਏ, ਉਸ ਨੂੰ ਦੋਸ਼ੀ ਠਹਿਰਾ ਕੇ ਉਨ੍ਹਾਂ ਗੱਲਾਂ ਨੂੰ ਪੂਰਾ ਕੀਤਾ।
28 ਭਾਵੇਂ ਉਨ੍ਹਾਂ ਨੇ ਉਹ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਤਾਂ ਵੀ ਪਿਲਾਤੁਸ ਦੇ ਅੱਗੇ ਬੇਨਤੀ ਕੀਤੀ ਕਿ ਉਹ ਜਾਨੋਂ ਮਾਰਿਆ ਜਾਵੇ।
29 ਅਤੇ ਜਦੋਂ ਉਹ ਸਭ ਕੁਝ ਜੋ ਉਹ ਦੇ ਹੱਕ ਵਿੱਚ ਲਿਖਿਆ ਹੋਇਆ ਸੀ ਪੂਰਾ ਕਰ ਚੁੱਕੇ ਤਾਂ ਉਹ ਨੂੰ ਸਲੀਬ ਉੱਤੋਂ ਉਤਾਰ ਕੇ ਕਬਰ ਵਿੱਚ ਰੱਖਿਆ।
30 ਪਰੰਤੂ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ।
31 ਅਤੇ ਉਹ ਬਹੁਤ ਦਿਨਾਂ ਤੱਕ ਉਨ੍ਹਾਂ ਲੋਕਾਂ ਨੂੰ ਵਿਖਾਈ ਦਿੰਦਾ ਰਿਹਾ, ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਹ ਦੇ ਨਾਲ ਆਏ ਸਨ ਅਤੇ ਹੁਣ ਲੋਕਾਂ ਦੇ ਅੱਗੇ ਉਹ ਦੇ ਉੱਤੇ ਗਵਾਹੀ ਦੇਣ ਵਾਲੇ ਹਨ।
32 ਅਸੀਂ ਤੁਹਾਨੂੰ ਉਸ ਬਚਨ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਪਿਉ-ਦਾਦਿਆਂ ਨਾਲ ਕੀਤਾ ਗਿਆ ਸੀ।
33 ਕਿ ਪਰਮੇਸ਼ੁਰ ਨੇ ਯਿਸੂ ਨੂੰ ਉੱਠਾ ਕੇ ਸਾਡੀ ਸੰਤਾਨ ਦੇ ਲਈ ਉਸੇ ਬਚਨ ਨੂੰ ਪੂਰਾ ਕੀਤਾ ਹੈ, ਜਿਵੇਂ ਦੂਜੇ ਜ਼ਬੂਰ ਵਿੱਚ ਵੀ ਲਿਖਿਆ ਹੋਇਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਅੱਜ ਤੂੰ ਮੇਰੇ ਤੋਂ ਜੰਮਿਆ।
34 ਇਹ ਦੇ ਵਿਖੇ ਜੋ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿ ਉਹ ਕਦੀ ਨਾ ਸੜੇ ਅਤੇ ਉਹ ਨੇ ਇਸ ਤਰ੍ਹਾਂ ਆਖਿਆ ਹੈ ਜੋ ਮੈਂ ਦਾਊਦ ਦੀਆਂ ਪਵਿੱਤਰ ਅਤੇ ਅਟੱਲ ਬਰਕਤਾਂ ਤੁਹਾਨੂੰ ਦਿਆਂਗਾ।
35 ਇਸ ਲਈ ਉਹ ਕਿਸੇ ਹੋਰ ਜ਼ਬੂਰ ਵਿੱਚ ਵੀ ਆਖਦਾ ਹੈ ਕਿ ਤੂੰ ਆਪਣੇ ਪਵਿੱਤਰ ਪੁਰਖ ਨੂੰ ਸੜਨ ਨਹੀਂ ਦੇਵੇਂਗਾ।
36 ਦਾਊਦ ਤਾਂ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਆਪਣੇ ਲੋਕਾਂ ਦੀ ਸੇਵਾ ਕਰਕੇ ਸੌਂ ਗਿਆ, ਅਤੇ ਆਪਣੇ ਪਿਉ-ਦਾਦਿਆਂ ਨਾਲ ਦੱਬਿਆ ਗਿਆ ਅਤੇ ਸੜ ਗਿਆ।
ਰਸੂਲਾਂ ਦੇ ਕਰਤੱਬ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ