Text copied!
Bibles in Panjabi

ਰਸੂਲਾਂ ਦੇ ਕਰਤੱਬ 13:23-51 in Panjabi

Help us?

ਰਸੂਲਾਂ ਦੇ ਕਰਤੱਬ 13:23-51 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਪਰਮੇਸ਼ੁਰ ਨੇ ਆਪਣੇ ਵਾਇਦੇ ਅਨੁਸਾਰ ਉਸੇ ਦੇ ਵੰਸ਼ ਵਿੱਚੋਂ ਇਸਰਾਏਲ ਦੇ ਲਈ ਇੱਕ ਮੁਕਤੀਦਾਤਾ ਯਿਸੂ ਨੂੰ ਭੇਜਿਆ
24 ਜਿਸ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਇਸਰਾਏਲ ਦੇ ਸਭ ਲੋਕਾਂ ਦੇ ਅੱਗੇ ਤੋਬਾ ਦੇ ਬਪਤਿਸਮੇ ਦਾ ਪਰਚਾਰ ਕੀਤਾ।
25 ਜਦੋਂ ਯੂਹੰਨਾ ਆਪਣੀ ਦੌੜ ਪੂਰੀ ਕਰ ਰਿਹਾ ਸੀ ਤਾਂ ਉਹ ਨੇ ਆਖਿਆ ਕਿ ਤੁਸੀਂ ਮੈਨੂੰ ਕੀ ਸਮਝਦੇ ਹੋ? ਮੈਂ ਉਹ ਨਹੀਂ ਹਾਂ ਪਰ ਵੇਖੋ ਮੇਰੇ ਪਿੱਛੇ ਇੱਕ ਆਉਂਦਾ ਹੈ, ਮੈਂ ਜਿਸ ਦੇ ਪੈਰਾਂ ਦੀ ਜੁੱਤੀ ਖੋਲ੍ਹਣ ਦੇ ਯੋਗ ਵੀ ਨਹੀਂ ਹਾਂ।
26 ਹੇ ਭਾਈਓ, ਅਬਰਾਹਾਮ ਦੀ ਅੰਸ ਦੇ ਪੁੱਤਰੋ ਅਤੇ ਤੁਹਾਡੇ ਵਿੱਚ ਜਿਹੜੇ ਪਰਮੇਸ਼ੁਰ ਦਾ ਡਰ ਮੰਨਦੇ ਹੋ, ਸਾਡੇ ਕੋਲ ਇਸ ਮੁਕਤੀ ਦਾ ਬਚਨ ਭੇਜਿਆ ਹੋਇਆ ਹੈ।
27 ਕਿਉਂ ਜੋ ਯਰੂਸ਼ਲਮ ਦੇ ਰਹਿਣ ਵਾਲਿਆਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੇ ਉਹ ਨੂੰ ਅਤੇ ਨਬੀਆਂ ਦੇ ਬਚਨਾਂ ਨੂੰ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ ਨਾ ਸਮਝਦੇ ਹੋਏ, ਉਸ ਨੂੰ ਦੋਸ਼ੀ ਠਹਿਰਾ ਕੇ ਉਨ੍ਹਾਂ ਗੱਲਾਂ ਨੂੰ ਪੂਰਾ ਕੀਤਾ।
28 ਭਾਵੇਂ ਉਨ੍ਹਾਂ ਨੇ ਉਹ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਤਾਂ ਵੀ ਪਿਲਾਤੁਸ ਦੇ ਅੱਗੇ ਬੇਨਤੀ ਕੀਤੀ ਕਿ ਉਹ ਜਾਨੋਂ ਮਾਰਿਆ ਜਾਵੇ।
29 ਅਤੇ ਜਦੋਂ ਉਹ ਸਭ ਕੁਝ ਜੋ ਉਹ ਦੇ ਹੱਕ ਵਿੱਚ ਲਿਖਿਆ ਹੋਇਆ ਸੀ ਪੂਰਾ ਕਰ ਚੁੱਕੇ ਤਾਂ ਉਹ ਨੂੰ ਸਲੀਬ ਉੱਤੋਂ ਉਤਾਰ ਕੇ ਕਬਰ ਵਿੱਚ ਰੱਖਿਆ।
30 ਪਰੰਤੂ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ।
31 ਅਤੇ ਉਹ ਬਹੁਤ ਦਿਨਾਂ ਤੱਕ ਉਨ੍ਹਾਂ ਲੋਕਾਂ ਨੂੰ ਵਿਖਾਈ ਦਿੰਦਾ ਰਿਹਾ, ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਹ ਦੇ ਨਾਲ ਆਏ ਸਨ ਅਤੇ ਹੁਣ ਲੋਕਾਂ ਦੇ ਅੱਗੇ ਉਹ ਦੇ ਉੱਤੇ ਗਵਾਹੀ ਦੇਣ ਵਾਲੇ ਹਨ।
32 ਅਸੀਂ ਤੁਹਾਨੂੰ ਉਸ ਬਚਨ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਪਿਉ-ਦਾਦਿਆਂ ਨਾਲ ਕੀਤਾ ਗਿਆ ਸੀ।
33 ਕਿ ਪਰਮੇਸ਼ੁਰ ਨੇ ਯਿਸੂ ਨੂੰ ਉੱਠਾ ਕੇ ਸਾਡੀ ਸੰਤਾਨ ਦੇ ਲਈ ਉਸੇ ਬਚਨ ਨੂੰ ਪੂਰਾ ਕੀਤਾ ਹੈ, ਜਿਵੇਂ ਦੂਜੇ ਜ਼ਬੂਰ ਵਿੱਚ ਵੀ ਲਿਖਿਆ ਹੋਇਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਅੱਜ ਤੂੰ ਮੇਰੇ ਤੋਂ ਜੰਮਿਆ।
34 ਇਹ ਦੇ ਵਿਖੇ ਜੋ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿ ਉਹ ਕਦੀ ਨਾ ਸੜੇ ਅਤੇ ਉਹ ਨੇ ਇਸ ਤਰ੍ਹਾਂ ਆਖਿਆ ਹੈ ਜੋ ਮੈਂ ਦਾਊਦ ਦੀਆਂ ਪਵਿੱਤਰ ਅਤੇ ਅਟੱਲ ਬਰਕਤਾਂ ਤੁਹਾਨੂੰ ਦਿਆਂਗਾ।
35 ਇਸ ਲਈ ਉਹ ਕਿਸੇ ਹੋਰ ਜ਼ਬੂਰ ਵਿੱਚ ਵੀ ਆਖਦਾ ਹੈ ਕਿ ਤੂੰ ਆਪਣੇ ਪਵਿੱਤਰ ਪੁਰਖ ਨੂੰ ਸੜਨ ਨਹੀਂ ਦੇਵੇਂਗਾ।
36 ਦਾਊਦ ਤਾਂ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਆਪਣੇ ਲੋਕਾਂ ਦੀ ਸੇਵਾ ਕਰਕੇ ਸੌਂ ਗਿਆ, ਅਤੇ ਆਪਣੇ ਪਿਉ-ਦਾਦਿਆਂ ਨਾਲ ਦੱਬਿਆ ਗਿਆ ਅਤੇ ਸੜ ਗਿਆ।
37 ਪਰ ਇਹ ਜਿਸ ਨੂੰ ਪਰਮੇਸ਼ੁਰ ਨੇ ਜਿਉਂਦਾ ਕੀਤਾ, ਨਾ ਸੜਿਆ।
38 ਸੋ ਹੇ ਭਾਈਓ, ਇਹ ਜਾਣੋ ਕਿ ਉਸੇ ਦੇ ਦੁਆਰਾ ਤੁਹਾਨੂੰ ਪਾਪਾਂ ਦੀ ਮਾਫ਼ੀ ਦੀ ਖ਼ਬਰ ਦਿੱਤੀ ਜਾਂਦੀ ਹੈ।
39 ਅਤੇ ਉਸੇ ਦੇ ਦੁਆਰਾ ਹਰੇਕ ਵਿਸ਼ਵਾਸ ਕਰਨ ਵਾਲਾ ਉਨ੍ਹਾਂ ਸਭਨਾਂ ਗੱਲਾਂ ਤੋਂ ਬੇਗੁਨਾਹ ਠਹਿਰਾਇਆ ਜਾਂਦਾ ਹੈ, ਜਿਨ੍ਹਾਂ ਤੋਂ ਤੁਸੀਂ ਮੂਸਾ ਦੀ ਬਿਵਸਥਾ ਦੁਆਰਾ ਬੇਗੁਨਾਹ ਨਾ ਠਹਿਰ ਸਕੇ।
40 ਸੋ ਤੁਸੀਂ ਚੌਕਸ ਰਹੋ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜੋ ਨਬੀਆਂ ਦੁਆਰਾ ਕਿਹਾ ਗਿਆ ਹੈ ਸੋ ਤੁਹਾਡੇ ਉੱਤੇ ਆ ਪਵੇ ਕਿ
41 ਹੇ ਤੁਛ ਜਾਣਨ ਵਾਲਿਓ ਵੇਖੋ, ਅਚਰਜ਼ ਮੰਨੋ ਅਤੇ ਨਸ਼ਟ ਹੋ ਜਾਓ! ਕਿਉਂ ਜੋ ਮੈਂ ਤੁਹਾਡੇ ਦਿਨਾਂ ਵਿੱਚ ਇੱਕ ਕੰਮ ਕਰਦਾ ਹਾਂ, ਅਜਿਹਾ ਕੰਮ ਕਿ ਭਾਵੇਂ ਕੋਈ ਤੁਹਾਨੂੰ ਦੱਸੇ, ਪਰ ਤੁਸੀਂ ਕਦੀ ਉਹ ਨੂੰ ਸੱਚ ਨਾ ਮੰਨੋਗੇ।
42 ਜਦੋਂ ਉਹ ਬਾਹਰ ਨਿੱਕਲ ਰਹੇ ਸਨ ਤਾਂ ਉਹ ਬੇਨਤੀ ਕਰਨ ਲੱਗੇ ਕਿ ਅਗਲੇ ਸਬਤ ਦੇ ਦਿਨ ਇਹ ਹੀ ਗੱਲਾਂ ਸਾਨੂੰ ਸੁਣਾਈਆਂ ਜਾਣ।
43 ਜਦੋਂ ਸਭਾ ਖ਼ਤਮ ਹੋ ਗਈ ਤਾਂ ਬਹੁਤ ਸਾਰੇ ਲੋਕ ਯਹੂਦੀ ਅਤੇ ਯਹੂਦੀ ਮੱਤ ਵਿੱਚੋਂ ਭਗਤ, ਪੌਲੁਸ ਅਤੇ ਬਰਨਬਾਸ ਦੇ ਮਗਰ ਲੱਗ ਤੁਰੇ। ਉਨ੍ਹਾਂ ਨੇ ਉਹਨਾਂ ਨਾਲ ਗੱਲਾਂ ਕਰ ਕੇ ਉਹਨਾਂ ਨੂੰ ਸਮਝਾ ਦਿੱਤਾ ਕਿ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।
44 ਅਗਲੇ ਸਬਤ ਦੇ ਦਿਨ ਲੱਗਭਗ ਸਾਰਾ ਨਗਰ ਪਰਮੇਸ਼ੁਰ ਦਾ ਬਚਨ ਸੁਣਨ ਨੂੰ ਇਕੱਠਾ ਹੋਇਆ।
45 ਪਰ ਯਹੂਦੀ ਵੱਡੀ ਭੀੜ ਨੂੰ ਵੇਖ ਕੇ ਗੁੱਸੇ ਨਾਲ ਭਰ ਗਏ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਤੇ ਨਿੰਦਾ ਕਰਨ ਲੱਗੇ।
46 ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ।
47 ਕਿਉਂ ਜੋ ਪ੍ਰਭੂ ਨੇ ਸਾਨੂੰ ਇਹ ਹੀ ਹੁਕਮ ਦਿੱਤਾ ਹੈ, ਮੈਂ ਤੈਨੂੰ ਪਰਾਈਆਂ ਕੌਮਾਂ ਦੇ ਲਈ ਜੋਤ ਠਹਿਰਾਇਆ ਹੈ, ਕਿ ਤੂੰ ਧਰਤੀ ਦੀਆਂ ਹੱਦਾਂ ਤੱਕ ਮੁਕਤੀ ਦਾ ਕਾਰਨ ਹੋਵੇਂ।
48 ਤਾਂ ਪਰਾਈਆਂ ਕੌਮਾਂ ਦੇ ਲੋਕ ਇਹ ਗੱਲਾਂ ਸੁਣ ਕੇ ਅਨੰਦ ਹੋਏ, ਅਤੇ ਪਰਮੇਸ਼ੁਰ ਦੇ ਬਚਨ ਦੀ ਵਡਿਆਈ ਕਰਨ ਲੱਗੇ ਅਤੇ ਜਿੰਨੇ ਸਦੀਪਕ ਜੀਵਨ ਲਈ ਠਹਿਰਾਏ ਗਏ ਸਨ, ਉਨ੍ਹਾਂ ਵਿਸ਼ਵਾਸ ਕੀਤਾ।
49 ਅਤੇ ਉਸ ਸਾਰੇ ਦੇਸ ਵਿੱਚ ਪ੍ਰਭੂ ਦਾ ਬਚਨ ਫੈਲਦਾ ਗਿਆ।
50 ਪਰ ਯਹੂਦੀਆਂ ਨੇ, ਭਗਤਣਾਂ, ਪਤਵੰਤੀਆਂ ਔਰਤਾਂ ਅਤੇ ਨਗਰ ਦੇ ਵੱਡੇ ਆਦਮੀਆਂ ਨੂੰ ਭਰਮਾਇਆ ਅਤੇ ਪੌਲੁਸ, ਬਰਨਬਾਸ ਉੱਤੇ ਦੰਗਾ ਮਚਾਇਆ ਅਤੇ ਉਨ੍ਹਾਂ ਨੂੰ ਆਪਣੀ ਹੱਦੋਂ ਬਾਹਰ ਕੱਢ ਦਿੱਤਾ।
51 ਪਰ ਉਹਨਾਂ ਨੇ ਉਨ੍ਹਾਂ ਦੇ ਸਾਹਮਣੇ ਆਪਣਿਆਂ ਪੈਰਾਂ ਦੀ ਧੂੜ ਨੂੰ ਝਾੜ ਕੇ, ਇਕੋਨਿਯੁਮ ਵਿੱਚ ਆਏ।
ਰਸੂਲਾਂ ਦੇ ਕਰਤੱਬ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ