Text copied!
Bibles in Panjabi

ਰਸੂਲਾਂ ਦੇ ਕਰਤੱਬ 13:4-16 in Panjabi

Help us?

ਰਸੂਲਾਂ ਦੇ ਕਰਤੱਬ 13:4-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਉਹ ਪਵਿੱਤਰ ਆਤਮਾ ਦੇ ਭੇਜੇ ਹੋਏ ਸਿਲੂਕਿਯਾ ਨੂੰ ਆਏ ਉੱਥੋਂ ਜਹਾਜ਼ ਤੇ ਚੜ੍ਹ ਕੇ ਕੁਪਰੁਸ ਨੂੰ ਗਏ।
5 ਅਤੇ ਉਨ੍ਹਾਂ ਨੇ ਸਲਮੀਸ ਵਿੱਚ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰਾਂ ਵਿੱਚ ਪਰਮੇਸ਼ੁਰ ਦਾ ਬਚਨ ਸੁਣਾਇਆ ਅਤੇ ਯੂਹੰਨਾ ਉਨ੍ਹਾਂ ਦਾ ਸੇਵਕ ਨਾਲ ਸੀ।
6 ਜਦੋਂ ਉਹ ਉਸ ਸਾਰੇ ਟਾਪੂ ਵਿੱਚ ਫਿਰਦੇ-ਫਿਰਦੇ ਪਾਫ਼ੁਸ ਤੱਕ ਆਏ ਤਾਂ ਉਨ੍ਹਾਂ ਨੂੰ ਬਰਯੇਸੂਸ ਨਾਮ ਦਾ ਇੱਕ ਆਦਮੀ ਮਿਲਿਆ ਜਿਹੜਾ ਜਾਦੂ ਟੂਣਾ ਕਰਨ ਵਾਲਾ, ਝੂਠਾ ਨਬੀ ਅਤੇ ਕੌਮ ਦਾ ਯਹੂਦੀ ਸੀ।
7 ਉਹ ਰਾਜਪਾਲ ਸਰਗੀਉਸ ਪੌਲੁਸ ਦੇ ਨਾਲ ਸੀ ਜਿਹੜਾ ਬੁੱਧਵਾਨ ਮਨੁੱਖ ਸੀ। ਇਸ ਨੇ ਬਰਨਬਾਸ ਅਤੇ ਸੌਲੁਸ ਨੂੰ ਆਪਣੇ ਕੋਲ ਬੁਲਾ ਕੇ ਪਰਮੇਸ਼ੁਰ ਦਾ ਬਚਨ ਸੁਣਨਾ ਚਾਹਿਆ।
8 ਇਲਮਾਸ ਜਾਦੂ ਟੂਣਾ ਕਰਨ ਵਾਲੇ ਨੇ (ਕਿਉਂ ਜੋ ਉਹ ਦੇ ਨਾਮ ਦਾ ਇਹੋ ਅਰਥ ਹੈ) ਰਾਜਪਾਲ ਦਾ ਵਿਰੋਧ ਕਰਕੇ ਉਸ ਨੂੰ ਵਿਸ਼ਵਾਸ ਤੋਂ ਭਟਕਾਉਣ ਦਾ ਯਤਨ ਕੀਤਾ।
9 ਪਰ ਸੌਲੁਸ ਨੇ ਜਿਸ ਨੂੰ ਪੌਲੁਸ ਵੀ ਕਿਹਾ ਜਾਂਦਾ ਹੈ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਉਹ ਦੀ ਵੱਲ ਧਿਆਨ ਕੀਤਾ
10 ਅਤੇ ਆਖਿਆ ਕਿ ਤੂੰ ਜੋ ਸਭ ਤਰ੍ਹਾਂ ਦੇ ਛਲ ਅਤੇ ਬੁਰਿਆਈ ਨਾਲ ਭਰਿਆ ਹੋਇਆ ਹੈਂ, ਸ਼ੈਤਾਨ ਦੇ ਬੱਚੇ ਅਤੇ ਸਾਰੇ ਧਰਮ ਦੇ ਵੈਰੀ! ਕੀ ਤੂੰ ਪ੍ਰਭੂ ਦੇ ਸਿੱਧੇ ਰਾਹਾਂ ਨੂੰ ਟੇਡੇ ਕਰਨੋਂ ਨਹੀਂ ਟਲੇਂਗਾ?
11 ਹੁਣ ਵੇਖ, ਪ੍ਰਭੂ ਦਾ ਹੱਥ ਤੇਰੇ ਉੱਤੇ ਹੈ ਅਤੇ ਤੂੰ ਅੰਨ੍ਹਾ ਹੋ ਜਾਏਂਗਾ ਅਤੇ ਕੁਝ ਸਮੇਂ ਤੱਕ ਸੂਰਜ ਨੂੰ ਨਾ ਵੇਖੇਂਗਾ! ਅਤੇ ਉਸੇ ਤਰ੍ਹਾਂ ਉਹ ਦੇ ਉੱਤੇ ਧੁੰਦ ਅਤੇ ਹਨ੍ਹੇਰਾ ਛਾ ਗਿਆ। ਤਾਂ ਉਹ ਟੋਲਦਾ ਫਿਰਿਆ ਕਿ ਕੋਈ ਹੱਥ ਫੜ੍ਹ ਕੇ ਮੈਨੂੰ ਲੈ ਚੱਲੇ।
12 ਤਦ ਰਾਜਪਾਲ ਨੇ ਜਦੋਂ ਇਹ ਘਟਨਾ ਵੇਖੀ ਤਾਂ ਪ੍ਰਭੂ ਦੀ ਸਿੱਖਿਆ ਤੋਂ ਹੈਰਾਨ ਹੋ ਕੇ ਵਿਸ਼ਵਾਸ ਕੀਤਾ।
13 ਤਦ ਪੌਲੁਸ ਅਤੇ ਉਹ ਦੇ ਸਾਥੀ ਪਾਫ਼ੁਸ ਤੋਂ ਜਹਾਜ਼ ਤੇ ਚੜ੍ਹ ਕੇ ਪਮਫ਼ੁਲਿਯਾ ਦੇ ਪਰਗਾ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਅਲੱਗ ਹੋ ਕੇ ਯਰੂਸ਼ਲਮ ਨੂੰ ਵਾਪਸ ਚਲਾ ਗਿਆ।
14 ਪਰ ਉਹ ਪਰਗਾ ਤੋਂ ਲੰਘ ਕੇ ਪਿਸਿਦਿਯਾ ਦੇ ਅੰਤਾਕਿਯਾ ਵਿੱਚ ਪਹੁੰਚੇ ਅਤੇ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਜਾ ਬੈਠੇ।
15 ਅਤੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਨੂੰ ਪੜ੍ਹਨ ਤੋਂ ਬਾਅਦ ਪ੍ਰਾਰਥਨਾ ਘਰ ਦੇ ਸਰਦਾਰਾਂ ਨੇ ਉਹਨਾਂ ਨੂੰ ਕਹਿ ਕੇ ਭੇਜਿਆ ਕਿ ਹੇ ਭਾਈਓ, ਜੇ ਲੋਕਾਂ ਦੇ ਲਈ ਕੋਈ ਉਪਦੇਸ਼ ਤੁਹਾਡੇ ਕੋਲ ਹੋਵੇ ਤਾਂ ਸੁਣਾਓ।
16 ਤਦ ਪੌਲੁਸ ਖੜ੍ਹਾ ਹੋ ਗਿਆ ਅਤੇ ਹੱਥ ਨਾਲ ਇਸ਼ਾਰਾ ਕਰ ਕੇ ਕਿਹਾ, ਹੇ ਇਸਰਾਏਲੀਓ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਿਓ ਸੁਣੋ।
ਰਸੂਲਾਂ ਦੇ ਕਰਤੱਬ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ