4ਉਹ ਪਵਿੱਤਰ ਆਤਮਾ ਦੇ ਭੇਜੇ ਹੋਏ ਸਿਲੂਕਿਯਾ ਨੂੰ ਆਏ ਉੱਥੋਂ ਜਹਾਜ਼ ਤੇ ਚੜ੍ਹ ਕੇ ਕੁਪਰੁਸ ਨੂੰ ਗਏ।
5ਅਤੇ ਉਨ੍ਹਾਂ ਨੇ ਸਲਮੀਸ ਵਿੱਚ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰਾਂ ਵਿੱਚ ਪਰਮੇਸ਼ੁਰ ਦਾ ਬਚਨ ਸੁਣਾਇਆ ਅਤੇ ਯੂਹੰਨਾ ਉਨ੍ਹਾਂ ਦਾ ਸੇਵਕ ਨਾਲ ਸੀ।
6ਜਦੋਂ ਉਹ ਉਸ ਸਾਰੇ ਟਾਪੂ ਵਿੱਚ ਫਿਰਦੇ-ਫਿਰਦੇ ਪਾਫ਼ੁਸ ਤੱਕ ਆਏ ਤਾਂ ਉਨ੍ਹਾਂ ਨੂੰ ਬਰਯੇਸੂਸ ਨਾਮ ਦਾ ਇੱਕ ਆਦਮੀ ਮਿਲਿਆ ਜਿਹੜਾ ਜਾਦੂ ਟੂਣਾ ਕਰਨ ਵਾਲਾ, ਝੂਠਾ ਨਬੀ ਅਤੇ ਕੌਮ ਦਾ ਯਹੂਦੀ ਸੀ।
7ਉਹ ਰਾਜਪਾਲ ਸਰਗੀਉਸ ਪੌਲੁਸ ਦੇ ਨਾਲ ਸੀ ਜਿਹੜਾ ਬੁੱਧਵਾਨ ਮਨੁੱਖ ਸੀ। ਇਸ ਨੇ ਬਰਨਬਾਸ ਅਤੇ ਸੌਲੁਸ ਨੂੰ ਆਪਣੇ ਕੋਲ ਬੁਲਾ ਕੇ ਪਰਮੇਸ਼ੁਰ ਦਾ ਬਚਨ ਸੁਣਨਾ ਚਾਹਿਆ।