43ਜਦੋਂ ਸਭਾ ਖ਼ਤਮ ਹੋ ਗਈ ਤਾਂ ਬਹੁਤ ਸਾਰੇ ਲੋਕ ਯਹੂਦੀ ਅਤੇ ਯਹੂਦੀ ਮੱਤ ਵਿੱਚੋਂ ਭਗਤ, ਪੌਲੁਸ ਅਤੇ ਬਰਨਬਾਸ ਦੇ ਮਗਰ ਲੱਗ ਤੁਰੇ। ਉਨ੍ਹਾਂ ਨੇ ਉਹਨਾਂ ਨਾਲ ਗੱਲਾਂ ਕਰ ਕੇ ਉਹਨਾਂ ਨੂੰ ਸਮਝਾ ਦਿੱਤਾ ਕਿ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।
44ਅਗਲੇ ਸਬਤ ਦੇ ਦਿਨ ਲੱਗਭਗ ਸਾਰਾ ਨਗਰ ਪਰਮੇਸ਼ੁਰ ਦਾ ਬਚਨ ਸੁਣਨ ਨੂੰ ਇਕੱਠਾ ਹੋਇਆ।
45ਪਰ ਯਹੂਦੀ ਵੱਡੀ ਭੀੜ ਨੂੰ ਵੇਖ ਕੇ ਗੁੱਸੇ ਨਾਲ ਭਰ ਗਏ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਤੇ ਨਿੰਦਾ ਕਰਨ ਲੱਗੇ।
46ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ।
47ਕਿਉਂ ਜੋ ਪ੍ਰਭੂ ਨੇ ਸਾਨੂੰ ਇਹ ਹੀ ਹੁਕਮ ਦਿੱਤਾ ਹੈ, ਮੈਂ ਤੈਨੂੰ ਪਰਾਈਆਂ ਕੌਮਾਂ ਦੇ ਲਈ ਜੋਤ ਠਹਿਰਾਇਆ ਹੈ, ਕਿ ਤੂੰ ਧਰਤੀ ਦੀਆਂ ਹੱਦਾਂ ਤੱਕ ਮੁਕਤੀ ਦਾ ਕਾਰਨ ਹੋਵੇਂ।
48ਤਾਂ ਪਰਾਈਆਂ ਕੌਮਾਂ ਦੇ ਲੋਕ ਇਹ ਗੱਲਾਂ ਸੁਣ ਕੇ ਅਨੰਦ ਹੋਏ, ਅਤੇ ਪਰਮੇਸ਼ੁਰ ਦੇ ਬਚਨ ਦੀ ਵਡਿਆਈ ਕਰਨ ਲੱਗੇ ਅਤੇ ਜਿੰਨੇ ਸਦੀਪਕ ਜੀਵਨ ਲਈ ਠਹਿਰਾਏ ਗਏ ਸਨ, ਉਨ੍ਹਾਂ ਵਿਸ਼ਵਾਸ ਕੀਤਾ।
49ਅਤੇ ਉਸ ਸਾਰੇ ਦੇਸ ਵਿੱਚ ਪ੍ਰਭੂ ਦਾ ਬਚਨ ਫੈਲਦਾ ਗਿਆ।
50ਪਰ ਯਹੂਦੀਆਂ ਨੇ, ਭਗਤਣਾਂ, ਪਤਵੰਤੀਆਂ ਔਰਤਾਂ ਅਤੇ ਨਗਰ ਦੇ ਵੱਡੇ ਆਦਮੀਆਂ ਨੂੰ ਭਰਮਾਇਆ ਅਤੇ ਪੌਲੁਸ, ਬਰਨਬਾਸ ਉੱਤੇ ਦੰਗਾ ਮਚਾਇਆ ਅਤੇ ਉਨ੍ਹਾਂ ਨੂੰ ਆਪਣੀ ਹੱਦੋਂ ਬਾਹਰ ਕੱਢ ਦਿੱਤਾ।