49ਅਤੇ ਉਸ ਸਾਰੇ ਦੇਸ ਵਿੱਚ ਪ੍ਰਭੂ ਦਾ ਬਚਨ ਫੈਲਦਾ ਗਿਆ।
50ਪਰ ਯਹੂਦੀਆਂ ਨੇ, ਭਗਤਣਾਂ, ਪਤਵੰਤੀਆਂ ਔਰਤਾਂ ਅਤੇ ਨਗਰ ਦੇ ਵੱਡੇ ਆਦਮੀਆਂ ਨੂੰ ਭਰਮਾਇਆ ਅਤੇ ਪੌਲੁਸ, ਬਰਨਬਾਸ ਉੱਤੇ ਦੰਗਾ ਮਚਾਇਆ ਅਤੇ ਉਨ੍ਹਾਂ ਨੂੰ ਆਪਣੀ ਹੱਦੋਂ ਬਾਹਰ ਕੱਢ ਦਿੱਤਾ।
51ਪਰ ਉਹਨਾਂ ਨੇ ਉਨ੍ਹਾਂ ਦੇ ਸਾਹਮਣੇ ਆਪਣਿਆਂ ਪੈਰਾਂ ਦੀ ਧੂੜ ਨੂੰ ਝਾੜ ਕੇ, ਇਕੋਨਿਯੁਮ ਵਿੱਚ ਆਏ।
52ਅਤੇ ਚੇਲੇ ਅਨੰਦ ਅਤੇ ਪਵਿੱਤਰ ਆਤਮਾ ਨਾਲ ਭਰਦੇ ਗਏ।