Text copied!
Bibles in Panjabi

ਰਸੂਲਾਂ ਦੇ ਕਰਤੱਬ 13:6-10 in Panjabi

Help us?

ਰਸੂਲਾਂ ਦੇ ਕਰਤੱਬ 13:6-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਜਦੋਂ ਉਹ ਉਸ ਸਾਰੇ ਟਾਪੂ ਵਿੱਚ ਫਿਰਦੇ-ਫਿਰਦੇ ਪਾਫ਼ੁਸ ਤੱਕ ਆਏ ਤਾਂ ਉਨ੍ਹਾਂ ਨੂੰ ਬਰਯੇਸੂਸ ਨਾਮ ਦਾ ਇੱਕ ਆਦਮੀ ਮਿਲਿਆ ਜਿਹੜਾ ਜਾਦੂ ਟੂਣਾ ਕਰਨ ਵਾਲਾ, ਝੂਠਾ ਨਬੀ ਅਤੇ ਕੌਮ ਦਾ ਯਹੂਦੀ ਸੀ।
7 ਉਹ ਰਾਜਪਾਲ ਸਰਗੀਉਸ ਪੌਲੁਸ ਦੇ ਨਾਲ ਸੀ ਜਿਹੜਾ ਬੁੱਧਵਾਨ ਮਨੁੱਖ ਸੀ। ਇਸ ਨੇ ਬਰਨਬਾਸ ਅਤੇ ਸੌਲੁਸ ਨੂੰ ਆਪਣੇ ਕੋਲ ਬੁਲਾ ਕੇ ਪਰਮੇਸ਼ੁਰ ਦਾ ਬਚਨ ਸੁਣਨਾ ਚਾਹਿਆ।
8 ਇਲਮਾਸ ਜਾਦੂ ਟੂਣਾ ਕਰਨ ਵਾਲੇ ਨੇ (ਕਿਉਂ ਜੋ ਉਹ ਦੇ ਨਾਮ ਦਾ ਇਹੋ ਅਰਥ ਹੈ) ਰਾਜਪਾਲ ਦਾ ਵਿਰੋਧ ਕਰਕੇ ਉਸ ਨੂੰ ਵਿਸ਼ਵਾਸ ਤੋਂ ਭਟਕਾਉਣ ਦਾ ਯਤਨ ਕੀਤਾ।
9 ਪਰ ਸੌਲੁਸ ਨੇ ਜਿਸ ਨੂੰ ਪੌਲੁਸ ਵੀ ਕਿਹਾ ਜਾਂਦਾ ਹੈ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਉਹ ਦੀ ਵੱਲ ਧਿਆਨ ਕੀਤਾ
10 ਅਤੇ ਆਖਿਆ ਕਿ ਤੂੰ ਜੋ ਸਭ ਤਰ੍ਹਾਂ ਦੇ ਛਲ ਅਤੇ ਬੁਰਿਆਈ ਨਾਲ ਭਰਿਆ ਹੋਇਆ ਹੈਂ, ਸ਼ੈਤਾਨ ਦੇ ਬੱਚੇ ਅਤੇ ਸਾਰੇ ਧਰਮ ਦੇ ਵੈਰੀ! ਕੀ ਤੂੰ ਪ੍ਰਭੂ ਦੇ ਸਿੱਧੇ ਰਾਹਾਂ ਨੂੰ ਟੇਡੇ ਕਰਨੋਂ ਨਹੀਂ ਟਲੇਂਗਾ?
ਰਸੂਲਾਂ ਦੇ ਕਰਤੱਬ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ