Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 13

ਰਸੂਲਾਂ ਦੇ ਕਰਤੱਬ 13:7-17

Help us?
Click on verse(s) to share them!
7ਉਹ ਰਾਜਪਾਲ ਸਰਗੀਉਸ ਪੌਲੁਸ ਦੇ ਨਾਲ ਸੀ ਜਿਹੜਾ ਬੁੱਧਵਾਨ ਮਨੁੱਖ ਸੀ। ਇਸ ਨੇ ਬਰਨਬਾਸ ਅਤੇ ਸੌਲੁਸ ਨੂੰ ਆਪਣੇ ਕੋਲ ਬੁਲਾ ਕੇ ਪਰਮੇਸ਼ੁਰ ਦਾ ਬਚਨ ਸੁਣਨਾ ਚਾਹਿਆ।
8ਇਲਮਾਸ ਜਾਦੂ ਟੂਣਾ ਕਰਨ ਵਾਲੇ ਨੇ (ਕਿਉਂ ਜੋ ਉਹ ਦੇ ਨਾਮ ਦਾ ਇਹੋ ਅਰਥ ਹੈ) ਰਾਜਪਾਲ ਦਾ ਵਿਰੋਧ ਕਰਕੇ ਉਸ ਨੂੰ ਵਿਸ਼ਵਾਸ ਤੋਂ ਭਟਕਾਉਣ ਦਾ ਯਤਨ ਕੀਤਾ।
9ਪਰ ਸੌਲੁਸ ਨੇ ਜਿਸ ਨੂੰ ਪੌਲੁਸ ਵੀ ਕਿਹਾ ਜਾਂਦਾ ਹੈ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਉਹ ਦੀ ਵੱਲ ਧਿਆਨ ਕੀਤਾ
10ਅਤੇ ਆਖਿਆ ਕਿ ਤੂੰ ਜੋ ਸਭ ਤਰ੍ਹਾਂ ਦੇ ਛਲ ਅਤੇ ਬੁਰਿਆਈ ਨਾਲ ਭਰਿਆ ਹੋਇਆ ਹੈਂ, ਸ਼ੈਤਾਨ ਦੇ ਬੱਚੇ ਅਤੇ ਸਾਰੇ ਧਰਮ ਦੇ ਵੈਰੀ! ਕੀ ਤੂੰ ਪ੍ਰਭੂ ਦੇ ਸਿੱਧੇ ਰਾਹਾਂ ਨੂੰ ਟੇਡੇ ਕਰਨੋਂ ਨਹੀਂ ਟਲੇਂਗਾ?
11ਹੁਣ ਵੇਖ, ਪ੍ਰਭੂ ਦਾ ਹੱਥ ਤੇਰੇ ਉੱਤੇ ਹੈ ਅਤੇ ਤੂੰ ਅੰਨ੍ਹਾ ਹੋ ਜਾਏਂਗਾ ਅਤੇ ਕੁਝ ਸਮੇਂ ਤੱਕ ਸੂਰਜ ਨੂੰ ਨਾ ਵੇਖੇਂਗਾ! ਅਤੇ ਉਸੇ ਤਰ੍ਹਾਂ ਉਹ ਦੇ ਉੱਤੇ ਧੁੰਦ ਅਤੇ ਹਨ੍ਹੇਰਾ ਛਾ ਗਿਆ। ਤਾਂ ਉਹ ਟੋਲਦਾ ਫਿਰਿਆ ਕਿ ਕੋਈ ਹੱਥ ਫੜ੍ਹ ਕੇ ਮੈਨੂੰ ਲੈ ਚੱਲੇ।
12ਤਦ ਰਾਜਪਾਲ ਨੇ ਜਦੋਂ ਇਹ ਘਟਨਾ ਵੇਖੀ ਤਾਂ ਪ੍ਰਭੂ ਦੀ ਸਿੱਖਿਆ ਤੋਂ ਹੈਰਾਨ ਹੋ ਕੇ ਵਿਸ਼ਵਾਸ ਕੀਤਾ।
13ਤਦ ਪੌਲੁਸ ਅਤੇ ਉਹ ਦੇ ਸਾਥੀ ਪਾਫ਼ੁਸ ਤੋਂ ਜਹਾਜ਼ ਤੇ ਚੜ੍ਹ ਕੇ ਪਮਫ਼ੁਲਿਯਾ ਦੇ ਪਰਗਾ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਅਲੱਗ ਹੋ ਕੇ ਯਰੂਸ਼ਲਮ ਨੂੰ ਵਾਪਸ ਚਲਾ ਗਿਆ।
14ਪਰ ਉਹ ਪਰਗਾ ਤੋਂ ਲੰਘ ਕੇ ਪਿਸਿਦਿਯਾ ਦੇ ਅੰਤਾਕਿਯਾ ਵਿੱਚ ਪਹੁੰਚੇ ਅਤੇ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਜਾ ਬੈਠੇ।
15ਅਤੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਨੂੰ ਪੜ੍ਹਨ ਤੋਂ ਬਾਅਦ ਪ੍ਰਾਰਥਨਾ ਘਰ ਦੇ ਸਰਦਾਰਾਂ ਨੇ ਉਹਨਾਂ ਨੂੰ ਕਹਿ ਕੇ ਭੇਜਿਆ ਕਿ ਹੇ ਭਾਈਓ, ਜੇ ਲੋਕਾਂ ਦੇ ਲਈ ਕੋਈ ਉਪਦੇਸ਼ ਤੁਹਾਡੇ ਕੋਲ ਹੋਵੇ ਤਾਂ ਸੁਣਾਓ।
16ਤਦ ਪੌਲੁਸ ਖੜ੍ਹਾ ਹੋ ਗਿਆ ਅਤੇ ਹੱਥ ਨਾਲ ਇਸ਼ਾਰਾ ਕਰ ਕੇ ਕਿਹਾ, ਹੇ ਇਸਰਾਏਲੀਓ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਿਓ ਸੁਣੋ।
17ਇਸਰਾਏਲ ਕੌਮ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ, ਇਸ ਕੌਮ ਨੂੰ ਜਦੋਂ ਮਿਸਰ ਦੇਸ ਵਿੱਚ ਪਰਦੇਸੀ ਸੀ ਵਧਾਇਆ ਅਤੇ ਆਪਣੇ ਬਲ ਨਾਲ ਉਨ੍ਹਾਂ ਨੂੰ ਉਸ ਵਿੱਚੋਂ ਕੱਢ ਲਿਆਂਦਾ।

Read ਰਸੂਲਾਂ ਦੇ ਕਰਤੱਬ 13ਰਸੂਲਾਂ ਦੇ ਕਰਤੱਬ 13
Compare ਰਸੂਲਾਂ ਦੇ ਕਰਤੱਬ 13:7-17ਰਸੂਲਾਂ ਦੇ ਕਰਤੱਬ 13:7-17