Text copied!
Bibles in Panjabi

ਰਸੂਲਾਂ ਦੇ ਕਰਤੱਬ 14:12-20 in Panjabi

Help us?

ਰਸੂਲਾਂ ਦੇ ਕਰਤੱਬ 14:12-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਅਤੇ ਉਨ੍ਹਾਂ ਨੇ ਬਰਨਬਾਸ ਦਾ ਨਾਮ ਜਿਓਸ ਅਤੇ ਪੌਲੁਸ ਦਾ ਨਾਮ ਹਰਮੇਸ ਰੱਖਿਆ, ਇਸ ਲਈ ਜੋ ਉਹ ਬਚਨ ਕਰਨ ਵਿੱਚ ਆਗੂ ਸੀ।
13 ਜਿਓਸ ਦਾ ਮੰਦਿਰ ਨਗਰ ਦੇ ਸਾਹਮਣੇ ਸੀ ਅਤੇ ਮੰਦਿਰ ਦਾ ਪੁਜਾਰੀ ਬਲ਼ਦ ਅਤੇ ਫੁੱਲਾਂ ਦੇ ਹਾਰ ਲੈ ਕੇ ਫਾਟਕਾਂ ਕੋਲ ਆ ਕੇ, ਇਹ ਚਾਹੁੰਦਾ ਸੀ ਕਿ ਲੋਕਾਂ ਦੇ ਨਾਲ ਮਿਲ ਕੇ ਬਲੀਦਾਨ ਕਰੇ।
14 ਪਰ ਜਦੋਂ ਬਰਨਬਾਸ ਅਤੇ ਪੌਲੁਸ ਰਸੂਲਾਂ ਨੇ ਇਹ ਸੁਣਿਆ, ਤਾਂ ਆਪਣੇ ਕੱਪੜੇ ਪਾੜੇ ਅਤੇ ਲੋਕਾਂ ਦੇ ਵਿੱਚੋਂ ਬਾਹਰ ਨੂੰ ਦੌੜੇ।
15 ਅਤੇ ਇਹ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕੀ ਕਰਦੇ ਹੋ? ਅਸੀਂ ਵੀ ਤੁਹਾਡੇ ਵਾਂਗੂੰ ਦੁੱਖ-ਸੁੱਖ ਭੋਗਣ ਵਾਲੇ ਮਨੁੱਖ ਹਾਂ, ਅਤੇ ਤੁਹਾਨੂੰ ਇਹ ਖੁਸ਼ਖਬਰੀ ਦਾ ਉਪਦੇਸ਼ ਦਿੰਦੇ ਹਾਂ ਕਿ ਇਨ੍ਹਾਂ ਵਿਅਰਥ ਗੱਲਾਂ ਨੂੰ ਛੱਡ ਕੇ, ਜਿਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ।
16 ਉਸ ਨੇ ਪਹਿਲੇ ਸਮਿਆਂ ਵਿੱਚ ਸਾਰੀਆਂ ਕੌਮਾਂ ਨੂੰ ਆਪੋ ਆਪਣੇ ਰਾਹ ਉੱਤੇ ਚੱਲਣ ਦਿੱਤਾ।
17 ਤਾਂ ਵੀ ਉਹ ਨੇ ਆਪ ਨੂੰ ਬਿਨ੍ਹਾਂ ਗਵਾਹੀ ਨਾ ਰੱਖਿਆ, ਇਸ ਲਈ ਜੋ ਉਹ ਨੇ ਭਲਾ ਕੀਤਾ ਅਤੇ ਅਕਾਸ਼ ਤੋਂ ਵਰਖਾ ਅਤੇ ਫਲ ਦੇਣ ਵਾਲੀਆਂ ਰੁੱਤਾਂ ਤੁਹਾਨੂੰ ਦੇ ਕੇ ਤੁਹਾਡਿਆਂ ਮਨਾਂ ਨੂੰ ਭੋਜਨ ਅਤੇ ਅਨੰਦ ਨਾਲ ਭਰਪੂਰ ਕੀਤਾ।
18 ਇਹ ਗੱਲਾਂ ਕਹਿ ਕੇ ਉਨ੍ਹਾਂ ਨੇ ਮੁਸ਼ਕਿਲ ਨਾਲ ਲੋਕਾਂ ਨੂੰ ਰੋਕਿਆ, ਕਿ ਉਨ੍ਹਾਂ ਦੇ ਲਈ ਬਲੀਦਾਨ ਨਾ ਕਰਨ।
19 ਪਰੰਤੂ ਕਈ ਯਹੂਦੀ ਅੰਤਾਕਿਯਾ ਅਤੇ ਇਕੋਨਿਯੁਮ ਤੋਂ ਉੱਥੇ ਆਏ, ਲੋਕਾਂ ਨੂੰ ਭਰਮਾ ਕੇ ਪੌਲੁਸ ਉੱਤੇ ਪਥਰਾਉ ਕੀਤਾ ਅਤੇ ਇਹ ਸਮਝ ਕੇ ਉਹ ਮਰ ਗਿਆ ਹੈ ਉਹ ਨੂੰ ਘਸੀਟ ਕੇ ਨਗਰੋਂ ਬਾਹਰ ਲੈ ਗਏ।
20 ਪਰ ਜਦੋਂ ਚੇਲੇ ਉਹ ਦੇ ਚਾਰੇ ਪਾਸੇ ਇਕੱਠੇ ਹੋਏ ਤਾਂ ਉਹ ਉੱਠ ਕੇ ਨਗਰ ਵਿੱਚ ਆਇਆ ਅਤੇ ਅਗਲੇ ਦਿਨ ਬਰਨਬਾਸ ਦੇ ਨਾਲ ਦਰਬੇ ਨੂੰ ਚੱਲਿਆ ਗਿਆ।
ਰਸੂਲਾਂ ਦੇ ਕਰਤੱਬ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ