18 ਇਹ ਗੱਲਾਂ ਕਹਿ ਕੇ ਉਨ੍ਹਾਂ ਨੇ ਮੁਸ਼ਕਿਲ ਨਾਲ ਲੋਕਾਂ ਨੂੰ ਰੋਕਿਆ, ਕਿ ਉਨ੍ਹਾਂ ਦੇ ਲਈ ਬਲੀਦਾਨ ਨਾ ਕਰਨ।
19 ਪਰੰਤੂ ਕਈ ਯਹੂਦੀ ਅੰਤਾਕਿਯਾ ਅਤੇ ਇਕੋਨਿਯੁਮ ਤੋਂ ਉੱਥੇ ਆਏ, ਲੋਕਾਂ ਨੂੰ ਭਰਮਾ ਕੇ ਪੌਲੁਸ ਉੱਤੇ ਪਥਰਾਉ ਕੀਤਾ ਅਤੇ ਇਹ ਸਮਝ ਕੇ ਉਹ ਮਰ ਗਿਆ ਹੈ ਉਹ ਨੂੰ ਘਸੀਟ ਕੇ ਨਗਰੋਂ ਬਾਹਰ ਲੈ ਗਏ।
20 ਪਰ ਜਦੋਂ ਚੇਲੇ ਉਹ ਦੇ ਚਾਰੇ ਪਾਸੇ ਇਕੱਠੇ ਹੋਏ ਤਾਂ ਉਹ ਉੱਠ ਕੇ ਨਗਰ ਵਿੱਚ ਆਇਆ ਅਤੇ ਅਗਲੇ ਦਿਨ ਬਰਨਬਾਸ ਦੇ ਨਾਲ ਦਰਬੇ ਨੂੰ ਚੱਲਿਆ ਗਿਆ।