Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 14

ਰਸੂਲਾਂ ਦੇ ਕਰਤੱਬ 14:18-25

Help us?
Click on verse(s) to share them!
18ਇਹ ਗੱਲਾਂ ਕਹਿ ਕੇ ਉਨ੍ਹਾਂ ਨੇ ਮੁਸ਼ਕਿਲ ਨਾਲ ਲੋਕਾਂ ਨੂੰ ਰੋਕਿਆ, ਕਿ ਉਨ੍ਹਾਂ ਦੇ ਲਈ ਬਲੀਦਾਨ ਨਾ ਕਰਨ।
19ਪਰੰਤੂ ਕਈ ਯਹੂਦੀ ਅੰਤਾਕਿਯਾ ਅਤੇ ਇਕੋਨਿਯੁਮ ਤੋਂ ਉੱਥੇ ਆਏ, ਲੋਕਾਂ ਨੂੰ ਭਰਮਾ ਕੇ ਪੌਲੁਸ ਉੱਤੇ ਪਥਰਾਉ ਕੀਤਾ ਅਤੇ ਇਹ ਸਮਝ ਕੇ ਉਹ ਮਰ ਗਿਆ ਹੈ ਉਹ ਨੂੰ ਘਸੀਟ ਕੇ ਨਗਰੋਂ ਬਾਹਰ ਲੈ ਗਏ।
20ਪਰ ਜਦੋਂ ਚੇਲੇ ਉਹ ਦੇ ਚਾਰੇ ਪਾਸੇ ਇਕੱਠੇ ਹੋਏ ਤਾਂ ਉਹ ਉੱਠ ਕੇ ਨਗਰ ਵਿੱਚ ਆਇਆ ਅਤੇ ਅਗਲੇ ਦਿਨ ਬਰਨਬਾਸ ਦੇ ਨਾਲ ਦਰਬੇ ਨੂੰ ਚੱਲਿਆ ਗਿਆ।
21ਅਤੇ ਜਦੋਂ ਉਸ ਨਗਰ ਵਿੱਚ ਖੁਸ਼ਖਬਰੀ ਸੁਣਾ ਚੁੱਕੇ, ਅਤੇ ਬਹੁਤ ਸਾਰਿਆਂ ਨੂੰ ਚੇਲੇ ਬਣਾਇਆ ਤਾਂ ਲੁਸਤ੍ਰਾ, ਇਕੁਨਿਯੁਮ ਅਤੇ ਅੰਤਾਕਿਯਾ ਨੂੰ ਮੁੜੇ।
22ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ।
23ਜਦੋਂ ਉਨ੍ਹਾਂ ਨੇ ਹਰੇਕ ਕਲੀਸਿਯਾ ਵਿੱਚ ਉਨ੍ਹਾਂ ਦੇ ਲਈ ਬਜ਼ੁਰਗ ਠਹਿਰਾਏ, ਅਤੇ ਵਰਤ ਰੱਖ ਕੇ ਪ੍ਰਾਰਥਨਾ ਕੀਤੀ ਤਾਂ ਉਹਨਾਂ ਨੂੰ ਪ੍ਰਭੂ ਦੇ ਹੱਥ ਸੌਂਪ ਦਿੱਤਾ, ਜਿਸ ਦੇ ਉੱਤੇ ਉਹਨਾਂ ਵਿਸ਼ਵਾਸ ਕੀਤਾ ਸੀ।
24ਤਾਂ ਉਹ ਪਿਸਿਦਿਯਾ ਵਿੱਚੋਂ ਦੀ ਲੰਘ ਕੇ ਪਮਫ਼ੁਲਿਯਾ ਵਿੱਚ ਆਏ।
25ਅਤੇ ਪਰਗਾ ਵਿੱਚ ਬਚਨ ਸੁਣਾ ਕੇ ਅੱਤਲਿਯਾ ਨੂੰ ਆਏ।

Read ਰਸੂਲਾਂ ਦੇ ਕਰਤੱਬ 14ਰਸੂਲਾਂ ਦੇ ਕਰਤੱਬ 14
Compare ਰਸੂਲਾਂ ਦੇ ਕਰਤੱਬ 14:18-25ਰਸੂਲਾਂ ਦੇ ਕਰਤੱਬ 14:18-25