Text copied!
Bibles in Panjabi

ਰਸੂਲਾਂ ਦੇ ਕਰਤੱਬ 14:20-27 in Panjabi

Help us?

ਰਸੂਲਾਂ ਦੇ ਕਰਤੱਬ 14:20-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਪਰ ਜਦੋਂ ਚੇਲੇ ਉਹ ਦੇ ਚਾਰੇ ਪਾਸੇ ਇਕੱਠੇ ਹੋਏ ਤਾਂ ਉਹ ਉੱਠ ਕੇ ਨਗਰ ਵਿੱਚ ਆਇਆ ਅਤੇ ਅਗਲੇ ਦਿਨ ਬਰਨਬਾਸ ਦੇ ਨਾਲ ਦਰਬੇ ਨੂੰ ਚੱਲਿਆ ਗਿਆ।
21 ਅਤੇ ਜਦੋਂ ਉਸ ਨਗਰ ਵਿੱਚ ਖੁਸ਼ਖਬਰੀ ਸੁਣਾ ਚੁੱਕੇ, ਅਤੇ ਬਹੁਤ ਸਾਰਿਆਂ ਨੂੰ ਚੇਲੇ ਬਣਾਇਆ ਤਾਂ ਲੁਸਤ੍ਰਾ, ਇਕੁਨਿਯੁਮ ਅਤੇ ਅੰਤਾਕਿਯਾ ਨੂੰ ਮੁੜੇ।
22 ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ।
23 ਜਦੋਂ ਉਨ੍ਹਾਂ ਨੇ ਹਰੇਕ ਕਲੀਸਿਯਾ ਵਿੱਚ ਉਨ੍ਹਾਂ ਦੇ ਲਈ ਬਜ਼ੁਰਗ ਠਹਿਰਾਏ, ਅਤੇ ਵਰਤ ਰੱਖ ਕੇ ਪ੍ਰਾਰਥਨਾ ਕੀਤੀ ਤਾਂ ਉਹਨਾਂ ਨੂੰ ਪ੍ਰਭੂ ਦੇ ਹੱਥ ਸੌਂਪ ਦਿੱਤਾ, ਜਿਸ ਦੇ ਉੱਤੇ ਉਹਨਾਂ ਵਿਸ਼ਵਾਸ ਕੀਤਾ ਸੀ।
24 ਤਾਂ ਉਹ ਪਿਸਿਦਿਯਾ ਵਿੱਚੋਂ ਦੀ ਲੰਘ ਕੇ ਪਮਫ਼ੁਲਿਯਾ ਵਿੱਚ ਆਏ।
25 ਅਤੇ ਪਰਗਾ ਵਿੱਚ ਬਚਨ ਸੁਣਾ ਕੇ ਅੱਤਲਿਯਾ ਨੂੰ ਆਏ।
26 ਉੱਥੋਂ ਜਹਾਜ਼ ਤੇ ਚੜ੍ਹ ਕੇ ਅੰਤਾਕਿਯਾ ਨੂੰ ਚੱਲੇ, ਜਿੱਥੋਂ ਉਹ ਉਸ ਕੰਮ ਦੇ ਲਈ ਜੋ ਉਨ੍ਹਾਂ ਨੇ ਹੁਣ ਪੂਰਾ ਕੀਤਾ, ਪਰਮੇਸ਼ੁਰ ਦੀ ਕਿਰਪਾ ਉੱਤੇ ਸੌਂਪੇ ਗਏ ਸਨ।
27 ਜਦੋਂ ਉਹ ਉੱਥੇ ਪਹੁੰਚੇ ਤਾਂ ਕਲੀਸਿਯਾ ਨੂੰ ਇਕੱਠੇ ਕਰ ਕੇ ਖ਼ਬਰ ਦਿੱਤੀ, ਪਰਮੇਸ਼ੁਰ ਨੇ ਸਾਡੇ ਨਾਲ ਹੋ ਕੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਅਤੇ ਪਰਾਈਆਂ ਕੌਮਾਂ ਦੇ ਲਈ ਵਿਸ਼ਵਾਸ ਦਾ ਦਰਵਾਜ਼ਾ ਖੋਲ੍ਹਿਆ।
ਰਸੂਲਾਂ ਦੇ ਕਰਤੱਬ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ