23ਜਦੋਂ ਉਨ੍ਹਾਂ ਨੇ ਹਰੇਕ ਕਲੀਸਿਯਾ ਵਿੱਚ ਉਨ੍ਹਾਂ ਦੇ ਲਈ ਬਜ਼ੁਰਗ ਠਹਿਰਾਏ, ਅਤੇ ਵਰਤ ਰੱਖ ਕੇ ਪ੍ਰਾਰਥਨਾ ਕੀਤੀ ਤਾਂ ਉਹਨਾਂ ਨੂੰ ਪ੍ਰਭੂ ਦੇ ਹੱਥ ਸੌਂਪ ਦਿੱਤਾ, ਜਿਸ ਦੇ ਉੱਤੇ ਉਹਨਾਂ ਵਿਸ਼ਵਾਸ ਕੀਤਾ ਸੀ।
24ਤਾਂ ਉਹ ਪਿਸਿਦਿਯਾ ਵਿੱਚੋਂ ਦੀ ਲੰਘ ਕੇ ਪਮਫ਼ੁਲਿਯਾ ਵਿੱਚ ਆਏ।
25ਅਤੇ ਪਰਗਾ ਵਿੱਚ ਬਚਨ ਸੁਣਾ ਕੇ ਅੱਤਲਿਯਾ ਨੂੰ ਆਏ।
26ਉੱਥੋਂ ਜਹਾਜ਼ ਤੇ ਚੜ੍ਹ ਕੇ ਅੰਤਾਕਿਯਾ ਨੂੰ ਚੱਲੇ, ਜਿੱਥੋਂ ਉਹ ਉਸ ਕੰਮ ਦੇ ਲਈ ਜੋ ਉਨ੍ਹਾਂ ਨੇ ਹੁਣ ਪੂਰਾ ਕੀਤਾ, ਪਰਮੇਸ਼ੁਰ ਦੀ ਕਿਰਪਾ ਉੱਤੇ ਸੌਂਪੇ ਗਏ ਸਨ।
27ਜਦੋਂ ਉਹ ਉੱਥੇ ਪਹੁੰਚੇ ਤਾਂ ਕਲੀਸਿਯਾ ਨੂੰ ਇਕੱਠੇ ਕਰ ਕੇ ਖ਼ਬਰ ਦਿੱਤੀ, ਪਰਮੇਸ਼ੁਰ ਨੇ ਸਾਡੇ ਨਾਲ ਹੋ ਕੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਅਤੇ ਪਰਾਈਆਂ ਕੌਮਾਂ ਦੇ ਲਈ ਵਿਸ਼ਵਾਸ ਦਾ ਦਰਵਾਜ਼ਾ ਖੋਲ੍ਹਿਆ।
28ਤਾਂ ਉਹ ਚੇਲਿਆਂ ਦੇ ਨਾਲ ਬਹੁਤ ਸਮੇਂ ਤੱਕ ਰਹੇ।