Text copied!
Bibles in Panjabi

ਰਸੂਲਾਂ ਦੇ ਕਰਤੱਬ 14:4-11 in Panjabi

Help us?

ਰਸੂਲਾਂ ਦੇ ਕਰਤੱਬ 14:4-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਪਰ ਨਗਰ ਦੇ ਲੋਕਾਂ ਵਿੱਚ ਫੁੱਟ ਪੈ ਗਈ ਅਤੇ ਕੁਝ ਯਹੂਦੀਆਂ ਦੀ ਵੱਲ ਅਤੇ ਕੁਝ ਰਸੂਲਾਂ ਦੀ ਵੱਲ ਹੋ ਗਏ।
5 ਜਦੋਂ ਪਰਾਈਆਂ ਕੌਮਾਂ ਦੇ ਲੋਕਾਂ ਅਤੇ ਯਹੂਦੀਆਂ ਨੇ ਆਪਣੇ ਅਧਿਕਾਰੀਆਂ ਦੇ ਨਾਲ ਉਨ੍ਹਾਂ ਦੀ ਬੇਇੱਜ਼ਤੀ ਅਤੇ ਪਥਰਾਉ ਕਰਨ ਨੂੰ ਹੱਲਾ ਕੀਤਾ।
6 ਤਾਂ ਉਹ ਇਸ ਗੱਲ ਜਾਣ ਕੇ, ਲੁਕਾਉਨਿਯਾ ਨਗਰ ਲੁਸਤ੍ਰਾ, ਦਰਬੇ ਅਤੇ ਉਨ੍ਹਾਂ ਦੇ ਨੇੜੇ ਦੇ ਇਲਾਕੇ ਵਿੱਚ ਭੱਜ ਗਏ।
7 ਤੇ ਉੱਥੇ ਖੁਸ਼ਖਬਰੀ ਸੁਣਾਉਂਦੇ ਰਹੇ।
8 ਲੁਸਤ੍ਰਾ ਵਿੱਚ ਇੱਕ ਮਨੁੱਖ ਪੈਰਾਂ ਤੋਂ ਨਿਰਬਲ ਬੈਠਾ ਸੀ ਜਿਹੜਾ ਜਮਾਂਦਰੂ ਲੰਗੜਾ ਸੀ ਅਤੇ ਕਦੇ ਤੁਰਿਆ ਨਹੀਂ ਸੀ।
9 ਉਸ ਨੇ ਪੌਲੁਸ ਨੂੰ ਗੱਲਾਂ ਕਰਦਾ ਸੁਣਿਆ ਅਤੇ ਇਸ ਨੇ ਉਹ ਦੀ ਵੱਲ ਧਿਆਨ ਕਰ ਕੇ ਵੇਖਿਆ ਕਿ ਇਹ ਦੇ ਵਿੱਚ ਚੰਗਾ ਹੋਣ ਦਾ ਵਿਸ਼ਵਾਸ ਹੈ।
10 ਤਾਂ ਉੱਚੀ ਅਵਾਜ਼ ਨਾਲ ਬੋਲਿਆ ਕਿ ਆਪਣੇ ਪੈਰਾਂ ਉੱਤੇ ਸਿੱਧਾ ਖੜ੍ਹਾ ਹੋ! ਤਦ ਉਹ ਉਸੇ ਵੇਲੇ ਖੜ੍ਹਾ ਹੋਇਆ ਅਤੇ ਤੁਰਨ ਲੱਗ ਪਿਆ।
11 ਜਦੋਂ ਉਹਨਾਂ ਲੋਕਾਂ ਨੇ ਵੇਖਿਆ, ਜੋ ਕੁਝ ਪੌਲੁਸ ਨੇ ਕੀਤਾ ਸੀ, ਤਦ ਉਹ ਲੁਕਾਉਨਿਯਾ ਦੀ ਬੋਲੀ ਵਿੱਚ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਦੇਵਤਾ ਮਨੁੱਖ ਦਾ ਰੂਪ ਧਾਰ ਕੇ ਸਾਡੇ ਕੋਲ ਉੱਤਰਿਆ ਹੈ!
ਰਸੂਲਾਂ ਦੇ ਕਰਤੱਬ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ