7ਤੇ ਉੱਥੇ ਖੁਸ਼ਖਬਰੀ ਸੁਣਾਉਂਦੇ ਰਹੇ।
8ਲੁਸਤ੍ਰਾ ਵਿੱਚ ਇੱਕ ਮਨੁੱਖ ਪੈਰਾਂ ਤੋਂ ਨਿਰਬਲ ਬੈਠਾ ਸੀ ਜਿਹੜਾ ਜਮਾਂਦਰੂ ਲੰਗੜਾ ਸੀ ਅਤੇ ਕਦੇ ਤੁਰਿਆ ਨਹੀਂ ਸੀ।
9ਉਸ ਨੇ ਪੌਲੁਸ ਨੂੰ ਗੱਲਾਂ ਕਰਦਾ ਸੁਣਿਆ ਅਤੇ ਇਸ ਨੇ ਉਹ ਦੀ ਵੱਲ ਧਿਆਨ ਕਰ ਕੇ ਵੇਖਿਆ ਕਿ ਇਹ ਦੇ ਵਿੱਚ ਚੰਗਾ ਹੋਣ ਦਾ ਵਿਸ਼ਵਾਸ ਹੈ।
10ਤਾਂ ਉੱਚੀ ਅਵਾਜ਼ ਨਾਲ ਬੋਲਿਆ ਕਿ ਆਪਣੇ ਪੈਰਾਂ ਉੱਤੇ ਸਿੱਧਾ ਖੜ੍ਹਾ ਹੋ! ਤਦ ਉਹ ਉਸੇ ਵੇਲੇ ਖੜ੍ਹਾ ਹੋਇਆ ਅਤੇ ਤੁਰਨ ਲੱਗ ਪਿਆ।
11ਜਦੋਂ ਉਹਨਾਂ ਲੋਕਾਂ ਨੇ ਵੇਖਿਆ, ਜੋ ਕੁਝ ਪੌਲੁਸ ਨੇ ਕੀਤਾ ਸੀ, ਤਦ ਉਹ ਲੁਕਾਉਨਿਯਾ ਦੀ ਬੋਲੀ ਵਿੱਚ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਦੇਵਤਾ ਮਨੁੱਖ ਦਾ ਰੂਪ ਧਾਰ ਕੇ ਸਾਡੇ ਕੋਲ ਉੱਤਰਿਆ ਹੈ!
12ਅਤੇ ਉਨ੍ਹਾਂ ਨੇ ਬਰਨਬਾਸ ਦਾ ਨਾਮ ਜਿਓਸ ਅਤੇ ਪੌਲੁਸ ਦਾ ਨਾਮ ਹਰਮੇਸ ਰੱਖਿਆ, ਇਸ ਲਈ ਜੋ ਉਹ ਬਚਨ ਕਰਨ ਵਿੱਚ ਆਗੂ ਸੀ।