Text copied!
Bibles in Panjabi

ਰਸੂਲਾਂ ਦੇ ਕਰਤੱਬ 15:20-27 in Panjabi

Help us?

ਰਸੂਲਾਂ ਦੇ ਕਰਤੱਬ 15:20-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਸਗੋਂ ਉਹਨਾਂ ਨੂੰ ਲਿਖ ਭੇਜੀਏ ਕਿ ਮੂਰਤਾਂ ਦੀਆਂ ਪਲੀਤਗੀਆਂ, ਹਰਾਮਕਾਰੀ ਅਤੇ ਗਲ਼ ਘੁੱਟੇ ਹੋਏ ਦੇ ਮਾਸ ਅਤੇ ਲਹੂ ਤੋਂ ਬਚੇ ਰਹਿਣ।
21 ਕਿਉਂ ਜੋ ਪਹਿਲੇ ਸਮਿਆਂ ਤੋਂ ਹਰ ਨਗਰ ਵਿੱਚ ਮੂਸਾ ਦੇ ਪਰਚਾਰਕ ਹੁੰਦੇ ਆਏ ਹਨ ਅਤੇ ਹਰ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਉਹ ਦੀ ਬਿਵਸਥਾ ਪੜ੍ਹੀ ਜਾਂਦੀ ਹੈ।
22 ਤਦ ਰਸੂਲਾਂ, ਬਜ਼ੁਰਗਾਂ ਅਤੇ ਸਾਰੀ ਕਲੀਸਿਯਾ ਨੂੰ ਇਹ ਚੰਗਾ ਲੱਗਿਆ ਕਿ ਆਪਣੇ ਵਿੱਚੋਂ ਮਨੁੱਖ ਚੁਣ ਕੇ ਪੌਲੁਸ ਅਤੇ ਬਰਨਬਾਸ ਦੇ ਨਾਲ ਅੰਤਾਕਿਯਾ ਨੂੰ ਭੇਜੀਏ, ਅਰਥਾਤ ਯਹੂਦਾ ਨੂੰ ਜਿਹੜਾ ਬਰਸਬਾਸ ਅਖਵਾਉਂਦਾ ਅਤੇ ਸੀਲਾਸ ਨੂੰ ਜਿਹੜੇ ਭਰਾਵਾਂ ਵਿੱਚ ਆਗੂ ਸੀ।
23 ਅਤੇ ਉਨ੍ਹਾਂ ਦੇ ਹੱਥ ਇਹ ਲਿਖ ਭੇਜਿਆ ਕਿ ਉਨ੍ਹਾਂ ਭਰਾਵਾਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚੋਂ ਹੋ ਕੇ ਅੰਤਾਕਿਯਾ, ਸੀਰੀਯਾ ਅਤੇ ਕਿਲਕਿਯਾ ਵਿੱਚ ਰਹਿੰਦੇ ਹਨ ਰਸੂਲਾਂ, ਬਜ਼ੁਰਗਾਂ ਅਤੇ ਭਰਾਵਾਂ ਦਾ ਪਰਨਾਮ
24 ਜਦੋਂ ਅਸੀਂ ਸੁਣਿਆ ਜੋ ਕਈ ਸਾਡੇ ਵਿੱਚੋਂ ਨਿੱਕਲੇ ਜਿਨ੍ਹਾਂ ਤੁਹਾਡੇ ਮਨਾਂ ਨੂੰ ਵਿਗਾੜ ਕੇ ਤੁਹਾਨੂੰ ਗੱਲਾਂ ਨਾਲ ਡਰਾ ਦਿੱਤਾ, ਪਰ ਅਸੀਂ ਉਹਨਾਂ ਨੂੰ ਕੋਈ ਹੁਕਮ ਨਹੀਂ ਦਿੱਤਾ।
25 ਤਾਂ ਅਸੀਂ ਇੱਕ ਮਨ ਹੋ ਕੇ ਇਹ ਚੰਗਾ ਸਮਝਿਆ ਜੋ ਕੁਝ ਪੁਰਖ ਚੁਣ ਕੇ ਆਪਣੇ ਪਿਆਰੇ ਬਰਨਬਾਸ ਅਤੇ ਪੌਲੁਸ ਦੇ ਨਾਲ, ਤੁਹਾਡੇ ਕੋਲ ਭੇਜੀਏ,
26 ਜੋ ਅਜਿਹੇ ਮਨੁੱਖ ਹਨ ਕਿ ਜਿਨ੍ਹਾਂ ਆਪਣੇ ਪ੍ਰਾਣ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦੇ ਲਈ ਜੋਖਮ ਵਿੱਚ ਪਾ ਦਿੱਤੇ।
27 ਸੋ ਅਸੀਂ ਯਹੂਦਾਹ ਅਤੇ ਸੀਲਾਸ ਨੂੰ ਭੇਜਿਆ ਹੈ ਜੋ ਆਪਣੇ ਮੂੰਹੋਂ ਇਹ ਗੱਲਾਂ ਤੁਹਾਨੂੰ ਦੱਸਣਗੇ।
ਰਸੂਲਾਂ ਦੇ ਕਰਤੱਬ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ