Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 15

ਰਸੂਲਾਂ ਦੇ ਕਰਤੱਬ 15:23-31

Help us?
Click on verse(s) to share them!
23ਅਤੇ ਉਨ੍ਹਾਂ ਦੇ ਹੱਥ ਇਹ ਲਿਖ ਭੇਜਿਆ ਕਿ ਉਨ੍ਹਾਂ ਭਰਾਵਾਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚੋਂ ਹੋ ਕੇ ਅੰਤਾਕਿਯਾ, ਸੀਰੀਯਾ ਅਤੇ ਕਿਲਕਿਯਾ ਵਿੱਚ ਰਹਿੰਦੇ ਹਨ ਰਸੂਲਾਂ, ਬਜ਼ੁਰਗਾਂ ਅਤੇ ਭਰਾਵਾਂ ਦਾ ਪਰਨਾਮ
24ਜਦੋਂ ਅਸੀਂ ਸੁਣਿਆ ਜੋ ਕਈ ਸਾਡੇ ਵਿੱਚੋਂ ਨਿੱਕਲੇ ਜਿਨ੍ਹਾਂ ਤੁਹਾਡੇ ਮਨਾਂ ਨੂੰ ਵਿਗਾੜ ਕੇ ਤੁਹਾਨੂੰ ਗੱਲਾਂ ਨਾਲ ਡਰਾ ਦਿੱਤਾ, ਪਰ ਅਸੀਂ ਉਹਨਾਂ ਨੂੰ ਕੋਈ ਹੁਕਮ ਨਹੀਂ ਦਿੱਤਾ।
25ਤਾਂ ਅਸੀਂ ਇੱਕ ਮਨ ਹੋ ਕੇ ਇਹ ਚੰਗਾ ਸਮਝਿਆ ਜੋ ਕੁਝ ਪੁਰਖ ਚੁਣ ਕੇ ਆਪਣੇ ਪਿਆਰੇ ਬਰਨਬਾਸ ਅਤੇ ਪੌਲੁਸ ਦੇ ਨਾਲ, ਤੁਹਾਡੇ ਕੋਲ ਭੇਜੀਏ,
26ਜੋ ਅਜਿਹੇ ਮਨੁੱਖ ਹਨ ਕਿ ਜਿਨ੍ਹਾਂ ਆਪਣੇ ਪ੍ਰਾਣ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦੇ ਲਈ ਜੋਖਮ ਵਿੱਚ ਪਾ ਦਿੱਤੇ।
27ਸੋ ਅਸੀਂ ਯਹੂਦਾਹ ਅਤੇ ਸੀਲਾਸ ਨੂੰ ਭੇਜਿਆ ਹੈ ਜੋ ਆਪਣੇ ਮੂੰਹੋਂ ਇਹ ਗੱਲਾਂ ਤੁਹਾਨੂੰ ਦੱਸਣਗੇ।
28ਕਿਉਂਕਿ ਪਵਿੱਤਰ ਆਤਮਾ ਨੇ ਅਤੇ ਅਸੀਂ ਚੰਗਾ ਸਮਝਿਆ ਜੋ ਇਨ੍ਹਾਂ ਜ਼ਰੂਰੀ ਗੱਲਾਂ ਤੋਂ ਬਿਨ੍ਹਾਂ ਤੁਹਾਡੇ ਉੱਤੇ ਹੋਰ ਕੁਝ ਭਾਰ ਨਾ ਪਾਈਏ
29ਕਿ ਤੁਸੀਂ ਮੂਰਤੀਆਂ ਦੇ ਚੜ੍ਹਾਵਿਆਂ, ਲਹੂ ਅਤੇ ਗਲ਼ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ। ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ ਤਾਂ ਤੁਹਾਡਾ ਭਲਾ ਹੋਵੇਗਾ। ਤੁਹਾਡਾ ਭਲਾ ਹੋਵੇ।
30ਫੇਰ ਉਹ ਵਿਦਿਆ ਹੋ ਕੇ ਅੰਤਾਕਿਯਾ ਪਹੁੰਚੇ ਅਤੇ ਸੰਗਤ ਨੂੰ ਇਕੱਠੀ ਕਰ ਕੇ ਚਿੱਠੀ ਦਿੱਤੀ।
31ਉਹ ਪੜ੍ਹ ਕੇ ਇਸ ਤਸੱਲੀ ਦੀਆਂ ਗੱਲਾਂ ਨਾਲ ਬਹੁਤ ਅਨੰਦ ਹੋਏ।

Read ਰਸੂਲਾਂ ਦੇ ਕਰਤੱਬ 15ਰਸੂਲਾਂ ਦੇ ਕਰਤੱਬ 15
Compare ਰਸੂਲਾਂ ਦੇ ਕਰਤੱਬ 15:23-31ਰਸੂਲਾਂ ਦੇ ਕਰਤੱਬ 15:23-31