Text copied!
Bibles in Panjabi

ਰਸੂਲਾਂ ਦੇ ਕਰਤੱਬ 15:29-40 in Panjabi

Help us?

ਰਸੂਲਾਂ ਦੇ ਕਰਤੱਬ 15:29-40 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਕਿ ਤੁਸੀਂ ਮੂਰਤੀਆਂ ਦੇ ਚੜ੍ਹਾਵਿਆਂ, ਲਹੂ ਅਤੇ ਗਲ਼ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ। ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ ਤਾਂ ਤੁਹਾਡਾ ਭਲਾ ਹੋਵੇਗਾ। ਤੁਹਾਡਾ ਭਲਾ ਹੋਵੇ।
30 ਫੇਰ ਉਹ ਵਿਦਿਆ ਹੋ ਕੇ ਅੰਤਾਕਿਯਾ ਪਹੁੰਚੇ ਅਤੇ ਸੰਗਤ ਨੂੰ ਇਕੱਠੀ ਕਰ ਕੇ ਚਿੱਠੀ ਦਿੱਤੀ।
31 ਉਹ ਪੜ੍ਹ ਕੇ ਇਸ ਤਸੱਲੀ ਦੀਆਂ ਗੱਲਾਂ ਨਾਲ ਬਹੁਤ ਅਨੰਦ ਹੋਏ।
32 ਯਹੂਦਾ ਅਤੇ ਸੀਲਾਸ ਨੇ ਜੋ ਆਪ ਵੀ ਨਬੀ ਸਨ, ਭਰਾਵਾਂ ਨੂੰ ਬਹੁਤ ਸਾਰੀਆਂ ਗੱਲਾਂ ਨਾਲ ਉਪਦੇਸ਼ ਦੇ ਕੇ ਉਹਨਾਂ ਤਕੜੇ ਕੀਤਾ।
33 ਅਤੇ ਉਹ ਕੁਝ ਦਿਨ ਰਹਿ ਕੇ ਆਪਣੇ ਭੇਜਣ ਵਾਲਿਆਂ ਦੇ ਕੋਲ ਜਾਣ ਨੂੰ ਭਰਾਵਾਂ ਕੋਲੋਂ ਸੁੱਖ-ਸਾਂਦ ਨਾਲ ਵਿਦਾ ਹੋਏ।
34 ਪਰ ਸੀਲਾਸ ਨੂੰ ਉੱਥੇ ਰਹਿਣਾ ਚੰਗਾ ਲੱਗਿਆ,
35 ਪਰ ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਰਹਿ ਕੇ ਹੋਰ ਬਹੁਤਿਆਂ ਦੇ ਨਾਲ ਪ੍ਰਭੂ ਦਾ ਬਚਨ ਸਿਖਾਉਂਦੇ ਅਤੇ ਉਹ ਦੀ ਖੁਸ਼ਖਬਰੀ ਸੁਣਾਉਂਦੇ ਸਨ।
36 ਕਈ ਦਿਨਾਂ ਪਿੱਛੋਂ ਪੌਲੁਸ ਨੇ ਬਰਨਬਾਸ ਨੂੰ ਆਖਿਆ ਕਿ ਆਉ ਹਰੇਕ ਨਗਰ ਵਿੱਚ ਜਿੱਥੇ ਅਸੀਂ ਪਰਮੇਸ਼ੁਰ ਦਾ ਬਚਨ ਸੁਣਾਇਆ ਸੀ, ਫਿਰ ਜਾ ਕੇ ਭਰਾਵਾਂ ਦੀ ਖ਼ਬਰ ਲਈਏ ਕਿ ਉਨ੍ਹਾਂ ਦਾ ਕੀ ਹਾਲ ਹੈ।
37 ਅਤੇ ਬਰਨਬਾਸ ਦੀ ਇਹ ਸਲਾਹ ਹੋਈ ਜੋ ਅਸੀਂ ਯੂਹੰਨਾ ਨੂੰ ਜਿਸ ਨੂੰ ਮਰਕੁਸ ਵੀ ਕਹਿੰਦੇ ਹਨ ਆਪਣੇ ਨਾਲ ਲੈ ਚੱਲੀਏ।
38 ਪਰ ਪੌਲੁਸ ਨੂੰ ਇਹ ਚੰਗਾ ਨਾ ਲੱਗਿਆ ਕਿ ਉਹ ਨੂੰ ਨਾਲ ਲੈ ਚੱਲੀਏ, ਜਿਹੜਾ ਪਮਫ਼ੁਲਿਯਾ ਤੋਂ ਉਨ੍ਹਾਂ ਕੋਲੋਂ ਅੱਡ ਹੋਇਆ ਅਤੇ ਉਨ੍ਹਾਂ ਦੇ ਨਾਲ ਕੰਮ ਨੂੰ ਨਾ ਗਿਆ ਸੀ।
39 ਤਦ ਉਨ੍ਹਾਂ ਵਿੱਚ ਅਜਿਹਾ ਵਿਵਾਦ ਹੋਇਆ ਕਿ ਉਹ ਇੱਕ ਦੂਜੇ ਤੋਂ ਵੱਖ ਹੋ ਗਏ ਅਤੇ ਬਰਨਬਾਸ ਮਰਕੁਸ ਨੂੰ ਨਾਲ ਲੈ ਕੇ ਜਹਾਜ਼ ਉੱਤੇ ਚੜ੍ਹਿਆ ਅਤੇ ਕੁਪਰੁਸ ਨੂੰ ਚੱਲਿਆ ਗਿਆ।
40 ਪਰ ਪੌਲੁਸ ਨੇ ਸੀਲਾਸ ਨੂੰ ਚੁਣਿਆ ਅਤੇ ਜਦੋਂ ਭਰਾਵਾਂ ਦੇ ਕੋਲੋਂ ਪਰਮੇਸ਼ੁਰ ਦੀ ਕਿਰਪਾ ਵਿੱਚ ਸੌਂਪਿਆ ਗਿਆ ਤਾਂ ਉਹ ਤੁਰ ਪਿਆ।
ਰਸੂਲਾਂ ਦੇ ਕਰਤੱਬ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ