Text copied!
Bibles in Panjabi

ਰਸੂਲਾਂ ਦੇ ਕਰਤੱਬ 15:5-20 in Panjabi

Help us?

ਰਸੂਲਾਂ ਦੇ ਕਰਤੱਬ 15:5-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਤਦ ਕਈਆਂ ਨੇ ਫ਼ਰੀਸੀਆਂ ਦੇ ਪੰਥ ਵਿੱਚੋਂ ਜਿਨ੍ਹਾਂ ਵਿਸ਼ਵਾਸ ਕੀਤਾ, ਉੱਠ ਕੇ ਕਿਹਾ ਕਿ ਉਨ੍ਹਾਂ ਦੀ ਸੁੰਨਤ ਕਰਨੀ ਅਤੇ ਮੂਸਾ ਦੀ ਬਿਵਸਥਾ ਨੂੰ ਮੰਨਣ ਦਾ ਹੁਕਮ ਦੇਣਾ ਚਾਹੀਦਾ ਹੈ।
6 ਤਦ ਰਸੂਲ ਅਤੇ ਬਜ਼ੁਰਗ ਇਕੱਠੇ ਹੋਏ ਕਿ ਉਹ ਇਸ ਗੱਲ ਨੂੰ ਸੋਚਣ।
7 ਅਤੇ ਜਦੋਂ ਬਹੁਤ ਵਿਵਾਦ ਹੋਇਆ ਤਾਂ ਪਤਰਸ ਨੇ ਉੱਠ ਕੇ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਤੁਸੀਂ ਜਾਣਦੇ ਹੋ ਜੋ ਪਹਿਲੇ ਦਿਨਾਂ ਤੋਂ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ, ਜੋ ਪਰਾਈਆਂ ਕੌਮਾਂ ਮੇਰੀ ਜ਼ੁਬਾਨੀ ਖੁਸ਼ਖਬਰੀ ਦਾ ਬਚਨ ਸੁਣਨ ਅਤੇ ਵਿਸ਼ਵਾਸ ਕਰਨ।
8 ਅਤੇ ਪਰਮੇਸ਼ੁਰ ਨੇ ਜੋ ਮਨਾਂ ਦਾ ਜਾਚਣ ਵਾਲਾ ਹੈ, ਉਹਨਾਂ ਨੂੰ ਵੀ ਸਾਡੀ ਤਰ੍ਹਾਂ ਪਵਿੱਤਰ ਆਤਮਾ ਦੇ ਕੇ ਉਨ੍ਹਾਂ ਉੱਤੇ ਗਵਾਹੀ ਦਿੱਤੀ।
9 ਅਤੇ ਵਿਸ਼ਵਾਸ ਨਾਲ ਉਨ੍ਹਾਂ ਦੇ ਮਨ ਸ਼ੁੱਧ ਕਰ ਕੇ ਸਾਡੇ ਅਤੇ ਉਨ੍ਹਾਂ ਦੇ ਵਿੱਚ ਕੁਝ ਭੇਦਭਾਵ ਨਾ ਰੱਖਿਆ।
10 ਹੁਣ ਕਿਉਂ ਤੁਸੀਂ ਪਰਮੇਸ਼ੁਰ ਨੂੰ ਪਰਤਾਉਂਦੇ ਹੋ, ਕਿ ਚੇਲਿਆਂ ਦੀ ਧੌਣ ਤੇ ਜੂਲਾ ਰੱਖੋ ਜਿਸ ਨੂੰ ਨਾ ਸਾਡੇ ਪਿਉ-ਦਾਦੇ, ਨਾ ਅਸੀਂ ਚੁੱਕ ਸਕੇ?
11 ਪਰ ਸਾਨੂੰ ਵਿਸ਼ਵਾਸ ਹੈ ਕਿ ਜਿਸ ਤਰ੍ਹਾਂ ਉਹ ਵੀ ਮੁਕਤੀ ਪਾ ਗਏ ਅਸੀਂ ਵੀ ਪ੍ਰਭੂ ਯਿਸੂ ਦੀ ਕਿਰਪਾ ਨਾਲ ਮੁਕਤੀ ਪਾਵਾਂਗੇ।
12 ਤਾਂ ਸਾਰੀ ਸਭਾ ਚੁੱਪ ਰਹੀ ਅਤੇ ਉਹ ਬਰਨਬਾਸ ਅਤੇ ਪੌਲੁਸ ਦੀਆਂ ਇਹ ਗੱਲਾਂ ਸੁਣਨ ਲੱਗੇ ਜੋ ਪਰਮੇਸ਼ੁਰ ਵੱਲੋਂ ਕਿਹੋ ਜਿਹੇ ਨਿਸ਼ਾਨ ਅਤੇ ਅਚਰਜ਼ ਕੰਮ, ਉਹਨਾਂ ਦੇ ਹੱਥੀਂ ਪਰਾਈਆਂ ਕੌਮਾਂ ਵਿੱਚ ਵਿਖਾਏ ਗਏ।
13 ਅਤੇ ਜਦੋਂ ਉਹ ਚੁੱਪ ਹੋਏ ਤਾਂ ਯਾਕੂਬ ਅੱਗੋਂ ਕਹਿਣ ਲੱਗਾ, ਹੇ ਭਰਾਵੋ, ਮੇਰੀ ਸੁਣੋ।
14 ਸ਼ਮਊਨ ਨੇ ਦੱਸਿਆ ਹੈ ਕਿ ਕਿਸ ਪਰਕਾਰ ਪਰਮੇਸ਼ੁਰ ਨੇ ਪਹਿਲਾਂ ਪਰਾਈਆਂ ਕੌਮਾਂ ਉੱਤੇ ਨਿਗਾਹ ਕੀਤੀ ਤਾਂ ਜੋ ਉਹਨਾਂ ਵਿੱਚੋਂ ਇੱਕ ਪਰਜਾ ਆਪਣੇ ਨਾਮ ਦੇ ਲਈ ਚੁਣੇ
15 ਅਤੇ ਨਬੀਆਂ ਦੇ ਬਚਨ ਇਸ ਨਾਲ ਮਿਲਦੇ ਹਨ ਜਿਵੇਂ ਲਿਖਿਆ ਹੈ, -
16 “ਇਹ ਤੋਂ ਪਿੱਛੋਂ ਮੈਂ ਮੁੜ ਆਵਾਂਗਾ, ਅਤੇ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਬਣਾਵਾਂਗਾ, ਅਤੇ ਉਹ ਦੇ ਖੋਲੇ ਨੂੰ ਫਿਰ ਬਣਾ ਕੇ ਖੜ੍ਹਾ ਕਰਾਂਗਾ,
17 ਤਾਂ ਜੋ ਬਾਕੀ ਦੇ ਆਦਮੀ ਅਰਥਾਤ ਸਾਰੀਆਂ ਪਰਾਈਆਂ ਕੌਮਾਂ ਜੋ ਮੇਰੇ ਨਾਮ ਦੇ ਅਖਵਾਉਂਦੇ ਹਨ ਪ੍ਰਭੂ ਨੂੰ ਭਾਲਣ।”
18 ਇਹ ਉਹ ਹੀ ਪ੍ਰਭੂ ਆਖਦਾ ਹੈ, ਜਿਹੜਾ ਸੰਸਾਰ ਦੀ ਉਤਪਤੀ ਤੋਂ ਹੀ ਇਹ ਗੱਲਾਂ ਪਰਗਟ ਕਰਦਾ ਆਇਆ ਹੈ।
19 ਮੇਰੀ ਸਲਾਹ ਇਹ ਹੈ ਕਿ ਪਰਾਈਆਂ ਕੌਮਾਂ ਵਿੱਚੋਂ ਜਿਹੜੇ ਪਰਮੇਸ਼ੁਰ ਦੀ ਵੱਲ ਮੁੜਦੇ ਹਨ, ਅਸੀਂ ਉਹਨਾਂ ਨੂੰ ਪਰੇਸ਼ਾਨ ਨਾ ਕਰੀਏ।
20 ਸਗੋਂ ਉਹਨਾਂ ਨੂੰ ਲਿਖ ਭੇਜੀਏ ਕਿ ਮੂਰਤਾਂ ਦੀਆਂ ਪਲੀਤਗੀਆਂ, ਹਰਾਮਕਾਰੀ ਅਤੇ ਗਲ਼ ਘੁੱਟੇ ਹੋਏ ਦੇ ਮਾਸ ਅਤੇ ਲਹੂ ਤੋਂ ਬਚੇ ਰਹਿਣ।
ਰਸੂਲਾਂ ਦੇ ਕਰਤੱਬ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ