Text copied!
Bibles in Panjabi

ਰਸੂਲਾਂ ਦੇ ਕਰਤੱਬ 15:8-13 in Panjabi

Help us?

ਰਸੂਲਾਂ ਦੇ ਕਰਤੱਬ 15:8-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਅਤੇ ਪਰਮੇਸ਼ੁਰ ਨੇ ਜੋ ਮਨਾਂ ਦਾ ਜਾਚਣ ਵਾਲਾ ਹੈ, ਉਹਨਾਂ ਨੂੰ ਵੀ ਸਾਡੀ ਤਰ੍ਹਾਂ ਪਵਿੱਤਰ ਆਤਮਾ ਦੇ ਕੇ ਉਨ੍ਹਾਂ ਉੱਤੇ ਗਵਾਹੀ ਦਿੱਤੀ।
9 ਅਤੇ ਵਿਸ਼ਵਾਸ ਨਾਲ ਉਨ੍ਹਾਂ ਦੇ ਮਨ ਸ਼ੁੱਧ ਕਰ ਕੇ ਸਾਡੇ ਅਤੇ ਉਨ੍ਹਾਂ ਦੇ ਵਿੱਚ ਕੁਝ ਭੇਦਭਾਵ ਨਾ ਰੱਖਿਆ।
10 ਹੁਣ ਕਿਉਂ ਤੁਸੀਂ ਪਰਮੇਸ਼ੁਰ ਨੂੰ ਪਰਤਾਉਂਦੇ ਹੋ, ਕਿ ਚੇਲਿਆਂ ਦੀ ਧੌਣ ਤੇ ਜੂਲਾ ਰੱਖੋ ਜਿਸ ਨੂੰ ਨਾ ਸਾਡੇ ਪਿਉ-ਦਾਦੇ, ਨਾ ਅਸੀਂ ਚੁੱਕ ਸਕੇ?
11 ਪਰ ਸਾਨੂੰ ਵਿਸ਼ਵਾਸ ਹੈ ਕਿ ਜਿਸ ਤਰ੍ਹਾਂ ਉਹ ਵੀ ਮੁਕਤੀ ਪਾ ਗਏ ਅਸੀਂ ਵੀ ਪ੍ਰਭੂ ਯਿਸੂ ਦੀ ਕਿਰਪਾ ਨਾਲ ਮੁਕਤੀ ਪਾਵਾਂਗੇ।
12 ਤਾਂ ਸਾਰੀ ਸਭਾ ਚੁੱਪ ਰਹੀ ਅਤੇ ਉਹ ਬਰਨਬਾਸ ਅਤੇ ਪੌਲੁਸ ਦੀਆਂ ਇਹ ਗੱਲਾਂ ਸੁਣਨ ਲੱਗੇ ਜੋ ਪਰਮੇਸ਼ੁਰ ਵੱਲੋਂ ਕਿਹੋ ਜਿਹੇ ਨਿਸ਼ਾਨ ਅਤੇ ਅਚਰਜ਼ ਕੰਮ, ਉਹਨਾਂ ਦੇ ਹੱਥੀਂ ਪਰਾਈਆਂ ਕੌਮਾਂ ਵਿੱਚ ਵਿਖਾਏ ਗਏ।
13 ਅਤੇ ਜਦੋਂ ਉਹ ਚੁੱਪ ਹੋਏ ਤਾਂ ਯਾਕੂਬ ਅੱਗੋਂ ਕਹਿਣ ਲੱਗਾ, ਹੇ ਭਰਾਵੋ, ਮੇਰੀ ਸੁਣੋ।
ਰਸੂਲਾਂ ਦੇ ਕਰਤੱਬ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ