11ਇਸ ਲਈ ਤ੍ਰੋਆਸ ਤੋਂ ਜਹਾਜ਼ ਤੇ ਚੜ੍ਹ ਕੇ ਅਸੀਂ ਸਿੱਧੇ ਸਮੁਤ੍ਰਾਕੇ ਨੂੰ ਆਏ ਅਤੇ ਦੂਜੇ ਦਿਨ ਨਿਯਾਪੁਲਿਸ ਨੂੰ।
12ਅਤੇ ਉੱਥੋਂ ਫ਼ਿਲਿੱਪੈ ਨੂੰ ਜੋ ਮਕਦੂਨਿਯਾ ਦਾ ਵੱਡਾ ਸ਼ਹਿਰ ਅਤੇ ਰੋਮੀਆਂ ਦੀ ਬਸਤੀ ਹੈ ਅਤੇ ਅਸੀਂ ਕਈ ਦਿਨ ਉਸੇ ਸ਼ਹਿਰ ਵਿੱਚ ਰਹੇ।
13ਅਤੇ ਸਬਤ ਦੇ ਦਿਨ ਫ਼ਾਟਕ ਤੋਂ ਬਾਹਰ ਦਰਿਆ ਦੇ ਕੰਢੇ ਉੱਤੇ ਗਏ, ਜਿੱਥੇ ਅਸੀਂ ਸੋਚਿਆ ਕਿ ਪ੍ਰਾਰਥਨਾ ਕਰਨ ਦਾ ਕੋਈ ਸਥਾਨ ਹੋਵੇਗਾ ਅਤੇ ਬੈਠ ਕੇ ਉਨ੍ਹਾਂ ਔਰਤਾਂ ਨਾਲ ਜਿਹੜੀਆਂ ਇਕੱਠੀਆਂ ਹੋਈਆਂ ਸਨ, ਗੱਲਾਂ ਕਰਨ ਲੱਗੇ।
14ਅਤੇ ਲੁਦਿਯਾ ਨਾਮ ਦੀ ਥੁਆਤੀਰਾ ਨਗਰ ਦੀ ਇੱਕ ਔਰਤ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਉਹਨਾਂ ਨੂੰ ਸੁਣ ਰਹੀ ਸੀ। ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਕਿ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ।