11 ਇਸ ਲਈ ਤ੍ਰੋਆਸ ਤੋਂ ਜਹਾਜ਼ ਤੇ ਚੜ੍ਹ ਕੇ ਅਸੀਂ ਸਿੱਧੇ ਸਮੁਤ੍ਰਾਕੇ ਨੂੰ ਆਏ ਅਤੇ ਦੂਜੇ ਦਿਨ ਨਿਯਾਪੁਲਿਸ ਨੂੰ।
12 ਅਤੇ ਉੱਥੋਂ ਫ਼ਿਲਿੱਪੈ ਨੂੰ ਜੋ ਮਕਦੂਨਿਯਾ ਦਾ ਵੱਡਾ ਸ਼ਹਿਰ ਅਤੇ ਰੋਮੀਆਂ ਦੀ ਬਸਤੀ ਹੈ ਅਤੇ ਅਸੀਂ ਕਈ ਦਿਨ ਉਸੇ ਸ਼ਹਿਰ ਵਿੱਚ ਰਹੇ।
13 ਅਤੇ ਸਬਤ ਦੇ ਦਿਨ ਫ਼ਾਟਕ ਤੋਂ ਬਾਹਰ ਦਰਿਆ ਦੇ ਕੰਢੇ ਉੱਤੇ ਗਏ, ਜਿੱਥੇ ਅਸੀਂ ਸੋਚਿਆ ਕਿ ਪ੍ਰਾਰਥਨਾ ਕਰਨ ਦਾ ਕੋਈ ਸਥਾਨ ਹੋਵੇਗਾ ਅਤੇ ਬੈਠ ਕੇ ਉਨ੍ਹਾਂ ਔਰਤਾਂ ਨਾਲ ਜਿਹੜੀਆਂ ਇਕੱਠੀਆਂ ਹੋਈਆਂ ਸਨ, ਗੱਲਾਂ ਕਰਨ ਲੱਗੇ।
14 ਅਤੇ ਲੁਦਿਯਾ ਨਾਮ ਦੀ ਥੁਆਤੀਰਾ ਨਗਰ ਦੀ ਇੱਕ ਔਰਤ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਉਹਨਾਂ ਨੂੰ ਸੁਣ ਰਹੀ ਸੀ। ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਕਿ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ।