13ਅਤੇ ਸਬਤ ਦੇ ਦਿਨ ਫ਼ਾਟਕ ਤੋਂ ਬਾਹਰ ਦਰਿਆ ਦੇ ਕੰਢੇ ਉੱਤੇ ਗਏ, ਜਿੱਥੇ ਅਸੀਂ ਸੋਚਿਆ ਕਿ ਪ੍ਰਾਰਥਨਾ ਕਰਨ ਦਾ ਕੋਈ ਸਥਾਨ ਹੋਵੇਗਾ ਅਤੇ ਬੈਠ ਕੇ ਉਨ੍ਹਾਂ ਔਰਤਾਂ ਨਾਲ ਜਿਹੜੀਆਂ ਇਕੱਠੀਆਂ ਹੋਈਆਂ ਸਨ, ਗੱਲਾਂ ਕਰਨ ਲੱਗੇ।
14ਅਤੇ ਲੁਦਿਯਾ ਨਾਮ ਦੀ ਥੁਆਤੀਰਾ ਨਗਰ ਦੀ ਇੱਕ ਔਰਤ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਉਹਨਾਂ ਨੂੰ ਸੁਣ ਰਹੀ ਸੀ। ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਕਿ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ।
15ਅਤੇ ਜਦੋਂ ਉਸ ਨੇ ਆਪਣੇ ਪਰਿਵਾਰ ਸਮੇਤ ਬਪਤਿਸਮਾ ਲਿਆ ਤਾਂ ਬੇਨਤੀ ਕਰ ਕੇ ਬੋਲੀ, ਕਿ ਜੇ ਤੁਸੀਂ ਮੈਨੂੰ ਪ੍ਰਭੂ ਦੀ ਵਿਸ਼ਵਾਸਣ ਸਮਝਿਆ ਹੈ, ਤਾਂ ਮੇਰੇ ਘਰ ਵਿੱਚ ਆ ਕੇ ਰਹੋ ਅਤੇ ਉਹ ਸਾਨੂੰ ਜ਼ਬਰਦਸਤੀ ਆਪਣੇ ਘਰ ਲੈ ਗਈ।