Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 16

ਰਸੂਲਾਂ ਦੇ ਕਰਤੱਬ 16:16-27

Help us?
Click on verse(s) to share them!
16ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਪ੍ਰਾਰਥਨਾ ਕਰਨ ਦੇ ਸਥਾਨ ਨੂੰ ਜਾ ਰਹੇ ਸੀ ਤਾਂ ਇੱਕ ਦਾਸੀ ਸਾਨੂੰ ਮਿਲੀ, ਜਿਸ ਦੇ ਵਿੱਚ ਭੇਤ ਬੁੱਝਣ ਦੀ ਆਤਮਾ ਸੀ ਅਤੇ ਉਹ ਟੇਵੇ ਲਾ ਕੇ ਆਪਣੇ ਮਾਲਕਾਂ ਲਈ ਬਹੁਤ ਕੁਝ ਕਮਾ ਲਿਆਉਂਦੀ ਸੀ।
17ਪੌਲੁਸ ਅਤੇ ਸਾਡੇ ਮਗਰ ਆ ਕੇ ਅਵਾਜ਼ਾਂ ਮਾਰਦੀ ਅਤੇ ਕਹਿੰਦੀ ਸੀ ਕਿ ਇਹ ਲੋਕ ਅੱਤ ਮਹਾਨ ਪਰਮੇਸ਼ੁਰ ਦੇ ਦਾਸ ਹਨ, ਜਿਹੜੇ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ।
18ਉਹ ਬਹੁਤ ਦਿਨਾਂ ਤੱਕ ਇਹ ਕਰਦੀ ਰਹੀ ਪਰ ਪੌਲੁਸ ਅੱਕ ਗਿਆ ਅਤੇ ਮੁੜ ਕੇ ਉਸ ਆਤਮਾ ਨੂੰ ਕਿਹਾ, ਮੈਂ ਤੈਨੂੰ ਯਿਸੂ ਮਸੀਹ ਦੇ ਨਾਮ ਨਾਲ ਹੁਕਮ ਕਰਦਾ ਹਾਂ ਜੋ ਇਹ ਦੇ ਵਿੱਚੋਂ ਨਿੱਕਲ ਜਾ! ਅਤੇ ਉਸੇ ਸਮੇਂ ਉਹ ਨਿੱਕਲ ਗਈ।
19ਪਰ ਜਦੋਂ ਉਹ ਦੇ ਮਾਲਕਾਂ ਨੇ ਵੇਖਿਆ ਜੋ ਸਾਡੀ ਕਮਾਈ ਦੀ ਆਸ ਖ਼ਤਮ ਹੋ ਗਈ ਤਾਂ ਪੌਲੁਸ ਅਤੇ ਸੀਲਾਸ ਨੂੰ ਫੜ੍ਹ ਕੇ ਬਜ਼ਾਰ ਵਿੱਚ ਅਧਿਕਾਰੀਆਂ ਦੇ ਕੋਲ ਖਿੱਚ ਕੇ ਲੈ ਗਏ।
20ਅਤੇ ਉਨ੍ਹਾਂ ਨੇ ਸਰਦਾਰਾਂ ਦੇ ਅੱਗੇ ਲੈ ਜਾ ਕੇ ਕਿਹਾ ਕਿ ਉਹ ਮਨੁੱਖ ਜਿਹੜੇ ਯਹੂਦੀ ਹਨ ਸਾਡੇ ਸ਼ਹਿਰ ਵਿੱਚ ਬਹੁਤ ਗੜਬੜੀ ਕਰਦੇ ਹਨ।
21ਅਤੇ ਸਾਨੂੰ ਅਜਿਹੀਆਂ ਰੀਤਾਂ ਦੱਸਦੇ ਹਨ ਕਿ ਜੋ ਕਿਸੇ ਰੋਮੀ ਦੇ ਮੰਨਣ ਅਤੇ ਪੂਰਾ ਕਰਨ ਦੇ ਯੋਗ ਨਹੀਂ।
22ਤਦ ਲੋਕ ਮਿਲ ਕੇ ਉਨ੍ਹਾਂ ਦੇ ਵਿਰੁੱਧ ਉੱਠੇ ਅਤੇ ਸਰਦਾਰਾਂ ਨੇ ਉਨ੍ਹਾਂ ਦੇ ਕੱਪੜੇ ਪਾੜ ਕੇ ਬੈਂਤ ਮਾਰਨ ਦਾ ਹੁਕਮ ਦਿੱਤਾ।
23ਉਨ੍ਹਾਂ ਨੂੰ ਬਹੁਤੇ ਬੈਂਤ ਮਾਰ ਕੇ ਕੈਦ ਕਰ ਦਿੱਤਾ ਅਤੇ ਕੈਦਖ਼ਾਨੇ ਦੇ ਦਰੋਗੇ ਨੂੰ ਹੁਕਮ ਦਿੱਤਾ ਕਿ ਵੱਡੀ ਚੌਕਸੀ ਨਾਲ ਰੱਖਿਆ ਜਾਵੇ!
24ਉਸ ਨੇ ਅਜਿਹਾ ਹੁਕਮ ਪਾ ਕੇ ਉਨ੍ਹਾਂ ਨੂੰ ਅੰਦਰਲੇ ਕੈਦਖ਼ਾਨੇ ਵਿੱਚ ਸੁੱਟਿਆ ਅਤੇ ਉਨ੍ਹਾਂ ਦੇ ਪੈਰਾਂ ਵਿੱਚ ਕਾਠ ਠੋਕ ਦਿੱਤਾ।
25ਪਰ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦਾ ਭਜਨ ਗਾਉਂਦੇ ਸਨ ਅਤੇ ਕੈਦੀ ਵੀ ਉਨ੍ਹਾਂ ਦੀ ਸੁਣ ਰਹੇ ਸਨ।
26ਤਾਂ ਅਚਾਨਕ ਇੱਕ ਭੂਚਾਲ ਆਇਆ ਅਤੇ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਤੇ ਸਾਰੇ ਬੂਹੇ ਖੁੱਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਵੀ ਖੁੱਲ੍ਹ ਗਈਆਂ।
27ਕੈਦਖ਼ਾਨੇ ਦਾ ਦਰੋਗਾ ਜਾਗ ਉੱਠਿਆ ਅਤੇ ਜਦੋਂ ਕੈਦਖ਼ਾਨੇ ਦੇ ਬੂਹੇ ਖੁੱਲ੍ਹੇ ਵੇਖੇ, ਤਾਂ ਇਹ ਸਮਝ ਕੇ, ਕਿ ਕੈਦੀ ਭੱਜ ਗਏ ਹੋਣਗੇ, ਤਲਵਾਰ ਨਾਲ ਆਪਣੇ ਆਪ ਨੂੰ ਮਾਰਨ ਲੱਗਾ।

Read ਰਸੂਲਾਂ ਦੇ ਕਰਤੱਬ 16ਰਸੂਲਾਂ ਦੇ ਕਰਤੱਬ 16
Compare ਰਸੂਲਾਂ ਦੇ ਕਰਤੱਬ 16:16-27ਰਸੂਲਾਂ ਦੇ ਕਰਤੱਬ 16:16-27