Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 16

ਰਸੂਲਾਂ ਦੇ ਕਰਤੱਬ 16:2-13

Help us?
Click on verse(s) to share them!
2ਉਹ ਲੁਸਤ੍ਰਾ ਅਤੇ ਇਕੋਨਿਯੁਮ ਦੇ ਰਹਿਣ ਵਾਲੇ ਭਰਾਵਾਂ ਵਿੱਚ ਨੇਕਨਾਮ ਸੀ।
3ਪੌਲੁਸ ਚਾਹੁੰਦਾ ਸੀ ਕਿ ਇਹ ਮੇਰੇ ਨਾਲ ਚੱਲੇ, ਸੋ ਉਨ੍ਹਾਂ ਯਹੂਦੀਆਂ ਦੇ ਕਾਰਨ, ਉਹ ਦੀ ਸੁੰਨਤ ਕੀਤੀ ਕਿਉਂ ਜੋ ਉਹ ਸਭ ਜਾਣਦੇ ਸਨ ਕਿ ਉਹ ਦਾ ਪਿਤਾ ਯੂਨਾਨੀ ਸੀ।
4ਉਹ ਨਗਰਾਂ ਵਿੱਚ ਫਿਰਦਿਆਂ ਹੋਇਆਂ ਉਹ ਹੁਕਮ ਜਿਹੜੇ ਯਰੂਸ਼ਲਮ ਵਿੱਚ ਰਸੂਲਾਂ ਅਤੇ ਬਜ਼ੁਰਗਾਂ ਨੇ ਠਹਿਰਾਏ ਸਨ, ਉਹਨਾਂ ਨੂੰ ਮੰਨਣ ਲਈ ਲੋਕਾਂ ਨੂੰ ਸੌਂਪ ਦੇਵੇ।
5ਕਲੀਸਿਯਾਵਾਂ ਵਿਸ਼ਵਾਸ ਵਿੱਚ ਮਜ਼ਬੂਤ ਹੁੰਦੀਆਂ ਅਤੇ ਗਿਣਤੀ ਵਿੱਚ ਦਿਨੋ ਦਿਨ ਵਧਦੀਆਂ ਗਈਆਂ।
6ਉਹ ਫ਼ਰੂਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚ ਦੀ ਲੰਘ ਗਏ, ਕਿਉਂ ਜੋ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਏਸ਼ੀਆ ਵਿੱਚ ਬਚਨ ਸੁਣਾਉਣ ਤੋਂ ਮਨ੍ਹਾ ਕੀਤਾ ਸੀ।
7ਤਦ ਉਨ੍ਹਾਂ ਨੇ ਮੁਸਿਯਾ ਦੇ ਸਾਹਮਣੇ ਆ ਕੇ ਬਿਥੁਨਿਯਾ ਵਿੱਚ ਜਾਣ ਦਾ ਯਤਨ ਕੀਤਾ ਪਰ ਯਿਸੂ ਦੇ ਆਤਮਾ ਨੇ ਉਨ੍ਹਾਂ ਨੂੰ ਨਾ ਜਾਣ ਦਿੱਤਾ।
8ਤਾਂ ਉਹ ਮੁਸਿਯਾ ਕੋਲੋਂ ਜਾ ਕੇ ਤ੍ਰੋਆਸ ਵਿੱਚ ਗਏ।
9ਅਤੇ ਪੌਲੁਸ ਨੇ ਰਾਤ ਨੂੰ ਇੱਕ ਦਰਸ਼ਣ ਵੇਖਿਆ, ਕਿ ਇੱਕ ਮਕਦੂਨੀ ਮਨੁੱਖ ਖੜ੍ਹਾ ਉਹ ਦੀ ਮਿੰਨਤ ਕਰ ਕੇ ਕਹਿੰਦਾ ਹੈ, ਜੋ ਇਸ ਪਾਰ ਮਕਦੂਨਿਯਾ ਵਿੱਚ ਆ ਕੇ ਸਾਡੀ ਸਹਾਇਤਾ ਕਰੇ।
10ਜਦੋਂ ਉਸ ਨੇ ਇਹ ਦਰਸ਼ਣ ਦੇਖਿਆ ਤਾਂ ਉਸੇ ਵੇਲੇ ਅਸੀਂ ਮਕਦੂਨਿਯਾ ਵਿੱਚ ਜਾਣ ਦਾ ਯਤਨ ਕੀਤਾ ਇਸ ਲਈ ਜੋ ਅਸੀਂ ਪੱਕਾ ਜਾਣਿਆ ਕਿ ਪਰਮੇਸ਼ੁਰ ਨੇ ਸਾਨੂੰ ਬੁਲਾਇਆ ਹੈ ਜੋ ਉਨ੍ਹਾਂ ਲੋਕਾਂ ਨੂੰ ਖੁਸ਼ਖਬਰੀ ਸੁਣਾਈਏ।
11ਇਸ ਲਈ ਤ੍ਰੋਆਸ ਤੋਂ ਜਹਾਜ਼ ਤੇ ਚੜ੍ਹ ਕੇ ਅਸੀਂ ਸਿੱਧੇ ਸਮੁਤ੍ਰਾਕੇ ਨੂੰ ਆਏ ਅਤੇ ਦੂਜੇ ਦਿਨ ਨਿਯਾਪੁਲਿਸ ਨੂੰ।
12ਅਤੇ ਉੱਥੋਂ ਫ਼ਿਲਿੱਪੈ ਨੂੰ ਜੋ ਮਕਦੂਨਿਯਾ ਦਾ ਵੱਡਾ ਸ਼ਹਿਰ ਅਤੇ ਰੋਮੀਆਂ ਦੀ ਬਸਤੀ ਹੈ ਅਤੇ ਅਸੀਂ ਕਈ ਦਿਨ ਉਸੇ ਸ਼ਹਿਰ ਵਿੱਚ ਰਹੇ।
13ਅਤੇ ਸਬਤ ਦੇ ਦਿਨ ਫ਼ਾਟਕ ਤੋਂ ਬਾਹਰ ਦਰਿਆ ਦੇ ਕੰਢੇ ਉੱਤੇ ਗਏ, ਜਿੱਥੇ ਅਸੀਂ ਸੋਚਿਆ ਕਿ ਪ੍ਰਾਰਥਨਾ ਕਰਨ ਦਾ ਕੋਈ ਸਥਾਨ ਹੋਵੇਗਾ ਅਤੇ ਬੈਠ ਕੇ ਉਨ੍ਹਾਂ ਔਰਤਾਂ ਨਾਲ ਜਿਹੜੀਆਂ ਇਕੱਠੀਆਂ ਹੋਈਆਂ ਸਨ, ਗੱਲਾਂ ਕਰਨ ਲੱਗੇ।

Read ਰਸੂਲਾਂ ਦੇ ਕਰਤੱਬ 16ਰਸੂਲਾਂ ਦੇ ਕਰਤੱਬ 16
Compare ਰਸੂਲਾਂ ਦੇ ਕਰਤੱਬ 16:2-13ਰਸੂਲਾਂ ਦੇ ਕਰਤੱਬ 16:2-13