Text copied!
Bibles in Panjabi

ਰਸੂਲਾਂ ਦੇ ਕਰਤੱਬ 16:22-29 in Panjabi

Help us?

ਰਸੂਲਾਂ ਦੇ ਕਰਤੱਬ 16:22-29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਤਦ ਲੋਕ ਮਿਲ ਕੇ ਉਨ੍ਹਾਂ ਦੇ ਵਿਰੁੱਧ ਉੱਠੇ ਅਤੇ ਸਰਦਾਰਾਂ ਨੇ ਉਨ੍ਹਾਂ ਦੇ ਕੱਪੜੇ ਪਾੜ ਕੇ ਬੈਂਤ ਮਾਰਨ ਦਾ ਹੁਕਮ ਦਿੱਤਾ।
23 ਉਨ੍ਹਾਂ ਨੂੰ ਬਹੁਤੇ ਬੈਂਤ ਮਾਰ ਕੇ ਕੈਦ ਕਰ ਦਿੱਤਾ ਅਤੇ ਕੈਦਖ਼ਾਨੇ ਦੇ ਦਰੋਗੇ ਨੂੰ ਹੁਕਮ ਦਿੱਤਾ ਕਿ ਵੱਡੀ ਚੌਕਸੀ ਨਾਲ ਰੱਖਿਆ ਜਾਵੇ!
24 ਉਸ ਨੇ ਅਜਿਹਾ ਹੁਕਮ ਪਾ ਕੇ ਉਨ੍ਹਾਂ ਨੂੰ ਅੰਦਰਲੇ ਕੈਦਖ਼ਾਨੇ ਵਿੱਚ ਸੁੱਟਿਆ ਅਤੇ ਉਨ੍ਹਾਂ ਦੇ ਪੈਰਾਂ ਵਿੱਚ ਕਾਠ ਠੋਕ ਦਿੱਤਾ।
25 ਪਰ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦਾ ਭਜਨ ਗਾਉਂਦੇ ਸਨ ਅਤੇ ਕੈਦੀ ਵੀ ਉਨ੍ਹਾਂ ਦੀ ਸੁਣ ਰਹੇ ਸਨ।
26 ਤਾਂ ਅਚਾਨਕ ਇੱਕ ਭੂਚਾਲ ਆਇਆ ਅਤੇ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਤੇ ਸਾਰੇ ਬੂਹੇ ਖੁੱਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਵੀ ਖੁੱਲ੍ਹ ਗਈਆਂ।
27 ਕੈਦਖ਼ਾਨੇ ਦਾ ਦਰੋਗਾ ਜਾਗ ਉੱਠਿਆ ਅਤੇ ਜਦੋਂ ਕੈਦਖ਼ਾਨੇ ਦੇ ਬੂਹੇ ਖੁੱਲ੍ਹੇ ਵੇਖੇ, ਤਾਂ ਇਹ ਸਮਝ ਕੇ, ਕਿ ਕੈਦੀ ਭੱਜ ਗਏ ਹੋਣਗੇ, ਤਲਵਾਰ ਨਾਲ ਆਪਣੇ ਆਪ ਨੂੰ ਮਾਰਨ ਲੱਗਾ।
28 ਪਰ ਪੌਲੁਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, ਆਪਣੇ ਆਪ ਨੂੰ ਕੁਝ ਨੁਕਸਾਨ ਨਾ ਪਹੁੰਚਾ, ਕਿਉਂਕਿ ਅਸੀਂ ਸਭ ਇੱਥੇ ਹੀ ਹਾਂ!
29 ਉਹ ਦੀਵਾ ਮੰਗਵਾ ਕੇ ਅੰਦਰ ਨੂੰ ਦੌੜਿਆ ਅਤੇ ਕੰਬਦਾ-ਕੰਬਦਾ ਪੌਲੁਸ ਅਤੇ ਸੀਲਾਸ ਦੇ ਅੱਗੇ ਡਿੱਗ ਪਿਆ।
ਰਸੂਲਾਂ ਦੇ ਕਰਤੱਬ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ