27ਕੈਦਖ਼ਾਨੇ ਦਾ ਦਰੋਗਾ ਜਾਗ ਉੱਠਿਆ ਅਤੇ ਜਦੋਂ ਕੈਦਖ਼ਾਨੇ ਦੇ ਬੂਹੇ ਖੁੱਲ੍ਹੇ ਵੇਖੇ, ਤਾਂ ਇਹ ਸਮਝ ਕੇ, ਕਿ ਕੈਦੀ ਭੱਜ ਗਏ ਹੋਣਗੇ, ਤਲਵਾਰ ਨਾਲ ਆਪਣੇ ਆਪ ਨੂੰ ਮਾਰਨ ਲੱਗਾ।
28ਪਰ ਪੌਲੁਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, ਆਪਣੇ ਆਪ ਨੂੰ ਕੁਝ ਨੁਕਸਾਨ ਨਾ ਪਹੁੰਚਾ, ਕਿਉਂਕਿ ਅਸੀਂ ਸਭ ਇੱਥੇ ਹੀ ਹਾਂ!
29ਉਹ ਦੀਵਾ ਮੰਗਵਾ ਕੇ ਅੰਦਰ ਨੂੰ ਦੌੜਿਆ ਅਤੇ ਕੰਬਦਾ-ਕੰਬਦਾ ਪੌਲੁਸ ਅਤੇ ਸੀਲਾਸ ਦੇ ਅੱਗੇ ਡਿੱਗ ਪਿਆ।
30ਅਤੇ ਉਨ੍ਹਾਂ ਨੂੰ ਬਾਹਰ ਲਿਆ ਕੇ ਕਿਹਾ, ਹੇ ਮਹਾਂ ਪੁਰਖੋ, ਮੈਂ ਹੁਣ ਕੀ ਕਰਾਂ ਤਾਂ ਜੋ ਮੁਕਤੀ ਪ੍ਰਾਪਤ ਕਰਾਂ?