Text copied!
Bibles in Panjabi

ਰਸੂਲਾਂ ਦੇ ਕਰਤੱਬ 16:27-34 in Panjabi

Help us?

ਰਸੂਲਾਂ ਦੇ ਕਰਤੱਬ 16:27-34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਕੈਦਖ਼ਾਨੇ ਦਾ ਦਰੋਗਾ ਜਾਗ ਉੱਠਿਆ ਅਤੇ ਜਦੋਂ ਕੈਦਖ਼ਾਨੇ ਦੇ ਬੂਹੇ ਖੁੱਲ੍ਹੇ ਵੇਖੇ, ਤਾਂ ਇਹ ਸਮਝ ਕੇ, ਕਿ ਕੈਦੀ ਭੱਜ ਗਏ ਹੋਣਗੇ, ਤਲਵਾਰ ਨਾਲ ਆਪਣੇ ਆਪ ਨੂੰ ਮਾਰਨ ਲੱਗਾ।
28 ਪਰ ਪੌਲੁਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, ਆਪਣੇ ਆਪ ਨੂੰ ਕੁਝ ਨੁਕਸਾਨ ਨਾ ਪਹੁੰਚਾ, ਕਿਉਂਕਿ ਅਸੀਂ ਸਭ ਇੱਥੇ ਹੀ ਹਾਂ!
29 ਉਹ ਦੀਵਾ ਮੰਗਵਾ ਕੇ ਅੰਦਰ ਨੂੰ ਦੌੜਿਆ ਅਤੇ ਕੰਬਦਾ-ਕੰਬਦਾ ਪੌਲੁਸ ਅਤੇ ਸੀਲਾਸ ਦੇ ਅੱਗੇ ਡਿੱਗ ਪਿਆ।
30 ਅਤੇ ਉਨ੍ਹਾਂ ਨੂੰ ਬਾਹਰ ਲਿਆ ਕੇ ਕਿਹਾ, ਹੇ ਮਹਾਂ ਪੁਰਖੋ, ਮੈਂ ਹੁਣ ਕੀ ਕਰਾਂ ਤਾਂ ਜੋ ਮੁਕਤੀ ਪ੍ਰਾਪਤ ਕਰਾਂ?
31 ਉਨ੍ਹਾਂ ਨੇ ਆਖਿਆ, ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ ਤਾਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਇਆ ਜਾਵੇਗਾ।
32 ਉਨ੍ਹਾਂ ਉਸ ਨੂੰ ਅਤੇ ਜਿਹੜੇ ਉਸ ਦੇ ਘਰ ਵਿੱਚ ਰਹਿੰਦੇ ਸਨ, ਪ੍ਰਭੂ ਦਾ ਬਚਨ ਸੁਣਾਇਆ।
33 ਅਤੇ ਰਾਤ ਦੇ ਵੇਲੇ ਉਸ ਨੇ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ ਅਤੇ ਉਸ ਨੇ ਅਤੇ ਉਸ ਦੇ ਸਾਰੇ ਪਰਿਵਾਰ ਨੇ ਬਪਤਿਸਮਾ ਲਿਆ।
34 ਅਤੇ ਉਨ੍ਹਾਂ ਨੂੰ ਘਰ ਲਿਆ ਕੇ ਉਨ੍ਹਾਂ ਨੂੰ ਭੋਜਨ ਕਰਵਾਇਆ ਅਤੇ ਉਸ ਨੇ ਪਰਮੇਸ਼ੁਰ ਦਾ ਵਿਸ਼ਵਾਸ ਕਰ ਕੇ ਆਪਣੇ ਸਾਰੇ ਪਰਿਵਾਰ ਸਮੇਤ ਇੱਕ ਵੱਡੀ ਖੁਸ਼ੀ ਮਨਾਈ।
ਰਸੂਲਾਂ ਦੇ ਕਰਤੱਬ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ