31ਉਨ੍ਹਾਂ ਨੇ ਆਖਿਆ, ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ ਤਾਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਇਆ ਜਾਵੇਗਾ।
32ਉਨ੍ਹਾਂ ਉਸ ਨੂੰ ਅਤੇ ਜਿਹੜੇ ਉਸ ਦੇ ਘਰ ਵਿੱਚ ਰਹਿੰਦੇ ਸਨ, ਪ੍ਰਭੂ ਦਾ ਬਚਨ ਸੁਣਾਇਆ।
33ਅਤੇ ਰਾਤ ਦੇ ਵੇਲੇ ਉਸ ਨੇ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ ਅਤੇ ਉਸ ਨੇ ਅਤੇ ਉਸ ਦੇ ਸਾਰੇ ਪਰਿਵਾਰ ਨੇ ਬਪਤਿਸਮਾ ਲਿਆ।
34ਅਤੇ ਉਨ੍ਹਾਂ ਨੂੰ ਘਰ ਲਿਆ ਕੇ ਉਨ੍ਹਾਂ ਨੂੰ ਭੋਜਨ ਕਰਵਾਇਆ ਅਤੇ ਉਸ ਨੇ ਪਰਮੇਸ਼ੁਰ ਦਾ ਵਿਸ਼ਵਾਸ ਕਰ ਕੇ ਆਪਣੇ ਸਾਰੇ ਪਰਿਵਾਰ ਸਮੇਤ ਇੱਕ ਵੱਡੀ ਖੁਸ਼ੀ ਮਨਾਈ।
35ਜਦੋਂ ਦਿਨ ਚੜ੍ਹਿਆ ਤਾਂ ਅਧਿਕਾਰੀਆਂ ਨੇ ਸਿਪਾਹੀਆਂ ਨੂੰ ਇਹ ਕਹਿ ਕਿ ਭੇਜਿਆ ਕਿ ਉਨ੍ਹਾਂ ਮਨੁੱਖਾਂ ਨੂੰ ਛੱਡ ਦਿਓ।
36ਤਦ ਦਰੋਗੇ ਨੇ ਪੌਲੁਸ ਨੂੰ ਇਸ ਗੱਲ ਦੀ ਖ਼ਬਰ ਦਿੱਤੀ ਕਿ ਅਧਿਕਾਰੀਆਂ ਨੇ ਤੁਹਾਨੂੰ ਛੱਡਣ ਲਈ ਕਿਹਾ ਹੈ ਸੋ ਹੁਣ ਤੁਸੀਂ ਸ਼ਾਂਤੀ ਨਾਲ ਚਲੇ ਜਾਓ।
37ਪਰ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਕਿ, ਉਨ੍ਹਾਂ ਨੇ ਤਾਂ ਸਾਨੂੰ ਜੋ ਰੋਮੀ ਹਾਂ ਦੋਸ਼ ਸਾਬਤ ਕੀਤੇ ਬਿਨ੍ਹਾਂ ਸਭ ਲੋਕਾਂ ਦੇ ਸਾਹਮਣੇ ਬੈਂਤ ਮਾਰ ਕੇ ਕੈਦ ਕੀਤਾ ਅਤੇ ਹੁਣ ਭਲਾ, ਉਹ ਸਾਨੂੰ ਚੁੱਪ ਕਰਕੇ ਕਿਉਂ ਛੱਡ ਰਹੇ ਹਨ? ਇਹ ਕਦੀ ਵੀ ਨਹੀਂ ਹੋਵੇਗਾ ਸਗੋਂ ਉਹ ਆਪ ਆ ਕੇ ਸਾਨੂੰ ਬਾਹਰ ਛੱਡਣ।
38ਤਦ ਸਿਪਾਹੀਆਂ ਨੇ ਇਹ ਗੱਲਾਂ ਅਧਿਕਾਰੀਆਂ ਨੂੰ ਜਾ ਕੇ ਸੁਣਾਈਆਂ ਅਤੇ ਜਦੋਂ ਉਹਨਾਂ ਸੁਣਿਆ ਕਿ ਇਹ ਰੋਮੀ ਹਨ ਤਾਂ ਡਰ ਗਏ।