37ਪਰ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਕਿ, ਉਨ੍ਹਾਂ ਨੇ ਤਾਂ ਸਾਨੂੰ ਜੋ ਰੋਮੀ ਹਾਂ ਦੋਸ਼ ਸਾਬਤ ਕੀਤੇ ਬਿਨ੍ਹਾਂ ਸਭ ਲੋਕਾਂ ਦੇ ਸਾਹਮਣੇ ਬੈਂਤ ਮਾਰ ਕੇ ਕੈਦ ਕੀਤਾ ਅਤੇ ਹੁਣ ਭਲਾ, ਉਹ ਸਾਨੂੰ ਚੁੱਪ ਕਰਕੇ ਕਿਉਂ ਛੱਡ ਰਹੇ ਹਨ? ਇਹ ਕਦੀ ਵੀ ਨਹੀਂ ਹੋਵੇਗਾ ਸਗੋਂ ਉਹ ਆਪ ਆ ਕੇ ਸਾਨੂੰ ਬਾਹਰ ਛੱਡਣ।
38ਤਦ ਸਿਪਾਹੀਆਂ ਨੇ ਇਹ ਗੱਲਾਂ ਅਧਿਕਾਰੀਆਂ ਨੂੰ ਜਾ ਕੇ ਸੁਣਾਈਆਂ ਅਤੇ ਜਦੋਂ ਉਹਨਾਂ ਸੁਣਿਆ ਕਿ ਇਹ ਰੋਮੀ ਹਨ ਤਾਂ ਡਰ ਗਏ।
39ਅਤੇ ਆ ਕੇ ਉਨ੍ਹਾਂ ਨੂੰ ਮਨਾਇਆ ਅਤੇ ਬਾਹਰ ਲਿਆ ਕੇ ਬੇਨਤੀ ਕੀਤੀ ਕਿ ਸ਼ਹਿਰ ਵਿੱਚੋਂ ਚੱਲੇ ਜਾਓ।
40ਤਦ ਉਹ ਕੈਦ ਵਿੱਚੋਂ ਛੁੱਟ ਕੇ ਲੁਦਿਯਾ ਦੇ ਘਰ ਨੂੰ ਗਏ ਅਤੇ ਭਰਾਵਾਂ ਨੂੰ ਵੇਖ ਕੇ ਉਨ੍ਹਾਂ ਨੂੰ ਤਸੱਲੀ ਦਿੱਤੀ ਅਤੇ ਤੁਰ ਪਏ।