7 ਤਦ ਉਨ੍ਹਾਂ ਨੇ ਮੁਸਿਯਾ ਦੇ ਸਾਹਮਣੇ ਆ ਕੇ ਬਿਥੁਨਿਯਾ ਵਿੱਚ ਜਾਣ ਦਾ ਯਤਨ ਕੀਤਾ ਪਰ ਯਿਸੂ ਦੇ ਆਤਮਾ ਨੇ ਉਨ੍ਹਾਂ ਨੂੰ ਨਾ ਜਾਣ ਦਿੱਤਾ।
8 ਤਾਂ ਉਹ ਮੁਸਿਯਾ ਕੋਲੋਂ ਜਾ ਕੇ ਤ੍ਰੋਆਸ ਵਿੱਚ ਗਏ।
9 ਅਤੇ ਪੌਲੁਸ ਨੇ ਰਾਤ ਨੂੰ ਇੱਕ ਦਰਸ਼ਣ ਵੇਖਿਆ, ਕਿ ਇੱਕ ਮਕਦੂਨੀ ਮਨੁੱਖ ਖੜ੍ਹਾ ਉਹ ਦੀ ਮਿੰਨਤ ਕਰ ਕੇ ਕਹਿੰਦਾ ਹੈ, ਜੋ ਇਸ ਪਾਰ ਮਕਦੂਨਿਯਾ ਵਿੱਚ ਆ ਕੇ ਸਾਡੀ ਸਹਾਇਤਾ ਕਰੇ।
10 ਜਦੋਂ ਉਸ ਨੇ ਇਹ ਦਰਸ਼ਣ ਦੇਖਿਆ ਤਾਂ ਉਸੇ ਵੇਲੇ ਅਸੀਂ ਮਕਦੂਨਿਯਾ ਵਿੱਚ ਜਾਣ ਦਾ ਯਤਨ ਕੀਤਾ ਇਸ ਲਈ ਜੋ ਅਸੀਂ ਪੱਕਾ ਜਾਣਿਆ ਕਿ ਪਰਮੇਸ਼ੁਰ ਨੇ ਸਾਨੂੰ ਬੁਲਾਇਆ ਹੈ ਜੋ ਉਨ੍ਹਾਂ ਲੋਕਾਂ ਨੂੰ ਖੁਸ਼ਖਬਰੀ ਸੁਣਾਈਏ।
11 ਇਸ ਲਈ ਤ੍ਰੋਆਸ ਤੋਂ ਜਹਾਜ਼ ਤੇ ਚੜ੍ਹ ਕੇ ਅਸੀਂ ਸਿੱਧੇ ਸਮੁਤ੍ਰਾਕੇ ਨੂੰ ਆਏ ਅਤੇ ਦੂਜੇ ਦਿਨ ਨਿਯਾਪੁਲਿਸ ਨੂੰ।