Text copied!
Bibles in Panjabi

ਰਸੂਲਾਂ ਦੇ ਕਰਤੱਬ 16:7-21 in Panjabi

Help us?

ਰਸੂਲਾਂ ਦੇ ਕਰਤੱਬ 16:7-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤਦ ਉਨ੍ਹਾਂ ਨੇ ਮੁਸਿਯਾ ਦੇ ਸਾਹਮਣੇ ਆ ਕੇ ਬਿਥੁਨਿਯਾ ਵਿੱਚ ਜਾਣ ਦਾ ਯਤਨ ਕੀਤਾ ਪਰ ਯਿਸੂ ਦੇ ਆਤਮਾ ਨੇ ਉਨ੍ਹਾਂ ਨੂੰ ਨਾ ਜਾਣ ਦਿੱਤਾ।
8 ਤਾਂ ਉਹ ਮੁਸਿਯਾ ਕੋਲੋਂ ਜਾ ਕੇ ਤ੍ਰੋਆਸ ਵਿੱਚ ਗਏ।
9 ਅਤੇ ਪੌਲੁਸ ਨੇ ਰਾਤ ਨੂੰ ਇੱਕ ਦਰਸ਼ਣ ਵੇਖਿਆ, ਕਿ ਇੱਕ ਮਕਦੂਨੀ ਮਨੁੱਖ ਖੜ੍ਹਾ ਉਹ ਦੀ ਮਿੰਨਤ ਕਰ ਕੇ ਕਹਿੰਦਾ ਹੈ, ਜੋ ਇਸ ਪਾਰ ਮਕਦੂਨਿਯਾ ਵਿੱਚ ਆ ਕੇ ਸਾਡੀ ਸਹਾਇਤਾ ਕਰੇ।
10 ਜਦੋਂ ਉਸ ਨੇ ਇਹ ਦਰਸ਼ਣ ਦੇਖਿਆ ਤਾਂ ਉਸੇ ਵੇਲੇ ਅਸੀਂ ਮਕਦੂਨਿਯਾ ਵਿੱਚ ਜਾਣ ਦਾ ਯਤਨ ਕੀਤਾ ਇਸ ਲਈ ਜੋ ਅਸੀਂ ਪੱਕਾ ਜਾਣਿਆ ਕਿ ਪਰਮੇਸ਼ੁਰ ਨੇ ਸਾਨੂੰ ਬੁਲਾਇਆ ਹੈ ਜੋ ਉਨ੍ਹਾਂ ਲੋਕਾਂ ਨੂੰ ਖੁਸ਼ਖਬਰੀ ਸੁਣਾਈਏ।
11 ਇਸ ਲਈ ਤ੍ਰੋਆਸ ਤੋਂ ਜਹਾਜ਼ ਤੇ ਚੜ੍ਹ ਕੇ ਅਸੀਂ ਸਿੱਧੇ ਸਮੁਤ੍ਰਾਕੇ ਨੂੰ ਆਏ ਅਤੇ ਦੂਜੇ ਦਿਨ ਨਿਯਾਪੁਲਿਸ ਨੂੰ।
12 ਅਤੇ ਉੱਥੋਂ ਫ਼ਿਲਿੱਪੈ ਨੂੰ ਜੋ ਮਕਦੂਨਿਯਾ ਦਾ ਵੱਡਾ ਸ਼ਹਿਰ ਅਤੇ ਰੋਮੀਆਂ ਦੀ ਬਸਤੀ ਹੈ ਅਤੇ ਅਸੀਂ ਕਈ ਦਿਨ ਉਸੇ ਸ਼ਹਿਰ ਵਿੱਚ ਰਹੇ।
13 ਅਤੇ ਸਬਤ ਦੇ ਦਿਨ ਫ਼ਾਟਕ ਤੋਂ ਬਾਹਰ ਦਰਿਆ ਦੇ ਕੰਢੇ ਉੱਤੇ ਗਏ, ਜਿੱਥੇ ਅਸੀਂ ਸੋਚਿਆ ਕਿ ਪ੍ਰਾਰਥਨਾ ਕਰਨ ਦਾ ਕੋਈ ਸਥਾਨ ਹੋਵੇਗਾ ਅਤੇ ਬੈਠ ਕੇ ਉਨ੍ਹਾਂ ਔਰਤਾਂ ਨਾਲ ਜਿਹੜੀਆਂ ਇਕੱਠੀਆਂ ਹੋਈਆਂ ਸਨ, ਗੱਲਾਂ ਕਰਨ ਲੱਗੇ।
14 ਅਤੇ ਲੁਦਿਯਾ ਨਾਮ ਦੀ ਥੁਆਤੀਰਾ ਨਗਰ ਦੀ ਇੱਕ ਔਰਤ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਉਹਨਾਂ ਨੂੰ ਸੁਣ ਰਹੀ ਸੀ। ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਕਿ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ।
15 ਅਤੇ ਜਦੋਂ ਉਸ ਨੇ ਆਪਣੇ ਪਰਿਵਾਰ ਸਮੇਤ ਬਪਤਿਸਮਾ ਲਿਆ ਤਾਂ ਬੇਨਤੀ ਕਰ ਕੇ ਬੋਲੀ, ਕਿ ਜੇ ਤੁਸੀਂ ਮੈਨੂੰ ਪ੍ਰਭੂ ਦੀ ਵਿਸ਼ਵਾਸਣ ਸਮਝਿਆ ਹੈ, ਤਾਂ ਮੇਰੇ ਘਰ ਵਿੱਚ ਆ ਕੇ ਰਹੋ ਅਤੇ ਉਹ ਸਾਨੂੰ ਜ਼ਬਰਦਸਤੀ ਆਪਣੇ ਘਰ ਲੈ ਗਈ।
16 ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਪ੍ਰਾਰਥਨਾ ਕਰਨ ਦੇ ਸਥਾਨ ਨੂੰ ਜਾ ਰਹੇ ਸੀ ਤਾਂ ਇੱਕ ਦਾਸੀ ਸਾਨੂੰ ਮਿਲੀ, ਜਿਸ ਦੇ ਵਿੱਚ ਭੇਤ ਬੁੱਝਣ ਦੀ ਆਤਮਾ ਸੀ ਅਤੇ ਉਹ ਟੇਵੇ ਲਾ ਕੇ ਆਪਣੇ ਮਾਲਕਾਂ ਲਈ ਬਹੁਤ ਕੁਝ ਕਮਾ ਲਿਆਉਂਦੀ ਸੀ।
17 ਪੌਲੁਸ ਅਤੇ ਸਾਡੇ ਮਗਰ ਆ ਕੇ ਅਵਾਜ਼ਾਂ ਮਾਰਦੀ ਅਤੇ ਕਹਿੰਦੀ ਸੀ ਕਿ ਇਹ ਲੋਕ ਅੱਤ ਮਹਾਨ ਪਰਮੇਸ਼ੁਰ ਦੇ ਦਾਸ ਹਨ, ਜਿਹੜੇ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ।
18 ਉਹ ਬਹੁਤ ਦਿਨਾਂ ਤੱਕ ਇਹ ਕਰਦੀ ਰਹੀ ਪਰ ਪੌਲੁਸ ਅੱਕ ਗਿਆ ਅਤੇ ਮੁੜ ਕੇ ਉਸ ਆਤਮਾ ਨੂੰ ਕਿਹਾ, ਮੈਂ ਤੈਨੂੰ ਯਿਸੂ ਮਸੀਹ ਦੇ ਨਾਮ ਨਾਲ ਹੁਕਮ ਕਰਦਾ ਹਾਂ ਜੋ ਇਹ ਦੇ ਵਿੱਚੋਂ ਨਿੱਕਲ ਜਾ! ਅਤੇ ਉਸੇ ਸਮੇਂ ਉਹ ਨਿੱਕਲ ਗਈ।
19 ਪਰ ਜਦੋਂ ਉਹ ਦੇ ਮਾਲਕਾਂ ਨੇ ਵੇਖਿਆ ਜੋ ਸਾਡੀ ਕਮਾਈ ਦੀ ਆਸ ਖ਼ਤਮ ਹੋ ਗਈ ਤਾਂ ਪੌਲੁਸ ਅਤੇ ਸੀਲਾਸ ਨੂੰ ਫੜ੍ਹ ਕੇ ਬਜ਼ਾਰ ਵਿੱਚ ਅਧਿਕਾਰੀਆਂ ਦੇ ਕੋਲ ਖਿੱਚ ਕੇ ਲੈ ਗਏ।
20 ਅਤੇ ਉਨ੍ਹਾਂ ਨੇ ਸਰਦਾਰਾਂ ਦੇ ਅੱਗੇ ਲੈ ਜਾ ਕੇ ਕਿਹਾ ਕਿ ਉਹ ਮਨੁੱਖ ਜਿਹੜੇ ਯਹੂਦੀ ਹਨ ਸਾਡੇ ਸ਼ਹਿਰ ਵਿੱਚ ਬਹੁਤ ਗੜਬੜੀ ਕਰਦੇ ਹਨ।
21 ਅਤੇ ਸਾਨੂੰ ਅਜਿਹੀਆਂ ਰੀਤਾਂ ਦੱਸਦੇ ਹਨ ਕਿ ਜੋ ਕਿਸੇ ਰੋਮੀ ਦੇ ਮੰਨਣ ਅਤੇ ਪੂਰਾ ਕਰਨ ਦੇ ਯੋਗ ਨਹੀਂ।
ਰਸੂਲਾਂ ਦੇ ਕਰਤੱਬ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ