17ਇਸ ਲਈ ਉਹ ਪ੍ਰਾਰਥਨਾ ਘਰਾਂ ਵਿੱਚ ਯਹੂਦੀਆਂ ਅਤੇ ਭਗਤ ਲੋਕਾਂ ਦੇ ਨਾਲ ਅਤੇ ਰੋਜ਼ ਬਜ਼ਾਰ ਵਿੱਚ ਉਨ੍ਹਾਂ ਲੋਕਾਂ ਨਾਲ ਜੋ ਉਸ ਨੂੰ ਮਿਲਦੇ ਸਨ, ਵਾਦ-ਵਿਵਾਦ ਕਰਦਾ ਸੀ।
18ਅਪਿਕੂਰੀ ਅਤੇ ਸਤੋਇਕੀ ਸ਼ਾਸਤਰੀਆਂ ਵਿੱਚੋਂ ਵੀ ਕੁਝ ਉਸ ਨਾਲ ਵਾਦ-ਵਿਵਾਦ ਕਰਨ ਲੱਗੇ ਅਤੇ ਕਈਆਂ ਨੇ ਆਖਿਆ ਕਿ ਇਹ ਬਕਵਾਦੀ ਕੀ ਆਖਣਾ ਚਾਹੁੰਦਾ ਹੈ? ਕਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਕੋਈ ਹੈ ਕਿਉਂ ਜੋ ਉਹ ਯਿਸੂ ਦੀ ਅਤੇ ਉਸ ਦੇ ਜੀ ਉੱਠਣ ਦੀ ਖੁਸ਼ਖਬਰੀ ਸੁਣਾਉਂਦਾ ਸੀ।
19ਉਹ ਉਸ ਨੂੰ ਫੜ੍ਹ ਕੇ ਅਰਿਯੁਪਗੁਸ ਉੱਤੇ ਲੈ ਗਏ ਅਤੇ ਬੋਲੇ, ਕੀ ਅਸੀਂ ਪੁੱਛ ਸਕਦੇ ਹਾਂ ਕਿ ਉਹ ਨਵੀਂ ਸਿੱਖਿਆ ਜੋ ਤੂੰ ਦਿੰਦਾ ਹੈ ਕੀ ਹੈ?