2ਅਤੇ ਪੌਲੁਸ ਆਪਣੀ ਰੀਤੀ ਅਨੁਸਾਰ ਉਨ੍ਹਾਂ ਦੇ ਕੋਲ ਅੰਦਰ ਗਿਆ ਅਤੇ ਤਿੰਨ ਸਬਤ ਦੇ ਦਿਨਾਂ ਤੱਕ ਉਨ੍ਹਾਂ ਨੂੰ ਪਵਿੱਤਰ ਗ੍ਰੰਥ ਸੁਣਾਉਂਦਾ ਰਿਹਾ,
3ਅਤੇ ਅਰਥ ਖੋਲ੍ਹ ਕੇ ਉਹ ਨੇ ਇਹ ਦੱਸਿਆ ਕਿ ਮਸੀਹ ਦਾ ਦੁੱਖ ਭੋਗਣਾ ਅਤੇ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰੀ ਸੀ ਅਤੇ ਇਹ ਯਿਸੂ ਜਿਸ ਦੀ ਮੈਂ ਤੁਹਾਨੂੰ ਖ਼ਬਰ ਦਿੰਦਾ ਹਾਂ ਉਹ ਹੀ ਮਸੀਹ ਹੈ।
4ਸੋ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਮੰਨ ਲਿਆ, ਇਸ ਤਰ੍ਹਾਂ ਭਗਤ ਯੂਨਾਨੀਆਂ ਵਿੱਚੋਂ ਬਹੁਤ ਲੋਕ ਅਤੇ ਬਹੁਤ ਸਾਰੀਆਂ ਪਤਵੰਤੀ ਇਸਤਰੀਆਂ ਵੀ ਪੌਲੁਸ ਅਤੇ ਸੀਲਾਸ ਦੇ ਨਾਲ ਰਲ ਗਈਆਂ।
5ਪਰ ਯਹੂਦੀਆਂ ਨੇ ਖੁਣਸ ਕਰਕੇ ਬਜ਼ਾਰ ਦੇ ਵਿੱਚੋਂ ਕਈ ਬੁਰੇ ਲੋਕਾਂ ਨੂੰ ਆਪਣੇ ਨਾਲ ਰਲਾ ਲਿਆ ਅਤੇ ਭੀੜ ਕਰ ਕੇ ਨਗਰ ਵਿੱਚ ਰੌਲ਼ਾ ਪਾ ਦਿੱਤਾ ਅਤੇ ਉਹ ਯਾਸੋਨ ਦੇ ਘਰ ਉੱਤੇ ਹਮਲਾ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੋਲ ਬਾਹਰ ਲਿਆਉਣਾ ਚਾਹੁੰਦੇ ਸਨ।
6ਪਰ ਜਦੋਂ ਉਹ ਨਾ ਲੱਭੇ ਤਾਂ ਯਾਸੋਨ ਅਤੇ ਕਈ ਭਰਾਵਾਂ ਨੂੰ ਨਗਰ ਦੇ ਅਧਿਕਾਰੀਆਂ ਅੱਗੇ ਇਸ ਤਰ੍ਹਾਂ ਰੌਲ਼ਾ ਪਾ ਕੇ ਖਿੱਚ ਲਿਆਏ ਕਿ ਇਹ ਲੋਕ ਜਿਨ੍ਹਾਂ ਨੇ ਸੰਸਾਰ ਨੂੰ ਉਲਟਾ ਪੁਲਟਾ ਕਰ ਦਿੱਤਾ ਹੈ, ਇੱਥੇ ਵੀ ਆ ਗਏ ਹਨ!
7ਯਾਸੋਨ ਨੇ ਉਨ੍ਹਾਂ ਨੂੰ ਆਪਣੇ ਘਰ ਵਿੱਚ ਰੱਖਿਆ ਅਤੇ ਇਹ ਸਭ ਕੈਸਰ ਦੇ ਹੁਕਮਾਂ ਦੇ ਵਿਰੁੱਧ ਕਹਿੰਦੇ ਹਨ ਕਿ ਪਾਤਸ਼ਾਹ ਤਾਂ ਯਿਸੂ ਹੀ ਹੈ।
8ਸੋ ਉਨ੍ਹਾਂ ਨੇ ਲੋਕਾਂ ਨੂੰ ਅਤੇ ਨਗਰ ਦੇ ਅਧਿਕਾਰੀਆਂ ਨੂੰ ਇਹ ਗੱਲਾਂ ਸੁਣਾ ਕੇ ਡਰਾ ਦਿੱਤਾ।
9ਤਾਂ ਉਹਨਾਂ ਨੇ ਯਾਸੋਨ ਅਤੇ ਦੂਜਿਆਂ ਤੋਂ ਜ਼ਮਾਨਤ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ।
10ਪਰ ਭਰਾਵਾਂ ਨੇ ਰਾਤ ਦੇ ਸਮੇਂ ਹੀ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਨੂੰ ਭੇਜ ਦਿੱਤਾ ਅਤੇ ਉਹ ਉੱਥੇ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ।
11ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ।
12ਇਸ ਲਈ ਬਹੁਤ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਅਤੇ ਪਤਵੰਤੀ ਯੂਨਾਨੀ ਇਸਤ੍ਰੀਆਂ ਅਤੇ ਆਦਮੀਆਂ ਵਿੱਚੋਂ ਵੀ ਬਹੁਤ ਸਾਰਿਆਂ ਨੇ ਵਿਸ਼ਵਾਸ ਕੀਤਾ।