Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 17

ਰਸੂਲਾਂ ਦੇ ਕਰਤੱਬ 17:20-28

Help us?
Click on verse(s) to share them!
20ਤੂੰ ਸਾਨੂੰ ਬਹੁਤ ਅਨੋਖੀਆਂ ਗੱਲਾਂ ਸੁਣਾਉਂਦਾ ਹੈ ਸੋ ਅਸੀਂ ਉਨ੍ਹਾਂ ਦਾ ਅਰਥ ਜਾਣਨਾ ਚਾਹੁੰਦੇ ਹਾਂ।
21ਸਾਰੇ ਅਥੇਨੀ ਲੋਕ ਅਤੇ ਜਿਹੜੇ ਪਰਦੇਸੀ ਉੱਥੇ ਰਹਿੰਦੇ ਸਨ, ਨਵੀਂਆਂ-ਨਵੀਂਆਂ ਗੱਲਾਂ ਸੁਣਨ ਅਤੇ ਸੁਣਾਉਣ ਤੋਂ ਬਿਨ੍ਹਾਂ ਆਪਣਾ ਸਮਾਂ ਕਿਸੇ ਕੰਮ ਵਿੱਚ ਨਹੀਂ ਗੁਜਾਰਦੇ ਸਨ।
22ਤਾਂ ਪੌਲੁਸ ਅਰਿਯੁਪਗੁਸ ਦੇ ਵਿੱਚ ਖੜ੍ਹਾ ਹੋ ਕੇ ਕਹਿਣ ਲੱਗਾ, ਹੇ ਅਥੇਨੀਓ, ਮੈਂ ਤੁਹਾਨੂੰ ਹਰ ਤਰ੍ਹਾਂ ਨਾਲ ਦੇਵਤਿਆਂ ਦੇ ਵੱਡੇ ਪੂਜਣ ਵਾਲੇ ਵੇਖਦਾ ਹਾਂ।
23ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਦੇਵਤਿਆਂ ਦੀਆਂ ਮੂਰਤਾਂ ਵੇਖੀਆਂ ਅਤੇ ਇੱਕ ਵੇਦੀ ਨੂੰ ਵੇਖਿਆ ਜਿਸ ਦੇ ਉੱਤੇ ਇਹ ਲਿਖਿਆ ਹੋਇਆ ਸੀ “ਅਣਜਾਣੇ ਦੇਵਤੇ ਲਈ”। ਇਸ ਲਈ ਜਿਸ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਉਸੇ ਦੀ ਖ਼ਬਰ ਦਿੰਦਾ ਹਾਂ।
24ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ।
25ਅਤੇ ਨਾ ਉਹ ਨੂੰ ਕਿਸੇ ਚੀਜ਼ ਤੋਂ ਥੋੜ ਹੈ ਨਾ ਉਹ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਖੁਦ ਹੀ ਸਭਨਾਂ ਨੂੰ ਜ਼ਿੰਦਗੀ, ਸਾਹ ਅਤੇ ਸਭ ਕੁਝ ਦਿੰਦਾ ਹੈ।
26ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਰਚਿਆ ਅਤੇ ਉਨ੍ਹਾਂ ਦਾ ਇੱਕ ਨਿਸਚਿਤ ਸਮਾਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ
27ਕਿ ਉਹ ਪਰਮੇਸ਼ੁਰ ਨੂੰ ਲੱਭਣ, ਕੀ ਜਾਣੀਏ ਉਸ ਨੂੰ ਲੱਭ ਲੈਣ ਭਾਵੇਂ ਉਹ ਸਾਡੇ ਵਿੱਚੋਂ ਕਿਸੇ ਤੋਂ ਦੂਰ ਨਹੀਂ।
28ਕਿਉਂਕਿ ਉਸੇ ਵਿੱਚ ਅਸੀਂ ਜਿਉਂਦੇ, ਤੁਰਦੇ ਫਿਰਦੇ, ਮੌਜੂਦ ਹਾਂ ਜਿਵੇਂ ਤੁਹਾਡੇ ਕਵੀਸ਼ਰਾਂ ਵਿੱਚੋਂ ਵੀ ਬਹੁਤ ਨੇ ਆਖਿਆ ਹੈ, ਕਿ ਅਸੀਂ ਤਾਂ ਉਹ ਦੀ ਅੰਸ ਵੀ ਹਾਂ।

Read ਰਸੂਲਾਂ ਦੇ ਕਰਤੱਬ 17ਰਸੂਲਾਂ ਦੇ ਕਰਤੱਬ 17
Compare ਰਸੂਲਾਂ ਦੇ ਕਰਤੱਬ 17:20-28ਰਸੂਲਾਂ ਦੇ ਕਰਤੱਬ 17:20-28