Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 17

ਰਸੂਲਾਂ ਦੇ ਕਰਤੱਬ 17:9-26

Help us?
Click on verse(s) to share them!
9ਤਾਂ ਉਹਨਾਂ ਨੇ ਯਾਸੋਨ ਅਤੇ ਦੂਜਿਆਂ ਤੋਂ ਜ਼ਮਾਨਤ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ।
10ਪਰ ਭਰਾਵਾਂ ਨੇ ਰਾਤ ਦੇ ਸਮੇਂ ਹੀ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਨੂੰ ਭੇਜ ਦਿੱਤਾ ਅਤੇ ਉਹ ਉੱਥੇ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ।
11ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ।
12ਇਸ ਲਈ ਬਹੁਤ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਅਤੇ ਪਤਵੰਤੀ ਯੂਨਾਨੀ ਇਸਤ੍ਰੀਆਂ ਅਤੇ ਆਦਮੀਆਂ ਵਿੱਚੋਂ ਵੀ ਬਹੁਤ ਸਾਰਿਆਂ ਨੇ ਵਿਸ਼ਵਾਸ ਕੀਤਾ।
13ਪਰ ਜਦੋਂ ਥਸਲੁਨੀਕੇ ਦੇ ਯਹੂਦੀਆਂ ਨੇ ਜਾਣਿਆ ਕਿ ਪੌਲੁਸ ਪਰਮੇਸ਼ੁਰ ਦਾ ਬਚਨ ਬਰਿਯਾ ਵਿੱਚ ਵੀ ਸੁਣਾਉਂਦਾ ਹੈ ਤਾਂ ਉੱਥੇ ਵੀ ਆ ਕੇ ਲੋਕਾਂ ਨੂੰ ਭਰਮਾਉਣ ਅਤੇ ਡਰਾਉਣ ਲੱਗੇ।
14ਤਦ ਭਰਾਵਾਂ ਨੇ ਪੌਲੁਸ ਨੂੰ ਵਿਦਿਆ ਕੀਤਾ ਕਿ ਸਮੁੰਦਰ ਤੱਕ ਜਾਵੇ ਪਰ ਸੀਲਾਸ ਅਤੇ ਤਿਮੋਥਿਉਸ ਉੱਥੇ ਹੀ ਰਹੇ।
15ਪਰ ਪੌਲੁਸ ਦੇ ਪਹੁੰਚਾਉਣ ਵਾਲਿਆਂ ਨੇ ਉਹ ਨੂੰ ਅਥੇਨੈ ਤੱਕ ਲਿਆਏ, ਸੀਲਾਸ ਅਤੇ ਤਿਮੋਥਿਉਸ ਦੇ ਲਈ ਹੁਕਮ ਲੈ ਕੇ, ਕਿ ਜਿਸ ਤਰ੍ਹਾਂ ਵੀ ਹੋ ਸਕੇ ਜਲਦੀ ਉਹ ਦੇ ਕੋਲ ਆ ਜਾਣ, ਅਤੇ ਉਹ ਤੁਰ ਪਏ।
16ਜਦੋਂ ਪੌਲੁਸ ਅਥੇਨੈ ਵਿੱਚ ਉਨ੍ਹਾਂ ਦੀ ਉਡੀਕ ਕਰਦਾ ਸੀ, ਤਦ ਸ਼ਹਿਰ ਨੂੰ ਮੂਰਤਾਂ ਨਾਲ ਭਰਿਆ ਹੋਇਆ ਵੇਖ ਕੇ ਉਹ ਦਾ ਆਤਮਾ ਜਲ ਗਿਆ।
17ਇਸ ਲਈ ਉਹ ਪ੍ਰਾਰਥਨਾ ਘਰਾਂ ਵਿੱਚ ਯਹੂਦੀਆਂ ਅਤੇ ਭਗਤ ਲੋਕਾਂ ਦੇ ਨਾਲ ਅਤੇ ਰੋਜ਼ ਬਜ਼ਾਰ ਵਿੱਚ ਉਨ੍ਹਾਂ ਲੋਕਾਂ ਨਾਲ ਜੋ ਉਸ ਨੂੰ ਮਿਲਦੇ ਸਨ, ਵਾਦ-ਵਿਵਾਦ ਕਰਦਾ ਸੀ।
18ਅਪਿਕੂਰੀ ਅਤੇ ਸਤੋਇਕੀ ਸ਼ਾਸਤਰੀਆਂ ਵਿੱਚੋਂ ਵੀ ਕੁਝ ਉਸ ਨਾਲ ਵਾਦ-ਵਿਵਾਦ ਕਰਨ ਲੱਗੇ ਅਤੇ ਕਈਆਂ ਨੇ ਆਖਿਆ ਕਿ ਇਹ ਬਕਵਾਦੀ ਕੀ ਆਖਣਾ ਚਾਹੁੰਦਾ ਹੈ? ਕਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਕੋਈ ਹੈ ਕਿਉਂ ਜੋ ਉਹ ਯਿਸੂ ਦੀ ਅਤੇ ਉਸ ਦੇ ਜੀ ਉੱਠਣ ਦੀ ਖੁਸ਼ਖਬਰੀ ਸੁਣਾਉਂਦਾ ਸੀ।
19ਉਹ ਉਸ ਨੂੰ ਫੜ੍ਹ ਕੇ ਅਰਿਯੁਪਗੁਸ ਉੱਤੇ ਲੈ ਗਏ ਅਤੇ ਬੋਲੇ, ਕੀ ਅਸੀਂ ਪੁੱਛ ਸਕਦੇ ਹਾਂ ਕਿ ਉਹ ਨਵੀਂ ਸਿੱਖਿਆ ਜੋ ਤੂੰ ਦਿੰਦਾ ਹੈ ਕੀ ਹੈ?
20ਤੂੰ ਸਾਨੂੰ ਬਹੁਤ ਅਨੋਖੀਆਂ ਗੱਲਾਂ ਸੁਣਾਉਂਦਾ ਹੈ ਸੋ ਅਸੀਂ ਉਨ੍ਹਾਂ ਦਾ ਅਰਥ ਜਾਣਨਾ ਚਾਹੁੰਦੇ ਹਾਂ।
21ਸਾਰੇ ਅਥੇਨੀ ਲੋਕ ਅਤੇ ਜਿਹੜੇ ਪਰਦੇਸੀ ਉੱਥੇ ਰਹਿੰਦੇ ਸਨ, ਨਵੀਂਆਂ-ਨਵੀਂਆਂ ਗੱਲਾਂ ਸੁਣਨ ਅਤੇ ਸੁਣਾਉਣ ਤੋਂ ਬਿਨ੍ਹਾਂ ਆਪਣਾ ਸਮਾਂ ਕਿਸੇ ਕੰਮ ਵਿੱਚ ਨਹੀਂ ਗੁਜਾਰਦੇ ਸਨ।
22ਤਾਂ ਪੌਲੁਸ ਅਰਿਯੁਪਗੁਸ ਦੇ ਵਿੱਚ ਖੜ੍ਹਾ ਹੋ ਕੇ ਕਹਿਣ ਲੱਗਾ, ਹੇ ਅਥੇਨੀਓ, ਮੈਂ ਤੁਹਾਨੂੰ ਹਰ ਤਰ੍ਹਾਂ ਨਾਲ ਦੇਵਤਿਆਂ ਦੇ ਵੱਡੇ ਪੂਜਣ ਵਾਲੇ ਵੇਖਦਾ ਹਾਂ।
23ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਦੇਵਤਿਆਂ ਦੀਆਂ ਮੂਰਤਾਂ ਵੇਖੀਆਂ ਅਤੇ ਇੱਕ ਵੇਦੀ ਨੂੰ ਵੇਖਿਆ ਜਿਸ ਦੇ ਉੱਤੇ ਇਹ ਲਿਖਿਆ ਹੋਇਆ ਸੀ “ਅਣਜਾਣੇ ਦੇਵਤੇ ਲਈ”। ਇਸ ਲਈ ਜਿਸ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਉਸੇ ਦੀ ਖ਼ਬਰ ਦਿੰਦਾ ਹਾਂ।
24ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ।
25ਅਤੇ ਨਾ ਉਹ ਨੂੰ ਕਿਸੇ ਚੀਜ਼ ਤੋਂ ਥੋੜ ਹੈ ਨਾ ਉਹ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਖੁਦ ਹੀ ਸਭਨਾਂ ਨੂੰ ਜ਼ਿੰਦਗੀ, ਸਾਹ ਅਤੇ ਸਭ ਕੁਝ ਦਿੰਦਾ ਹੈ।
26ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਰਚਿਆ ਅਤੇ ਉਨ੍ਹਾਂ ਦਾ ਇੱਕ ਨਿਸਚਿਤ ਸਮਾਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ

Read ਰਸੂਲਾਂ ਦੇ ਕਰਤੱਬ 17ਰਸੂਲਾਂ ਦੇ ਕਰਤੱਬ 17
Compare ਰਸੂਲਾਂ ਦੇ ਕਰਤੱਬ 17:9-26ਰਸੂਲਾਂ ਦੇ ਕਰਤੱਬ 17:9-26