12ਪਰ ਜਦੋਂ ਗਾਲੀਓ ਅਖਾਯਾ ਦਾ ਅਧਿਕਾਰੀ ਸੀ ਤਾਂ ਯਹੂਦੀ ਮਿਲ ਕੇ ਪੌਲੁਸ ਉੱਤੇ ਚੜ੍ਹ ਆਏ ਅਤੇ ਉਹ ਨੂੰ ਅਦਾਲਤ ਵਿੱਚ ਲੈ ਜਾ ਕੇ ਬੋਲੇ,
13ਇਹ ਮਨੁੱਖ ਲੋਕਾਂ ਨੂੰ ਬਿਵਸਥਾ ਤੋਂ ਵਿਰੁੱਧ ਪਰਮੇਸ਼ੁਰ ਦੀ ਬੰਦਗੀ ਕਰਨ ਨੂੰ ਭਰਮਾਉਂਦਾ ਹੈ।
14ਪਰ ਜਦੋਂ ਪੌਲੁਸ ਬੋਲਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, ਹੇ ਯਹੂਦੀਓ ਜੇ ਕੁਝ ਬੁਰਾਈ ਦੀ ਗੱਲ ਹੁੰਦੀ ਤਾਂ ਮੇਰੇ ਲਈ ਤੁਹਾਨੂੰ ਸੁਣਨਾ ਯੋਗ ਹੁੰਦਾ।