12 ਪਰ ਜਦੋਂ ਗਾਲੀਓ ਅਖਾਯਾ ਦਾ ਅਧਿਕਾਰੀ ਸੀ ਤਾਂ ਯਹੂਦੀ ਮਿਲ ਕੇ ਪੌਲੁਸ ਉੱਤੇ ਚੜ੍ਹ ਆਏ ਅਤੇ ਉਹ ਨੂੰ ਅਦਾਲਤ ਵਿੱਚ ਲੈ ਜਾ ਕੇ ਬੋਲੇ,
13 ਇਹ ਮਨੁੱਖ ਲੋਕਾਂ ਨੂੰ ਬਿਵਸਥਾ ਤੋਂ ਵਿਰੁੱਧ ਪਰਮੇਸ਼ੁਰ ਦੀ ਬੰਦਗੀ ਕਰਨ ਨੂੰ ਭਰਮਾਉਂਦਾ ਹੈ।
14 ਪਰ ਜਦੋਂ ਪੌਲੁਸ ਬੋਲਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, ਹੇ ਯਹੂਦੀਓ ਜੇ ਕੁਝ ਬੁਰਾਈ ਦੀ ਗੱਲ ਹੁੰਦੀ ਤਾਂ ਮੇਰੇ ਲਈ ਤੁਹਾਨੂੰ ਸੁਣਨਾ ਯੋਗ ਹੁੰਦਾ।