16ਤਾਂ ਉਸ ਨੇ ਉਨ੍ਹਾਂ ਨੂੰ ਅਦਾਲਤੋਂ ਬਾਹਰ ਕੱਢ ਦਿੱਤਾ।
17ਤਾਂ ਉਨ੍ਹਾਂ ਨੇ ਪ੍ਰਾਰਥਨਾ ਘਰ ਦੇ ਸਰਦਾਰ ਸੋਸਥਨੇਸ ਨੂੰ ਫੜ੍ਹ ਕੇ ਅਦਾਲਤ ਦੇ ਸਾਹਮਣੇ ਮਾਰਿਆ ਪਰ ਗਾਲੀਓ ਨੇ ਇਨ੍ਹਾਂ ਗੱਲਾਂ ਵੱਲ ਕੁਝ ਧਿਆਨ ਨਾ ਕੀਤਾ।
18ਪੌਲੁਸ ਹੋਰ ਵੀ ਬਹੁਤ ਦਿਨ ਉੱਥੇ ਠਹਿਰ ਕੇ ਫੇਰ ਭਰਾਵਾਂ ਕੋਲੋਂ ਵਿਦਾ ਹੋਇਆ ਅਤੇ ਪ੍ਰਿਸਕਿੱਲਾ ਅਤੇ ਅਕੂਲਾ ਦੇ ਸੰਗ ਜਹਾਜ਼ ਤੇ ਸੀਰੀਯਾ ਦੀ ਵੱਲ ਨੂੰ ਚੱਲਿਆ ਗਿਆ ਕੰਖਰਿਯਾ ਵਿੱਚ ਸਿਰ ਮੁਨਾਇਆ, ਕਿਉਂ ਜੋ ਉਹ ਨੇ ਮੰਨਤ ਮੰਨੀ ਸੀ।
19ਅਤੇ ਅਫ਼ਸੁਸ ਵਿੱਚ ਉਨ੍ਹਾਂ ਨੂੰ ਉੱਥੇ ਹੀ ਛੱਡਿਆ, ਪਰ ਆਪ ਪ੍ਰਾਰਥਨਾ ਘਰ ਵਿੱਚ ਜਾ ਕੇ ਯਹੂਦੀਆਂ ਦੇ ਨਾਲ ਬਹਿਸ ਕੀਤੀ।
20ਤਾਂ ਉਨ੍ਹਾਂ ਨੇ ਉਹ ਦੇ ਅੱਗੇ ਬੇਨਤੀ ਕੀਤੀ ਕਿ ਉਹ ਕੁਝ ਦਿਨ ਹੋਰ ਰਹੇ ਪਰ ਉਹ ਨੇ ਨਾ ਮੰਨਿਆ।
21ਪਰੰਤੂ ਇਹ ਕਹਿ ਕੇ ਭਈ ਪਰਮੇਸ਼ੁਰ ਚਾਹੇ ਤਾਂ ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ ਉਹ ਉਨ੍ਹਾਂ ਕੋਲੋਂ ਵਿਦਾ ਹੋਇਆ ਅਤੇ ਜਹਾਜ਼ ਤੇ ਚੜ੍ਹ ਕੇ ਅਫ਼ਸੁਸ ਤੋਂ ਚੱਲਿਆ ਗਿਆ।
22ਉਹ ਕੈਸਰਿਯਾ ਵਿੱਚ ਉਤਰਿਆ ਅਤੇ ਜਦੋਂ ਉਹ ਨੇ ਕਲੀਸਿਯਾ ਦੀ ਸੁੱਖ-ਸਾਂਦ ਪੁੱਛੀ ਤਦ ਉਹ ਅੰਤਾਕਿਯਾ ਨੂੰ ਚੱਲਿਆ ਗਿਆ।
23ਉੱਥੇ ਕੁਝ ਚਿਰ ਰਹਿ ਕੇ ਉਹ ਚੱਲਿਆ ਗਿਆ, ਅਤੇ ਗਲਾਤਿਯਾ ਅਤੇ ਫ਼ਰੂਗਿਯਾ ਦੇ ਇਲਾਕੇ ਵਿੱਚ ਥਾਂ-ਥਾਂ ਫ਼ਿਰ ਕੇ ਸਾਰਿਆਂ ਚੇਲਿਆਂ ਨੂੰ ਤਕੜਾ ਕਰਦਾ ਗਿਆ।
24ਅਪੁੱਲੋਸ ਨਾਮ ਦਾ ਇੱਕ ਯਹੂਦੀ ਜਿਸ ਦਾ ਜਨਮ ਸਿਕੰਦਰਿਯਾ ਵਿੱਚ ਹੋਇਆ ਸੀ, ਵਧੀਆ ਬੋਲਣ ਵਾਲਾ ਅਤੇ ਪਵਿੱਤਰ ਗ੍ਰੰਥਾਂ ਦਾ ਮਾਹਿਰ ਸੀ ਉਹ ਅਫ਼ਸੁਸ ਵਿੱਚ ਆਇਆ।
25ਇਸ ਨੇ ਪ੍ਰਭੂ ਦੇ ਰਾਹ ਦੀ ਸਿੱਖਿਆ ਪਾਈ ਸੀ ਅਤੇ ਆਤਮਿਕ ਉਤਸ਼ਾਹ ਨਾਲ ਯਿਸੂ ਦੀਆਂ ਗੱਲਾਂ ਪੂਰੀ ਰੀਝ ਨਾਲ ਸੁਣਾਉਂਦਾ ਅਤੇ ਸਿਖਾਉਂਦਾ ਸੀ ਪਰ ਉਹ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਹੀ ਜਾਣਦਾ ਸੀ।