Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 18

ਰਸੂਲਾਂ ਦੇ ਕਰਤੱਬ 18:19-28

Help us?
Click on verse(s) to share them!
19ਅਤੇ ਅਫ਼ਸੁਸ ਵਿੱਚ ਉਨ੍ਹਾਂ ਨੂੰ ਉੱਥੇ ਹੀ ਛੱਡਿਆ, ਪਰ ਆਪ ਪ੍ਰਾਰਥਨਾ ਘਰ ਵਿੱਚ ਜਾ ਕੇ ਯਹੂਦੀਆਂ ਦੇ ਨਾਲ ਬਹਿਸ ਕੀਤੀ।
20ਤਾਂ ਉਨ੍ਹਾਂ ਨੇ ਉਹ ਦੇ ਅੱਗੇ ਬੇਨਤੀ ਕੀਤੀ ਕਿ ਉਹ ਕੁਝ ਦਿਨ ਹੋਰ ਰਹੇ ਪਰ ਉਹ ਨੇ ਨਾ ਮੰਨਿਆ।
21ਪਰੰਤੂ ਇਹ ਕਹਿ ਕੇ ਭਈ ਪਰਮੇਸ਼ੁਰ ਚਾਹੇ ਤਾਂ ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ ਉਹ ਉਨ੍ਹਾਂ ਕੋਲੋਂ ਵਿਦਾ ਹੋਇਆ ਅਤੇ ਜਹਾਜ਼ ਤੇ ਚੜ੍ਹ ਕੇ ਅਫ਼ਸੁਸ ਤੋਂ ਚੱਲਿਆ ਗਿਆ।
22ਉਹ ਕੈਸਰਿਯਾ ਵਿੱਚ ਉਤਰਿਆ ਅਤੇ ਜਦੋਂ ਉਹ ਨੇ ਕਲੀਸਿਯਾ ਦੀ ਸੁੱਖ-ਸਾਂਦ ਪੁੱਛੀ ਤਦ ਉਹ ਅੰਤਾਕਿਯਾ ਨੂੰ ਚੱਲਿਆ ਗਿਆ।
23ਉੱਥੇ ਕੁਝ ਚਿਰ ਰਹਿ ਕੇ ਉਹ ਚੱਲਿਆ ਗਿਆ, ਅਤੇ ਗਲਾਤਿਯਾ ਅਤੇ ਫ਼ਰੂਗਿਯਾ ਦੇ ਇਲਾਕੇ ਵਿੱਚ ਥਾਂ-ਥਾਂ ਫ਼ਿਰ ਕੇ ਸਾਰਿਆਂ ਚੇਲਿਆਂ ਨੂੰ ਤਕੜਾ ਕਰਦਾ ਗਿਆ।
24ਅਪੁੱਲੋਸ ਨਾਮ ਦਾ ਇੱਕ ਯਹੂਦੀ ਜਿਸ ਦਾ ਜਨਮ ਸਿਕੰਦਰਿਯਾ ਵਿੱਚ ਹੋਇਆ ਸੀ, ਵਧੀਆ ਬੋਲਣ ਵਾਲਾ ਅਤੇ ਪਵਿੱਤਰ ਗ੍ਰੰਥਾਂ ਦਾ ਮਾਹਿਰ ਸੀ ਉਹ ਅਫ਼ਸੁਸ ਵਿੱਚ ਆਇਆ।
25ਇਸ ਨੇ ਪ੍ਰਭੂ ਦੇ ਰਾਹ ਦੀ ਸਿੱਖਿਆ ਪਾਈ ਸੀ ਅਤੇ ਆਤਮਿਕ ਉਤਸ਼ਾਹ ਨਾਲ ਯਿਸੂ ਦੀਆਂ ਗੱਲਾਂ ਪੂਰੀ ਰੀਝ ਨਾਲ ਸੁਣਾਉਂਦਾ ਅਤੇ ਸਿਖਾਉਂਦਾ ਸੀ ਪਰ ਉਹ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਹੀ ਜਾਣਦਾ ਸੀ।
26ਉਹ ਪ੍ਰਾਰਥਨਾ ਘਰ ਵਿੱਚ ਬੇਧੜਕ ਬੋਲਣ ਲੱਗਾ ਪਰ ਜਦੋਂ ਪ੍ਰਿਸਕਿੱਲਾ ਅਤੇ ਅਕੂਲਾ ਨੇ ਉਹ ਦੀ ਸੁਣੀ ਤਾਂ ਉਸ ਨੂੰ ਆਪਣੇ ਨਾਲ ਰਲਾ ਕੇ, ਉਸ ਨੂੰ ਪਰਮੇਸ਼ੁਰ ਦਾ ਰਾਹ ਹੋਰ ਵੀ ਠੀਕ ਤਰ੍ਹਾਂ ਨਾਲ ਦੱਸਿਆ।
27ਜਦੋਂ ਉਸ ਨੇ ਅਖਾਯਾ ਨੂੰ ਜਾਣ ਦੀ ਦਲੀਲ ਕੀਤੀ ਤਦ ਭਰਾਵਾਂ ਨੇ ਉਸ ਨੂੰ ਦਿਲਾਸਾ ਦਿੱਤਾ ਅਤੇ ਚੇਲਿਆਂ ਨੂੰ ਲਿਖ ਭੇਜਿਆ ਕਿ ਉਸ ਦਾ ਆਦਰ ਕਰਨ। ਸੋ ਉਸ ਨੇ ਉੱਥੇ ਪਹੁੰਚ ਕੇ ਉਨ੍ਹਾਂ ਦੀ ਵੱਡੀ ਸਹਾਇਤਾ ਕੀਤੀ, ਜਿਨ੍ਹਾਂ ਕਿਰਪਾ ਦੇ ਕਾਰਨ ਵਿਸ਼ਵਾਸ ਕੀਤਾ ਸੀ।
28ਕਿਉਂ ਜੋ ਉਸ ਨੇ ਪਵਿੱਤਰ ਗ੍ਰੰਥਾਂ ਤੋਂ ਸਬੂਤ ਦੇ ਕੇ ਜੋ ਯਿਸੂ ਉਹੀ ਮਸੀਹ ਹੈ, ਵੱਡੀ ਤਕੜਾਈ ਨਾਲ ਸਭਨਾਂ ਦੇ ਸਾਹਮਣੇ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ।

Read ਰਸੂਲਾਂ ਦੇ ਕਰਤੱਬ 18ਰਸੂਲਾਂ ਦੇ ਕਰਤੱਬ 18
Compare ਰਸੂਲਾਂ ਦੇ ਕਰਤੱਬ 18:19-28ਰਸੂਲਾਂ ਦੇ ਕਰਤੱਬ 18:19-28