Text copied!
Bibles in Panjabi

ਰਸੂਲਾਂ ਦੇ ਕਰਤੱਬ 18:19-28 in Panjabi

Help us?

ਰਸੂਲਾਂ ਦੇ ਕਰਤੱਬ 18:19-28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਅਤੇ ਅਫ਼ਸੁਸ ਵਿੱਚ ਉਨ੍ਹਾਂ ਨੂੰ ਉੱਥੇ ਹੀ ਛੱਡਿਆ, ਪਰ ਆਪ ਪ੍ਰਾਰਥਨਾ ਘਰ ਵਿੱਚ ਜਾ ਕੇ ਯਹੂਦੀਆਂ ਦੇ ਨਾਲ ਬਹਿਸ ਕੀਤੀ।
20 ਤਾਂ ਉਨ੍ਹਾਂ ਨੇ ਉਹ ਦੇ ਅੱਗੇ ਬੇਨਤੀ ਕੀਤੀ ਕਿ ਉਹ ਕੁਝ ਦਿਨ ਹੋਰ ਰਹੇ ਪਰ ਉਹ ਨੇ ਨਾ ਮੰਨਿਆ।
21 ਪਰੰਤੂ ਇਹ ਕਹਿ ਕੇ ਭਈ ਪਰਮੇਸ਼ੁਰ ਚਾਹੇ ਤਾਂ ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ ਉਹ ਉਨ੍ਹਾਂ ਕੋਲੋਂ ਵਿਦਾ ਹੋਇਆ ਅਤੇ ਜਹਾਜ਼ ਤੇ ਚੜ੍ਹ ਕੇ ਅਫ਼ਸੁਸ ਤੋਂ ਚੱਲਿਆ ਗਿਆ।
22 ਉਹ ਕੈਸਰਿਯਾ ਵਿੱਚ ਉਤਰਿਆ ਅਤੇ ਜਦੋਂ ਉਹ ਨੇ ਕਲੀਸਿਯਾ ਦੀ ਸੁੱਖ-ਸਾਂਦ ਪੁੱਛੀ ਤਦ ਉਹ ਅੰਤਾਕਿਯਾ ਨੂੰ ਚੱਲਿਆ ਗਿਆ।
23 ਉੱਥੇ ਕੁਝ ਚਿਰ ਰਹਿ ਕੇ ਉਹ ਚੱਲਿਆ ਗਿਆ, ਅਤੇ ਗਲਾਤਿਯਾ ਅਤੇ ਫ਼ਰੂਗਿਯਾ ਦੇ ਇਲਾਕੇ ਵਿੱਚ ਥਾਂ-ਥਾਂ ਫ਼ਿਰ ਕੇ ਸਾਰਿਆਂ ਚੇਲਿਆਂ ਨੂੰ ਤਕੜਾ ਕਰਦਾ ਗਿਆ।
24 ਅਪੁੱਲੋਸ ਨਾਮ ਦਾ ਇੱਕ ਯਹੂਦੀ ਜਿਸ ਦਾ ਜਨਮ ਸਿਕੰਦਰਿਯਾ ਵਿੱਚ ਹੋਇਆ ਸੀ, ਵਧੀਆ ਬੋਲਣ ਵਾਲਾ ਅਤੇ ਪਵਿੱਤਰ ਗ੍ਰੰਥਾਂ ਦਾ ਮਾਹਿਰ ਸੀ ਉਹ ਅਫ਼ਸੁਸ ਵਿੱਚ ਆਇਆ।
25 ਇਸ ਨੇ ਪ੍ਰਭੂ ਦੇ ਰਾਹ ਦੀ ਸਿੱਖਿਆ ਪਾਈ ਸੀ ਅਤੇ ਆਤਮਿਕ ਉਤਸ਼ਾਹ ਨਾਲ ਯਿਸੂ ਦੀਆਂ ਗੱਲਾਂ ਪੂਰੀ ਰੀਝ ਨਾਲ ਸੁਣਾਉਂਦਾ ਅਤੇ ਸਿਖਾਉਂਦਾ ਸੀ ਪਰ ਉਹ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਹੀ ਜਾਣਦਾ ਸੀ।
26 ਉਹ ਪ੍ਰਾਰਥਨਾ ਘਰ ਵਿੱਚ ਬੇਧੜਕ ਬੋਲਣ ਲੱਗਾ ਪਰ ਜਦੋਂ ਪ੍ਰਿਸਕਿੱਲਾ ਅਤੇ ਅਕੂਲਾ ਨੇ ਉਹ ਦੀ ਸੁਣੀ ਤਾਂ ਉਸ ਨੂੰ ਆਪਣੇ ਨਾਲ ਰਲਾ ਕੇ, ਉਸ ਨੂੰ ਪਰਮੇਸ਼ੁਰ ਦਾ ਰਾਹ ਹੋਰ ਵੀ ਠੀਕ ਤਰ੍ਹਾਂ ਨਾਲ ਦੱਸਿਆ।
27 ਜਦੋਂ ਉਸ ਨੇ ਅਖਾਯਾ ਨੂੰ ਜਾਣ ਦੀ ਦਲੀਲ ਕੀਤੀ ਤਦ ਭਰਾਵਾਂ ਨੇ ਉਸ ਨੂੰ ਦਿਲਾਸਾ ਦਿੱਤਾ ਅਤੇ ਚੇਲਿਆਂ ਨੂੰ ਲਿਖ ਭੇਜਿਆ ਕਿ ਉਸ ਦਾ ਆਦਰ ਕਰਨ। ਸੋ ਉਸ ਨੇ ਉੱਥੇ ਪਹੁੰਚ ਕੇ ਉਨ੍ਹਾਂ ਦੀ ਵੱਡੀ ਸਹਾਇਤਾ ਕੀਤੀ, ਜਿਨ੍ਹਾਂ ਕਿਰਪਾ ਦੇ ਕਾਰਨ ਵਿਸ਼ਵਾਸ ਕੀਤਾ ਸੀ।
28 ਕਿਉਂ ਜੋ ਉਸ ਨੇ ਪਵਿੱਤਰ ਗ੍ਰੰਥਾਂ ਤੋਂ ਸਬੂਤ ਦੇ ਕੇ ਜੋ ਯਿਸੂ ਉਹੀ ਮਸੀਹ ਹੈ, ਵੱਡੀ ਤਕੜਾਈ ਨਾਲ ਸਭਨਾਂ ਦੇ ਸਾਹਮਣੇ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ।
ਰਸੂਲਾਂ ਦੇ ਕਰਤੱਬ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ